ਰਾਮਪੁਰਾ ਫੂਲ : ਅੱਜ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਰਾਮਪੁਰਾ ਫੂਲ ਦੀ ਅਨਾਜ ਮੰਡੀ ਵਿਖੇ ਮੂੰਗੀ ਦੀ ਫ਼ਸਲ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਬਲਕਾਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਜੋ ਕਿ ਕਿਸਾਨਾਂ, ਵਪਾਰੀਆਂ ਤੇ ਮੁਲਾਜ਼ਮ ਪੱਖੀ ਨੀਤੀਆਂ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਦੀਆਂ ਲੋੜਾਂ ਤੇ ਦੁੱਖ ਦਰਦਾਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਕੋਈ ਸਰਕਾਰ ਕਣਕ, ਝੋਨੇ ਤੋਂ ਇਲਾਵਾ ਕਿਸੇ ਹੋਰ ਫਸਲ 'ਤੇ ਐਮ.ਐਸ.ਪੀ. ਦੇ ਰਹੀ ਹੈ ਜਿਸ ਨਾਲ ਕਿਸਾਨਾਂ ਦਾ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿਚ ਮੂੰਗੀ ਸਮੇਤ ਹੋਰ ਫ਼ਸਲਾਂ 'ਤੇ ਵੀ ਐਮ.ਐਸ.ਪੀ. ਦੇਣ ਦਾ ਪ੍ਰਬੰਧ ਕਰੇਗੀ ਜਿਸ ਨਾਲ ਕਿਸਾਨਾਂ ਨੂੰ ਕਰਜ਼ੇ ਦੇ ਮੱਕੜਜਾਲ ਵਿਚੋਂ ਬਾਹਰ ਕੱਢਿਆ ਜਾ ਸਕੇਗਾ ਅਤੇ ਕਿਰਸਾਨੀ ਇਕ ਲਾਹੇਵੰਦ ਧੰਦਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਖਰੀਦ ਕੇਂਦਰਾਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਜੇਕਰ ਕਿਸੇ ਕਿਸਾਨ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਏਡੀਸੀ ਰਾਹੁਲ , ਐਸਡੀਐਮ ਓਮ ਪ੍ਰਕਾਸ਼ , ਪ੍ਰੀਤ ਕੰਵਰ ਸਿੰਘ ਡੀਐਮਓ, ਗੁਰਵਿੰਦਰ ਸਿੰਘ ਡਿਪਟੀ ਡੀਐਮਓ, ਬਲਕਾਰ ਸਿੰਘ ਸਕੱਤਰ ਮਾਰਕੀਟ ਕਮੇਟੀ, ਅਮਰਜੀਤ ਸਿੰਘ ਤਹਿਸੀਲਦਾਰ ਤੋਂ ਇਲਾਵਾ ਆਪ ਪਾਰਟੀ ਦੇ ਰਵੀ ਸਿੰਗਲਾ ਕਾਲਾ ਭੁੱਚੋ, ਨਰੇਸ਼ ਕੁਮਾਰ ਬਿੱਟੂ,ਆਰ ਐਸ ਜੇਠੀ, ਰੌਬੀ ਬਰਾੜ, ਪ੍ਰਧਾਨ ਪਰਮਜੀਤ ਸਿੰਘ ਪੰਮਾ, ਸ਼ੇਰ ਬਹਾਦਰ ਸਿੰਘ ਧਾਲੀਵਾਲ, ਨਿਜੀ ਸਹਾਇਕ ਸੀਰਾ ਮੱਲੂਆਣਾ, ਜੋਧਾ ਮਹਿਰਾਜ, ਅਮਰਨਾਥ,ਲੇਖ ਰਾਜ,ਮਨੋਜ ਕੁਮਾਰ,ਗੋਰਾ ਲਾਲ , ਬੌਬੀ ਸਿੱਧੂ ਮਨੀ ਇਦਰਜੀਤ ਗੋਰਾ ਸੁਖਚੈਨ ਸਿੰਘ ਬੂਟਾ ਸਿੰਘ ਗੁਰਪ੍ਰੀਤਸਿੰਘ ਬੰਤ ਸਿੰਘ,ਰਜਿੰਦਰ ਸਿੰਘ ਬਾਵਾ ਵੱਡੀ ਗਿਣਤੀ ਵਿਚ ਆਪ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ। ਸਿੱਧੂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Balkar Sidhu, Bathinda, MLAs