ਚੰਡੀਗੜ੍ਹ : ਪੰਜਾਬ ਵਿੱਚ ਨਵੀਂ ਸਰਕਾਰ ਬਣਨ ਦੇ ਕੁੱਝ ਦਿਨਾਂ ਵਿੱਚ ਹੀ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਸ਼ੁਰੂ ਹੋ ਗਿਆ ਹੈ। ਹੁਣ ਸਿਹਤ ਵਿੱਚ ਸੁਧਾਰ ਲਈ ਸਟਾਫ ਦੀ ਕਮੀ ਨੂੰ ਪੂਰਾ ਕਰਨ ਲਈ ਸਿਹਤ ਮੰਤਰੀ ਨੇ ਵੱਡਾ ਐਲਾਨ ਕਰ ਦਿੱਤਾ ਹੈ। ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਹਸਪਤਾਲਾਂ ਵਿੱਚ ਸਟਾਫ ਦੀ ਕਮੀ ਨੂੰ ਪੂਰਾ ਕਰਨ ਲਈ ਅਪ੍ਰੈਲ ਵਿੱਚ ਭਰਤੀ ਸ਼ੁਰੂ ਕਰ ਦਿੱਤੀ ਜਾਵੇਗੀ। ਸਿੰਗਲਾ ਨੇ ਕਿਹਾ ਕਿ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਅਸਾਨ ਹੋਵੇਗੀ। ਇਸਦੇ ਮੰਤਰੀ ਨੇ ਸਿਹਤ ਮਹਿਕਮੇ ਵਿੱਚ ਸੁਧਾਰ ਲਈ ਸਟਾਫ਼ ਅਤੇ ਉਪਕਰਣਾਂ ਦੀ ਕਮੀ ਦੂਰ ਕਰਨ ਤੇ ਜ਼ੋਰ ਦਿੱਤਾ।
ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਪਰਿਵਾਰ ਭਲਾਈ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸਾਰੇ ਅਧਿਕਾਰੀਆਂ ਤੋਂ ਜਾਣਨ ਦੀ ਕੋਸ਼ਿਸ਼ ਕੀਤੀ ਕਿ ਕਿੱਥੇ-ਕਿੱਥੇ ਚੀਜ਼ਾਂ ਨੂੰ ਠੀਕ ਕਰਨ ਦੀ ਲੋੜ ਹੈ। ਇਸ ਦੌਰਾਨ ਮੰਤਰੀ ਨੇ ਕਿਹਾ ਕਿ ਸਭ ਤੋਂ ਵੱਡਾ ਮੁੱਦਾ ਸਿਹਤ ਵਿਭਾਗ ਵਿੱਚ ਡਾਕਟਰਾਂ ਅਤੇ ਸਟਾਫ਼ ਦੀ ਘਾਟ ਹੈ। ਪਹਿਲੀ ਨਵੀਂ ਭਰਤੀ ਲਈ ਜੋ ਪ੍ਰਕਿਰਿਆ ਚੱਲ ਰਹੀ ਹੈ, ਉਹ ਬਹੁਤ ਮੁਸ਼ਕਲ ਅਤੇ ਸਮਾਂ ਲੈਣ ਵਾਲੀ ਹੈ। ਭਰਤੀ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਜਾਵੇਗਾ, ਤਾਂ ਜੋ ਨਵੇਂ ਡਾਕਟਰਾਂ ਅਤੇ ਸਟਾਫ ਦੀ ਤੁਰੰਤ ਭਰਤੀ ਕੀਤੀ ਜਾ ਸਕੇ। ਇਸ ਪ੍ਰਕਿਰਿਆ ਨੂੰ 31 ਮਾਰਚ ਤੱਕ ਸਰਲ ਬਣਾਇਆ ਜਾਵੇਗਾ। ਅਪ੍ਰੈਲ ਮਹੀਨੇ 'ਚ ਪਹਿਲੀ ਭਰਤੀ ਸ਼ੁਰੂ ਹੋਵੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਮੁਫ਼ਤ ਦਵਾਈਆਂ ਦੀ ਘਾਟ ਇੱਕ ਵੱਡਾ ਮੁੱਦਾ ਹੈ। ਇਸ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਵੀ ਕੰਮ ਕੀਤਾ ਜਾਵੇਗਾ, ਤਾਂ ਜੋ ਸਥਾਨਕ ਅਧਿਕਾਰੀ ਆਪਣੇ ਪੱਧਰ 'ਤੇ ਦਵਾਈਆਂ ਖਰੀਦ ਸਕਣ। ਪਹਿਲਾਂ ਦੀ ਤਰ੍ਹਾਂ ਮਰੀਜ਼ ਨੂੰ ਅਗਲੇ ਹਸਪਤਾਲ ਵਿਚ ਰੈਫਰ ਕਰਕੇ ਹੀ ਨਾ ਭੇਜਿਆ ਜਾਵੇ, ਅਸੀਂ ਇਸ ਬਾਰੇ ਜਲਦੀ ਹੀ ਕੰਮ ਕਰਾਂਗੇ,ਸਾਰੇ ਹਸਪਤਾਲਾਂ ਵਿੱਚ ਡਾਕਟਰਾਂ ਦਾ ਸਟਾਫ਼ ਅਤੇ ਉਪਕਰਨ ਪੂਰਾ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Health, Jobs, Punjab government