ਫਰੀਦਕੋਟ- ਫਰੀਦਕੋਟ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 2015 ਦੇ ਬੇਅਦਬੀ ਦੇ ਦੋ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ, ਜਿਸ ਵਿੱਚ ਬਰਗਾੜੀ ਵਿਖੇ ਇਤਰਾਜ਼ਯੋਗ ਪੋਸਟਰ ਲਗਵਾਉਣ ਅਤੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿਚ ਖਿਲਾਰਣ ਸੰਬੰਧੀ ਥਾਣਾ ਬਾਜਾਖਾਨਾ (ਫ਼ਰੀਦਕੋਟ) ਵਿਖੇ 2015 'ਚ ਦਰਜ ਸੀ।
ਸ਼ੁੱਕਰਵਾਰ ਨੂੰ ਸੀਜੇਐਮ ਮੋਨਿਕਾ ਲਾਂਬਾ ਦੀ ਅਦਾਲਤ ਦੀ ਅਦਾਲਤ ਨੇ ਵਿਵਾਦਿਤ ਪੋਸਟਰ (ਐਫਆਈਆਰ ਨੰਬਰ 117) ਅਤੇ ਪਵਿੱਤਰ ਸਵਰੂਪ ਦੀ ਬੇਅਦਬੀ (ਐਫਆਈਆਰ ਨੰਬਰ 128) ਦੇ ਮਾਮਲੇ ਵਿੱਚ ਰਾਮ ਰਹੀਮ ਨੂੰ ਜ਼ਮਾਨਤ ਦੇ ਦਿੱਤੀ ਹੈ। ਦੋਵਾਂ ਮਾਮਲਿਆਂ ਵਿੱਚ ਅਦਾਲਤ ਨੇ ਰਾਮ ਰਹੀਮ ਨੂੰ 50-50 ਹਜ਼ਾਰ ਦੇ ਮੁਚੱਲਕੇ ਦਾ ਹੁਕਮ ਦਿੱਤਾ ਹੈ।
ਇਸ ਦੇ ਨਾਲ, ਰਾਮ ਰਹੀਮ ਨੂੰ 2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਤਿੰਨੋਂ ਸਿਆਸੀ ਤੌਰ 'ਤੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ, ਜਿਸ ਨਾਲ ਪੰਜਾਬ ਵਿੱਚ ਭਾਰੀ ਰੋਸ ਪੈਦਾ ਹੋਇਆ ਸੀ, ਜਿਸ ਦੇ ਨਤੀਜੇ ਵਜੋਂ ਪੁਲਿਸ ਗੋਲੀਬਾਰੀ ਵਿੱਚ ਦੋ ਸਿੱਖਾਂ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਸੀ।
ਕਾਬਲੇਗੌਰ ਹੈ ਕਿ ਡੇਰਾ ਮੁਖੀ ਰਾਮ ਰਹੀਮ 25 ਅਗਸਤ, 2017 ਤੋਂ ਹਰਿਆਣਾ ਦੇ ਰੋਹਤਕ ਸ਼ਹਿਰ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ, ਜਦੋਂ ਉਸਨੂੰ ਦੋ ਪੈਰੋਕਾਰਾਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।
2015 ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਬਰਗਾੜੀ ਬੇਅਦਬੀ ਅਤੇ ਅਪਮਾਨਜਨਕ ਪੋਸਟਰ ਮਾਮਲੇ ਵਿੱਚ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bail, Bargadi morcha, Faridkot, Gurmeet Ram Rahim, High court