• Home
  • »
  • News
  • »
  • punjab
  • »
  • RANDHAWA SON IN LAW APPOINTMENT WAS CANCELED AT THE TIME OF CAPTAIN NOW HE HAS BEEN MADE ADDITIONAL AG FATEHJANG BAJWA

'ਕੈਪਟਨ ਵੇਲੇ ਰੰਧਾਵਾ ਦੇ ਜਵਾਈ ਦੀ ਅਰਜ਼ੀ ਰੱਦ ਹੋ ਗਈ ਸੀ, ਹੁਣ ਗ੍ਰਹਿ ਮੰਤਰੀ ਬਣਦੇ ਹੀ ਵਧੀਕ ਏਜੀ ਬਣਾ ਦਿੱਤਾ'

'ਕੈਪਟਨ ਵੇਲੇ ਰੰਧਾਵਾ ਦੇ ਜਵਾਈ ਨਿਯੁਕਤੀ ਰੱਦ ਹੋ ਗਈ ਸੀ, ਹੁਣ ਗ੍ਰਹਿ ਮੰਤਰੀ ਬਣਦੇ ਹੀ ਵਧੀਕ ਏਜੀ ਬਣਾ ਦਿੱਤਾ'

'ਕੈਪਟਨ ਵੇਲੇ ਰੰਧਾਵਾ ਦੇ ਜਵਾਈ ਨਿਯੁਕਤੀ ਰੱਦ ਹੋ ਗਈ ਸੀ, ਹੁਣ ਗ੍ਰਹਿ ਮੰਤਰੀ ਬਣਦੇ ਹੀ ਵਧੀਕ ਏਜੀ ਬਣਾ ਦਿੱਤਾ'

  • Share this:
    ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਬੀਰ ਸਿੰਘ ਲਹਿਲ ਦੀ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਕੀਤੀ ਗਈ ਨਿਯੁਕਤੀ ’ਤੇ ਸਵਾਲ ਉਠਣ ਲੱਗੇ ਹਨ। ਵਿਰਧੀ ਧਿਰਾਂ ਤੋਂ ਬਾਅਦ ਹੁਣ ਕਾਂਗਰਸੀ ਆਗੂਆਂ ਨੇ ਵੀ ਇਸ ਉਤੇ ਇਤਰਾਜ਼ ਖੜ੍ਹੇ ਕਰ ਦਿੱਤੇ ਹਨ।

    ਕਾਂਗਰਸੀ ਆਗੂ ਫਤਿਹਜੰਗ ਬਾਜਵਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਰੰਧਾਵਾ ਦੇ ਜਵਾਈ ਦੀ ਅਰਜ਼ੀ ਰੱਦ ਹੋ ਗਈ ਸੀ, ਕਿਉਂਕਿ ਉਹ ਸ਼ਰਤਾਂ ਨਹੀਂ ਸੀ ਪੂਰੀਆਂ ਕਰਦਾ ਪਰ ਰੰਧਾਵਾ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਬਣਦੇ ਹੀ ਜਵਾਈ ਨੂੰ ਵਧੀਕ ਏਜੀ ਲਗਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗ੍ਰਹਿ ਮੰਤਰੀ ਹੋਣ ਦਾ ਨਾਜਾਇਜ਼ ਫਾਇਦਾ ਹੈ।

    ਦੱਸ ਦਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸਵਾਲ ਕੀਤਾ ਸੀ ਕਿ ਸਰਕਾਰ ਨੂੰ ਇਹ ਨਿਯੁਕਤੀ ਕਰਨ ਸਮੇਂ ਸੂਬੇ ਦੇ ਲੱਖਾਂ ਬੇਰੁਜ਼ਗਾਰਾਂ ਦੀ ਯਾਦ ਕਿਉਂ ਨਹੀਂ ਆਈ। ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਬੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ (ਏਏਜੀ) ਨਿਯੁਕਤ ਕੀਤਾ ਗਿਆ ਹੈ।

    ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਨੂੰ ਆਪਣੇ ਮੰਤਰੀਆਂ ਤੇ ਵਿਧਾਇਕਾਂ ਲਈ ਨਿਯਮਾਂ ਵਿਚ ਵਿਸ਼ੇਸ਼ ਤਬਦੀਲੀਆਂ ਕਰਕੇ ਪੂਰਾ ਕਰ ਰਹੀ ਹੈ।

    ਉਨ੍ਹਾਂ ਕਿਹਾ ਕਿ ਇਸ ਦੀ ਤਾਜ਼ਾ ਮਿਸਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਦੀ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਕੀਤੀ ਗਈ ਨਿਯੁਕਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੇ ਹਨ।
    Published by:Gurwinder Singh
    First published: