ਰਮਨ ਬਹਿਲ ਨੇ ਛੱਡੀ ਪਿਤਾ-ਪੁਰਖੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ

Assembly Elections 2022 : ਰਮਨ ਬਹਿਲ ਦੇ ਕਾਂਗਰਸ ਛੱਡਣ ਦੀਆਂ ਚਰਚਾਵਾਂ ਕਈ ਮਹੀਨਿਆਂ ਤੋਂ ਚੱਲ ਰਹੀਆਂ ਸਨ ਕਿਉਂਕਿ ਰਮਨ ਬਹਿਲ ਅਤੇ ਗੁਰਦਾਸਪੁਰ ਦੇ ਮੌਜੂਦਾ ਵਿਧਾਇਕ ਦੇ ਸਬੰਧ ਸੁਖਾਵੇਂ ਨਹੀਂ ਸਨ।ਅੱਜ ਆਪ ਵੱਲੋਂ ਰੱਖੇ ਇੱਕ ਸਮਾਗਮ ਵਿੱਚ ਰਾਘਵ ਚੱਢਾ ਦੀ ਹਾਜ਼ਰੀ ਵਿੱਚ ਆਪਣੇ ਪਰਿਵਾਰ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। 

ਰਮਨ ਬਹਿਲ ਨੇ ਛੱਡੀ ਪਿਤਾ-ਪੁਰਖੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ

ਰਮਨ ਬਹਿਲ ਨੇ ਛੱਡੀ ਪਿਤਾ-ਪੁਰਖੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ

 • Share this:
  ਗੁਰਦਾਸਪੁਰ : ਪਿਛਲੇ 100 ਸਾਲਾਂ ਤੋਂ ਜ਼ਿਲਾ ਗੁਰਦਾਸਪੁਰ ਦੀ ਸੇਵਾ ਕਰ ਰਹੇ ਬਹਿਲ ਪਰਿਵਾਰ ਨੇ ਕਾਂਗਰਸ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ। ਅੱਜ ਆਪ ਵੱਲੋਂ ਰੱਖੇ ਇੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ, ਕੌਮੀ ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਦੀ ਹਾਜ਼ਰੀ ਵਿੱਚ ਆਪਣੇ ਪਰਿਵਾਰ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੋਕੇ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸਾਬਕਾ ਆਈਜੀ ਤੇ ਆਮ ਆਦਮੀ ਪਾਰਟੀ ਦੇ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਹਾਜ਼ਰ ਸਨ।

  ਰਮਨ ਬਹਿਲ ਨੇ ਕਿਹਾ ਕਿ ਪੰਜਾਬ ਵਿੱਚ ਰਵਾਇਤੀ ਪਾਰਟੀਆਂ ਅਤੇ ਕਾਂਗਰਸ ਦੀ ਰਾਜਨੀਤੀ ਹੁਣ ਲੋਕ ਪੱਖੀ ਨਹੀਂ ਰਹੀ। ਅੱਜ ਕਾਂਗਰਸ ਪਾਰਟੀ ਅਤੇ ਸਰਕਾਰ ਸੱਤਾ ਅਤੇ ਪੈਸੇ ਦੇ ਬਲਬੂਤੇ ਹਾਵੀ ਹੈ। ਜਮਹੂਰੀਅਤ ਨਾਂ ਦੀ ਕੋਈ ਚੀਜ਼ ਨਹੀਂ ਹੈ। ਆਮ ਆਦਮੀ ਦੇ ਨਾਲ-ਨਾਲ ਕਾਂਗਰਸੀ ਵਰਕਰ ਵੀ ਨਿਰਾਸ਼ਾ ਦੇ ਦੌਰ ਵਿੱਚੋਂ ਲੰਘ ਰਹੇ ਹਨ। ਉਨ੍ਹਾਂ ਨਿਰਾਸ਼ਾ ਵਿੱਚ ਹੀ ਕਾਂਗਰਸ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਵੱਡੀ ਤਬਦੀਲੀ ਦੇਖਣ ਵਾਲਾ ਹੈ।

  ਇਸ ਤੋਂ ਪਹਿਲਾਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਇਸ ਅਹੁਦੇ ਨੂੰ ਛੱਡਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਰਮਨ ਬਹਿਲ ਨੇ ਕਾਂਗਰਸ ਪਾਰਟੀ ਨਾਲੋਂ ਨਾਤਾ ਤੋੜਦੇ ਹੋਏ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਨੂੰ ਭੇਜ ਦਿੱਤਾ ਸੀ।

  ਕਾਂਗਰਸ ਤੋਂ ਚੱਲ ਰਹੇ ਸਨ ਨਰਾਜ਼-

  ਰਮਨ ਬਹਿਲ ਦੇ ਕਾਂਗਰਸ ਛੱਡਣ ਦੀਆਂ ਚਰਚਾਵਾਂ ਕਈ ਮਹੀਨਿਆਂ ਤੋਂ ਚੱਲ ਰਹੀਆਂ ਸਨ ਕਿਉਂਕਿ ਰਮਨ ਬਹਿਲ ਅਤੇ ਗੁਰਦਾਸਪੁਰ ਦੇ ਮੌਜੂਦਾ ਵਿਧਾਇਕ ਦੇ ਸਬੰਧ ਸੁਖਾਵੇਂ ਨਹੀਂ ਸਨ। ਰਮਨ ਬਹਿਲ ਅਤੇ ਉਨ੍ਹਾਂ ਦੇ ਸਮਰਥਕ ਇਸ ਗੱਲੋਂ ਹਮੇਸ਼ਾ ਨਿਰਾਸ਼ ਰਹੇ ਕਿ ਉਨ੍ਹਾਂ ਦੇ ਪਰਿਵਾਰ ਦੀ ਲੰਬੀ ਸੇਵਾ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸੇ ਕਾਰਨ ਰਮਨ ਬਹਿਲ ਨੇ ਪਾਰਟੀ ਅਤੇ ਸਰਕਾਰੀ ਅਹੁਦੇ ਛੱਡ ਦਿੱਤਾ।

  ਦੂਜੇ ਪਾਸੇ ਰਮਨ ਬਹਿਲ ਦਾ ਕਾਂਗਰਸ ਪਾਰਟੀ ਛੱਡਣ ਨਾਲ ਗੁਰਦਾਸਪੁਰ ਵਿੱਚ ਸਿਆਸੀ ਸਮੀਕਰਨਾਂ ਵਿੱਚ ਵੱਡੀ ਤਬਦੀਲੀ ਆ ਸਕਦੀ ਹੈ। ਰਮਨ ਬਹਿਲ ਆਪ ਦੋ ਵਾਰ ਗੁਰਦਾਸਪੁਰ ਨਗਰ ਕੌਂਸਲ ਦੇ ਪ੍ਰਧਾਨ ਰਹਿ ਚੁੱਕੇ ਹਨ, ਉਨ੍ਹਾਂ ਦੇ ਪਿਤਾ ਸਵਰਗੀ  ਰਮਨ ਬਹਿਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ।
  Published by:Sukhwinder Singh
  First published: