ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਪਾਰਟੀ ਵਿੱਚੋਂ ਮੁਅੱਤਕ ਕੀਤੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦੀ ਪਹਿਲੀ ਪ੍ਰਤੀਕਿਿਰਆ ਸਾਹਮਣੇ ਆਈ ਹੈ।ਪਾਰਟੀ ਤੋਂ ਕੱਢੇ ਜਾਣ 'ਤੇ ਬੀਬੀ ਜਗੀਰ ਕੌਰ ਦਾ ਵੱਡਾ ਹਮਲਾ ਬੋਲਿਆ ਹੈ ਅਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਵੈਸੇ ਹੀ ਕੱਢਿਆ ਹੋਵੇ ਉਹ ਮੈਨੂੰ ਕਿੱਥੋਂ ਕੱਢਣਗੇ।
ਤੁਹਾਨੂੰ ਦਸ ਦਈਏ ਕਿ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸੱਦਿਆ ਸੀ ਪਰ ਬੀਬੀ ਜਗੀਰ ਕੌਰ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਅਨੁਸ਼ਾਸਨਹੀਣਤਾ ਨੂੰ ਦੇਖਦਿਆਂ ਪਾਰਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ, ਡਾ: ਸੁਖਵਿੰਦਰ ਸੁੱਖੀ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੇ ਇਸ ਸਬੰਧੀ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਦਾ ਅੱਜ ਤੋਂ ਬਾਅਦ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਬੀਬੀ ਜਗੀਰ ਕੌਰ ਦੀ ਦੀ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bibi, Jagir, Maluka, Parkash Singh Badal, SAD, Shiromani Akali Dal, Sukhbir Badal