ਨਸ਼ੇ ਦੀ ਓਵਰਡੋਜ਼ ਨਾਲ ਰਾਮਪੁਰਾ ਫੂਲ ਦੇ ਨੌਜਵਾਨ ਦੀ ਹੋਈ ਮੌਤ

ਥਾਣਾ ਫੂਲ ਦੀ ਪੁਲੀਸ ਵੱਲੋਂ ਮ੍ਰਿਤਕ ਦੇ ਮਾਮੇ ਦੀ ਸ਼ਿਕਾਇਤ ਤੇ ਪਿੰਡ ਦੇ ਹੀ ਚਾਰ ਨੌਜਵਾਨਾਂ ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਹਰਨਾਮ ਸਿੰਘ ਵਾਲਾ ਵਾਸੀ ਰਾਜੂ ਸਿੰਘ ਨੇ ਦੱਸਿਆ ਕਿ ਉਸ ਦਾ ਭਾਣਜਾ ਸੂਰਜ ਸਿੰਘ ਬੀਤੇ ਕਾਫੀ ਸਮੇਂ ਤੋਂ ਉਨ੍ਹਾਂ ਕੋਲ ਰਹਿੰਦਾ ਹੈ।

ਨਸ਼ੇ ਦੀ ਓਵਰਡੋਜ਼ ਨਾਲ ਰਾਮਪੁਰਾ ਫੂਲ ਦੇ ਨੌਜਵਾਨ ਦੀ ਹੋਈ ਮੌਤ

ਨਸ਼ੇ ਦੀ ਓਵਰਡੋਜ਼ ਨਾਲ ਰਾਮਪੁਰਾ ਫੂਲ ਦੇ ਨੌਜਵਾਨ ਦੀ ਹੋਈ ਮੌਤ

 • Share this:
  ਓਮੇਸ਼ ਸਿੰਗਲਾ

  ਰਾਮਪੁਰਾ ਫੂਲ : ਨੇਡ਼ਲੇ ਪਿੰਡ ਹਰਨਾਮ ਸਿੰਘ ਵਾਲਾ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ । ਥਾਣਾ ਫੂਲ ਦੀ ਪੁਲੀਸ ਵੱਲੋਂ ਮ੍ਰਿਤਕ ਦੇ ਮਾਮੇ ਦੀ ਸ਼ਿਕਾਇਤ ਤੇ ਪਿੰਡ ਦੇ ਹੀ ਚਾਰ ਨੌਜਵਾਨਾਂ ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਹਰਨਾਮ ਸਿੰਘ ਵਾਲਾ ਵਾਸੀ ਰਾਜੂ ਸਿੰਘ ਨੇ ਦੱਸਿਆ ਕਿ ਉਸ ਦਾ ਭਾਣਜਾ ਸੂਰਜ ਸਿੰਘ ਬੀਤੇ ਕਾਫੀ ਸਮੇਂ ਤੋਂ ਉਨ੍ਹਾਂ ਕੋਲ ਰਹਿੰਦਾ ਹੈ।

  ਉਸ ਨੇ ਕਿਹਾ ਕਿ 21 ਨਵੰਬਰ ਦੀ ਰਾਤ ਨੂੰ ਪਿੰਡ ਦਾ ਰਹਿਣ ਵਾਲਾ ਸਿਕੰਦਰ ਸਿੰਘ ਸੂਰਜ ਸਿੰਘ ਨੂੰ ਕੰਮ ਤੇ ਜਾਣ ਲਈ ਨਾਲ ਲੈ ਗਿਆ। ਅਗਲੀ ਸਵੇਰ ਸਿਕੰਦਰ ਸਿੰਘ ਤੇ ਉਸ ਦਾ ਭਰਾ ਮੋਪੀ ਸਿੰਘ, ਭੋਲੂ ਸਿੰਘ ਅਤੇ ਲੱਭੀ ਸਿੰਘ ਸੂਰਜ ਸਿੰਘ ਨੂੰ ਕੱਪੜੇ ਵਿੱਚ ਲਪੇਟ ਕੇ ਉਨ੍ਹਾਂ ਦੇ ਘਰ ਛੱਡ ਗਏ।  ਸੂਰਜ ਸਿੰਘ ਨੂੰ ਹਸਪਤਾਲ ਵਿਚ ਲਿਆਉਣ ਉਪਰੰਤ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

  ਰਾਜੂ ਸਿੰਘ ਨੇ ਉਕਤ ਚਾਰੇ ਨੌਜਵਾਨਾਂ ਤੇ ਉਸ ਦੇ ਭਾਣਜੇ ਸੂਰਜ ਸਿੰਘ ਨੂੰ ਨਸ਼ੇ ਦੀ ਓਵਰ ਡੋਜ਼ ਦੇਣ ਦੇ ਇਲਜ਼ਾਮ ਲਾਏ। ਇਸ ਮਾਮਲੇ ਸਬੰਧੀ ਥਾਣਾ ਮੁਖੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਚਾਰ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਕਥਿਤ ਦੋਸ਼ੀਆਂ ਚੋਂ ਇਕ ਵਿਅਕਤੀ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
  Published by:Sukhwinder Singh
  First published: