Home /News /punjab /

ਰਾਣਾ ਗੁਰਜੀਤ ਸਿੰਘ ਨੇ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ

ਰਾਣਾ ਗੁਰਜੀਤ ਸਿੰਘ ਨੇ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ

ਰਾਣਾ ਗੁਰਜੀਤ ਸਿੰਘ ਨੇ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ

ਰਾਣਾ ਗੁਰਜੀਤ ਸਿੰਘ ਨੇ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ

ਕਿਸਾਨੀ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਚਾਰ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇ ਸੌਂਪੇ ਨਿਯੁਕਤੀ ਪੱਤਰ

  • Share this:

ਬਰਨਾਲਾ :  ਰਾਣਾ ਗੁਰਜੀਤ ਸਿੰਘ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਭੂਮੀ ਰੱਖਿਆ ਮੰਤਰੀ, ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਵਿਕਾਸ ਕੰਮਾਂ ਦੀ ਵਿਉਂਤਬੰਦੀ ਅਤੇ ਕੰਮ ਕਰਦੇ ਸਮੇਂ ਉਸ ਦੀ ਆਮ ਜਨਤਾ ਵੱਲੋਂ ਲੰਬੇ ਸਮੇਂ ਤੱਕ ਵਰਤੋਂ ਸਬੰਧੀ ਖਾਸ ਖਿਆਲ ਰੱਖਿਆ ਜਾਵੇ । ਅੱਜ ਬਰਨਾਲਾ ਵਿਖੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਪਹੁੰਚੇ ਮੰਤਰੀ ਜੀ ਨੇ ਕਿਹਾ ਕਿ ਸਾਰੇ ਵਿਕਾਸ ਕਾਰਜ ਆਮ ਜਨਤਾ ਦੀ ਲੋੜ ਅਨੁਸਾਰ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ । ਇਸ ਮੌਕੇ ਉਨ੍ਹਾਂ ਵਿਕਾਸ ਕੰਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਉਦਯੋਗਾਂ ਦੇ ਲੋੜ ਅਨੁਸਾਰ ਨੌਜਵਾਨਾਂ ਨੂੰ ਕੋਰਸ ਕਰਵਾਉਣ ਉੱਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਆਈ.ਟੀ.ਆਈ ਅਤੇ ਰੁਜ਼ਗਾਰ ਉਤਪੱਤੀ ਵਿਭਾਗ ਨੂੰ ਸਥਾਨਕ ਉਦਯੋਗਾਂ ਨਾਲ ਤਾਲਮੇਲ ਰੱਖਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਉਨ੍ਹਾਂ ਦੇ ਹੁਨਰ ਮੁਤਾਬਕ ਨੌਕਰੀਆਂ ਮਿਲ ਸਕਣ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪਾਣੀ ਨੂੰ ਬਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸੀਵਰ ਟ੍ਰੀਟਮੈਂਟ ਪਲਾਂਟ ਲਗਾ ਕੇ ਗੰਦੇ ਪਾਣੀ ਨੂੰ ਸਾਫ਼ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਉਹ ਪਾਣੀ ਖੇਤੀਬਾੜੀ ਲਈ ਵਰਤੋਂ ਚ ਲਿਆਂਦਾ ਜਾਵੇਗਾ ।

ਉਨ੍ਹਾਂ ਦੱਸਿਆ ਕਿ ਹਰ ਸਾਲ ਪੰਜਾਬ ਧਰਤੀ ਚੋਂ 14.5 ਬਿਲੀਅਨ ਕਿਊਬਿਕ ਮੀਟਰ ਪਾਣੀ ਵੱਧ ਵਰਤੋਂ ਚ ਲਿਆ ਰਿਹਾ ਹੈ। ਜਿਸ ਨੂੰ ਬਚਾਉਣ ਦੀ ਸਖ਼ਤ ਲੋੜ ਹੈ । ਮੰਤਰੀ ਜੀ ਨੇ ਚਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ। ਇਹ  ਨੌਜਵਾਨ ਉਨ੍ਹਾਂ ਕਿਸਾਨਾਂ ਦੇ ਵਾਰਸ ਨੇ ਜਿਨ੍ਹਾਂ ਨੇ ਕਿਸਾਨ ਅੰਦੋਲਨ ਚ ਆਪਣੀ ਜਾਨ ਗਵਾਈ ।

ਇਸ ਮੌਕੇ ਸੀਨੀਅਰ ਲੀਡਰ ਕੇਵਲ ਸਿੰਘ ਢਿੱਲੋਂ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਚੇਅਰਮੈਨ ਇੰਮਪਰੂਵਮੈਂਟ ਟਰਸਟ ਮੱਖਣ ਸ਼ਰਮਾ, ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਸੀਨੀਅਰ ਪੁਲਿਸ ਕਪਤਾਨ ਸ਼੍ਰੀਮਤੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਰਾਮ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Published by:Ashish Sharma
First published:

Tags: Barnala