ਸੂਤਰਾਂ ਤੋਂ ਖਬਰ ਮਿਲੀ ਹੈ ਕਿ ਕਾਂਗਰਸੀ ਆਗੂ ਰਾਣਾ ਸੋਢੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।
ਜਾਣਕਾਰੀ ਮੁਤਾਬਕ ਰਾਣਾ ਗੁਰਮੀਤ ਸਿੰਘ ਸੋਢੀ ਫਿਲਹਾਲ ਦਿੱਲੀ 'ਚ ਹਨ, ਉਹ ਦਿੱਲੀ 'ਚ ਹੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਮਿਲੀ ਹੈ। ਦੱਸ ਦਈਏ ਕਿ ਖਬਰਾਂ ਆ ਰਹੀਆਂ ਹਨ ਕਿ ਆਉਂਦੇ ਦਿਨਾਂ ਵਿਚ ਕਈ ਵੱਡੇ ਆਗੂ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 'ਚੋਂ ਕਈ ਆਗੂ ਪਹਿਲਾਂ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਨੇ ਹਾਲ ਹੀ 'ਚ ਆਪਣੀ ਨਵੀਂ ਪਾਰਟੀ 'ਪੰਜਾਬ ਲੋਕ ਕਾਂਗਰਸ' ਬਣਾਈ ਹੈ।
ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ, ਪੰਜਾਬੀ ਗਾਇਕ ਅਤੇ ਮਸ਼ਹੂਰ ਹਸਤੀਆਂ ਭਾਜਪਾ ਦੇ ਸੰਪਰਕ ਵਿੱਚ ਹਨ।
ਰਿਪੋਰਟ ਮੁਤਾਬਕ ਕਰੀਬ 15 ਤੋਂ 20 ਲੋਕ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਪਹਿਲਾਂ ਵੀ ਕਾਂਗਰਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧ ਰੱਖ ਚੁੱਕੇ ਹਨ। ਰਿਪੋਰਟ ਮੁਤਾਬਕ ਸੂਤਰਾਂ ਨੇ ਦੱਸਿਆ ਹੈ ਕਿ ਚਾਰ ਗਾਇਕਾਂ ਸਮੇਤ ਇਹ ਸਾਰੇ ਲੋਕ ਇਸ ਹਫਤੇ ਪੰਜਾਬ 'ਚ ਪਾਰਟੀ 'ਚ ਸ਼ਾਮਲ ਹੋਣਗੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: 2022, Assembly Elections 2022, BJP, Punjab Assembly election 2022, Punjab Assembly Polls 2022, Punjab BJP, Punjab Election 2022