ਰਤਨ ਸਿੰਘ ਅਜਨਾਲਾ ਬੇਟੇ ਬੋਨੀ ਅਜਨਾਲਾ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

News18 Punjabi | News18 Punjab
Updated: February 13, 2020, 4:41 PM IST
share image
ਰਤਨ ਸਿੰਘ ਅਜਨਾਲਾ ਬੇਟੇ ਬੋਨੀ ਅਜਨਾਲਾ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਰਤਨ ਸਿੰਘ ਅਜਨਾਲਾ ਬੇਟੇ ਬੋਨੀ ਅਜਨਾਲਾ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਰਤਨ ਸਿੰਘ ਅਜਨਾਲਾ ਤੇ ਬੋਨੀ ਅਜਨਾਲਾ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਸੁਖਬੀਰ ਬਾਦਲ ਨੇ ਘਰ ਵਾਪਸੀ ਕਰਵਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਰਤਨ ਸਿੰਘ ਅਜਨਾਲਾ ਦੇ ਨਾਲ ਮੁਲਾਕਾਤ ਕੀਤੀ।

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਹਿੱਸਾ ਬਣ ਚੁੱਕੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਬੇਟੇ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਘਰ ਵਾਪਸੀ ਹੋ ਚੁੱਕੀ ਹੈ।  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼ਹਿਰ ਵਿੱਚ ਅਜਨਾਲਾ ਪਰਿਵਾਰ ਦੀ ਰਿਹਾਇਸ਼ ’ਤੇ ਰਤਨ ਸਿੰਘ ਅਜਨਾਲਾ ਦੇ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਦੋਵੇਂ ਪਿਉਂ-ਪੁੱਤ ਦੀ ਘਰ ਵਾਪਸੀ ਕਰਵਾ ਲਈ ਹੈ। ਸੁਖਬੀਰ ਬਾਦਲ ਨੇ ਬੋਨੀ ਅਜਨਾਲਾ ਤੇ ਰਤਨ ਅਜਨਾਲਾ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਵਾਪਸ ਤੋਂ ਸ਼ਾਮਲ ਕਰ ਲਿਆ ਹੈ।

ਸਾਬਕਾ ਅਕਾਲੀ ਵਿਧਾਇਕ ਬੋਨੀ ਅਜਨਾਲਾ ਨੇ ਕੁਝ ਦਿਨ ਪਹਿਲਾਂ ਸਪੱਸ਼ਟ ਕੀਤਾ ਸੀ ਕਿ ਉਹ ਅਕਾਲੀ ਦਲ ਟਕਸਾਲੀ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਨਹੀਂ ਹੋਣਗੇ ਪਰ ਅੱਜ ਉਹ ਆਖਿਰ ਸ਼ਾਮਲ ਹੋ ਹੀ ਗਏ। ਬੋਨੀ ਦੋ ਵਾਰ  2007 ਅਤੇ 2012 ਵਿਚ ਅਜਨਾਲਾ ਦੇ ਵਿਧਾਇਕ ਚੁਣੇ ਗਏ ਸਨ।  ਉਸ ਨੂੰ 2017 ਵਿਚ ਕਾਂਗਰਸ ਦੇ ਉਮੀਦਵਾਰ ਹਰਪ੍ਰਤਾਪ ਸਿੰਘ ਅਜਨਾਲਾ ਨੇ ਹਰਾ ਦਿੱਤਾ ਸੀ।

ਸੁਖਬੀਰ ਬਾਦਲ ਨੇ ਰਤਨ ਸਿੰਘ ਅਜਨਾਲਾ ਦੇ ਘਰ ਜਾ ਕੇ  ਮੁਲਾਕਾਤ ਕੀਤੀ ਹੈ।

ਅਜਨਾਲਾ ਦੀ ਵਾਪਸੀ ਸਹੁੰ ਚੁੱਕਣ ਦੀ ਉਲੰਘਣਾ ਹੋਵੇਗੀ: ਸੇਖਵਾਂ


ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਅਤੇ ਬੁਲਾਰੇ ਸੇਵਾ ਸਿੰਘ ਸੇਖਵਾਂ ਨੇ ਬੀਤੇ ਦਿਨ ਕਿਹਾ ਸੀ ਕਿ ਜੇਕਰ ਜੇਕਰ ਉਹ ਭਲਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸੀ ਕਰਦੇ ਹਨ ਤਾਂ ਇਹ ਸ੍ਰੀ ਦਰਬਾਰ ਸਾਹਿਬ ਵਿਖੇ ਜਾ ਕੇ ਚੁੱਕੀ ਸਹੁੰ ਦੀ ਵੀ ਉਲੰਘਣਾ ਹੋਵੇਗੀ। ਉਨ੍ਹਾਂ ਨੂੰ ਅਕਾਲੀ ਦਲ ਟਕਸਾਲੀ ਨਾਲ ਡਟ ਕੇ ਖੜ੍ਹੇ ਰਹਿਣਾ ਚਾਹੀਦਾ ਹੈ।

ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀਆਂ ਦੇ ਗੜ੍ਹ ’ਚ ਸੰਨ੍ਹ ਲਾਉਣ ਦੀ ਤਿਆਰੀ ’ਚ ਹਨ। ਇਸੇ ਦੇ ਚੱਲਦੇ ਉਨ੍ਹਾਂ ਵੱਲੋ ਰਾਜਾਸਾਂਸੀ ਵਿੱਚ ਰੈਲੀ ਕੀਤੀ ਜਾ ਰਹੀ ਹੈ। ਇਸ ਦੌਰਾਨ ਸੁਖਬੀਰ ਬਾਦਲ ਨਾਲ ਬੋਨੀ ਅਜਨਾਲਾ ਮੌਜੂਦ ਹਨ।  ਬੀਤੇ ਦਿਨ ਸੁਖਬੀਰ ਬਾਦਲ ਨੇ ਬੋਨੀ ਅਜਨਾਲਾ ਦੇ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸੀ ਕਿ ਰਤਨ ਸਿੰਘ ਅਜਨਾਲਾ ਆਪਣੇ ਪਿਤਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਸਕਦੇ ਹਨ।
First published: February 13, 2020
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading