ਚੰਡੀਗੜ੍ਹ : ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੱਤਰੇਤ ਪਹੁੰਚ ਕੇ ਸੀਐੱਮ ਵੱਜੋਂ ਕਾਰਜਭਾਰ ਸਾਂਭ ਲਿਆ ਹੈ। ਇਸ ਮੌਕੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਮਿਲਿਆ। ਮਾਨ ਨੇ ਸੀਐੱਮ ਆਫਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਮੁੱਖ ਸਕੱਤਰ ਤੇ ਡੀਜੀਪੀ ਸਕੱਤਰੇਤ ਪਹੁੰਚੇ।
ਭਗਵੰਤ ਮਾਨ ਨੇ ਮੁੱਖ ਮੰਤਰੀ ਆਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅਧਿਕਾਰਕ ਤੌਰ ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਖਟਕੜ ਕਲਾਂ ਚ ਰੱਖੇ ਸਮਾਗਮ ਵਿੱਚ ਭਗਵੰਤ ਮਾਨ ਨੇ ਮੁੱਖ ਮੰਤਰੀ ਆਹੁਦੇ ਦੀ ਸਹੁੰ ਚੁੱਕੀ ਸੀ। ਪੰਜਾਬ ਹਰਿਆਣਾ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਆਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ ਹੈ।
ਭਗਵੰਤ ਮਾਨ ਬਸੰਤੀ ਰੰਗ ਦੀ ਪੱਗ ਬੰਨ੍ਹ ਕੇ ਸਮਾਗਮ ਚ ਪਹੁੰਚੇ, ਜਿਥੇ ਰਾਜਪਾਲ ਨੇ ਮਾਨ ਨੂੰ ਸਹੁੰ ਚੁਕਵਾਈ ਹੈ, ਮਾਨ ਤੋਂ ਇਲਾਵਾ ਪੰਜਾਬ ਦੇ ਆਮ ਆਦਮੀ ਪਾਰਟੀ ਦੇ 91 ਵਿਧਾਇਕ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ ਦਿੱਲੀ ਦੇ ਮੰਤਰੀ ਮੰਡਲ ਨੇ ਵੀ ਸਮਾਗਮ ਚ ਹਿੱਸਾ ਲਿਐ, ਉਥੇ ਹੀ ਸਮਾਗਮ ਚ ਹਿੱਸਾ ਲੈਣ ਆਏ ਲੱਖਾਂ ਲੋਕ ਵੀ ਸਿਰਾਂ ਤੇ ਬਸੰਤੀ ਪੱਗਾਂ ਬੰਨ੍ਹ ਕੇ ਪਹੁੰਚੇ।
ਦੱਸ ਦਈਏ ਕਿ ਭਗਵੰਤ ਮਾਨ ਨੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣ ਗਏ ਨੇ, ਮਾਨ ਨੇ 16 ਵਿਧਾਨ ਸਭਾ ਦੇ 17ਵੇਂ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ ਹੈ, ਜਦਕਿ ਆਪ ਨੇ ਐਲਾਨ ਕੀਤਾ ਹੈ ਕਿ ਪੰਜਾਬ ਦਾ ਮੰਤਰੀ ਮੰਡਲ 19 ਮਾਰਚ ਨੂੰ ਸਹੁੰ ਚੁੱਕੇਗਾ, ਜਦਕਿ ਸਾਰੇ ਵਿਧਾਇਕਾਂ ਨੂੰ ਸਹੁੰ 17 ਮਾਰਚ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਚੁਕਾਈ ਜਾਵੇਗੀ, ਇਸੇ ਹੀ ਦਿਨ ਪੰਜਾਬ ਵਿਧਾਨ ਸਭਾ ਦੇ ਨਵੇਂ ਸਪੀਕਰ ਦੇ ਨਾਮ ਤੇ ਵੀ ਮੋਹਰ ਲੱਗ ਸਕਦੀ ਹੈ, ਪਰ ਇਸ ਸਭ ਵਿਚਾਲੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Chief Minister, Punjab Election Results 2022