Home /News /punjab /

ਖੇਤੀ ਕਾਨੂੰਨਾਂ ਦਾ ਸੰਸਦ 'ਚ ਰੱਦ ਹੋਣਾ ਪੰਜਾਬ ਤੇ ਦੇਸ਼ ਭਰ ਦੇ ਕਿਸਾਨਾਂ ਦੀ ਵੱਡੀ ਜਿੱਤ: ਕੇਵਲ ਢਿੱਲੋਂ

ਖੇਤੀ ਕਾਨੂੰਨਾਂ ਦਾ ਸੰਸਦ 'ਚ ਰੱਦ ਹੋਣਾ ਪੰਜਾਬ ਤੇ ਦੇਸ਼ ਭਰ ਦੇ ਕਿਸਾਨਾਂ ਦੀ ਵੱਡੀ ਜਿੱਤ: ਕੇਵਲ ਢਿੱਲੋਂ

ਖੇਤੀ ਕਾਨੂੰਨਾਂ ਦਾ ਸੰਸਦ 'ਚ ਰੱਦ ਹੋਣਾ ਪੰਜਾਬ ਤੇ ਦੇਸ਼ ਭਰ ਦੇ ਕਿਸਾਨਾਂ ਦੀ ਵੱਡੀ ਜਿੱਤ: ਕੇਵਲ ਢਿੱਲੋਂ (ਫਾਇਲ ਫੋਟੋ)

ਖੇਤੀ ਕਾਨੂੰਨਾਂ ਦਾ ਸੰਸਦ 'ਚ ਰੱਦ ਹੋਣਾ ਪੰਜਾਬ ਤੇ ਦੇਸ਼ ਭਰ ਦੇ ਕਿਸਾਨਾਂ ਦੀ ਵੱਡੀ ਜਿੱਤ: ਕੇਵਲ ਢਿੱਲੋਂ (ਫਾਇਲ ਫੋਟੋ)

  • Share this:

ਆਸ਼ੀਸ਼ ਸ਼ਰਮਾ

ਬਰਨਾਲਾ: ਤਿੰਨ ਖੇਤੀ ਕਾਨੂੰਨਾਂ ਨੂੰ ਅੱਜ ਕੇਂਦਰ ਸਰਕਾਰ ਨੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਵਾਪਸ ਲਿਆ ਹੈ, ਜਿਸ ਨਾਲ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ। ਉਹਨਾਂ ਕਿਹਾ ਕਿ ਮੈਂ ਖੁਦ ਇੱਕ ਕਿਸਾਨ ਦਾ ਪੁੱਤਰ ਹੋਣ ਕਰਕੇ ਪਹਿਲੇ ਦਿਨ ਤੋਂ ਇਸ ਕਿਸਾਨ ਸੰਘਰਸ਼ ਦੇ ਨਾਲ ਡਟ ਦੇ ਖੜਿਆ ਹਾਂ।

ਕੇਵਲ ਢਿੱਲੋਂ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਨੇ ਕਿਸਾਨਾਂ ਦੀ ਸਹਿਮਤੀ ਦੇ ਉਲਟ ਕਾਨੂੰਨ ਬਣਾ ਕੇ ਦੇਸ਼ ਦੀ ਖੇਤੀ ਅਤੇ ਕਿਸਾਨੀ 'ਤੇ ਆਪਣੇ ਚਹੇਤੇ ਕਾਰਪੋਰੇਟ ਲੋਕਾਂ ਦਾ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਕੀਤੀ। ਕੇਂਦਰ ਦੀ ਇਸ ਸਾਜਿਸ਼ ਦਾ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਅਤੇ ਕਾਂਗਰਸ ਪਾਰਟੀ ਨੇ ਪਹਿਲੇ ਦਿਨ ਤੋਂ ਵਿਰੋਧ ਕੀਤਾ।

ਢਿੱਲੋਂ ਨੇ ਕਿਹਾ ਕਿ ਪੂਰਾ ਇੱਕ ਸਾਲ ਸਾਡੇ ਕਿਸਾਨ ਭਰਾਵਾਂ ਨੇ ਆਪਣੇ ਪਿੰਡੇ 'ਤੇ ਗਰਮੀ, ਸਰਦੀ, ਮੀਂਹ ਅਤੇ ਝੱਖੜ ਝੱਲੇ ਅਤੇ ਦਿੱਲੀ ਦੀਆਂ ਹੱਦਾਂ 'ਤੇ ਸੰਘਰਸ਼ ਕਰਦਿਆਂ ਖੇਤੀ ਕਾਨੂੰਨਾਂ ਰੱਦ ਕਰਨ ਦੀ ਮੰਗ ਲਈ ਡਟੇ ਰਹੇ। ਆਖ਼ਰ ਕਿਸਾਨਾਂ ਦੇ ਇਸ ਸੰਘਰਸ਼ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਅਤੇ ਅੱਜ ਕਾਨੂੰਨ ਰੱਦ ਹੋਣ ਨਾਲ ਅੰਦੋਲਨ ਦੀ ਵੱਡੀ ਜਿੱਤ ਹੋਈ ਹੈ।

ਉਹਨਾਂ ਕਿਹਾ ਕਿ ਇਸ ਸੰਘਰਸ਼ ਦੌਰਾਨ 700 ਤੋਂ ਵਧੇਰੇ ਸਾਡੇ ਕਿਸਾਨ ਭਰਾ, ਬੀਬੀਆਂ ਅਤੇ ਨੌਜਵਾਨਾਂ ਨੇ ਸ਼ਹਾਦਤ ਦਿੱਤੀ ਹੈ, ਜਿਸ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇੇਗਾ ਅਤੇ ਬੀਜੇਪੀ ਸਰਕਾਰ ਦੇ ਮੱਥੇ 'ਤੇ ਇਹ ਕਲੰਕ ਰਹੇਗਾ। ਉਹਨਾਂ ਕਿਹਾ ਕਿ ਭਾਵੇਂ ਇਸ ਸੰਘਰਸ਼ ਵਿੱਚ ਦੇਸ਼ ਭਰ ਦੇ ਕਿਸਾਨ ਸ਼ਾਮਲ ਸਨ, ਪ੍ਰੰਤੂ ਇਸ ਸੰਘਰਸ਼ ਵਿੱਚ ਪੰਜਾਬੀ ਅਤੇ ਸਿੱਖ ਭਾਈਚਾਰੇ ਨੇ ਸਭ ਤੋਂ ਵੱਡਾ ਰੋਲ ਅਦਾ ਕੀਤਾ ਹੈ ਅਤੇ ਖੇਤੀ ਕਾਨੂੰਨ ਰੱਦ ਕਰਵਾ ਕੇ ਮੁੜ ਇਤਿਹਾਸ ਦੁਹਰਾਇਆ ਹੈ।

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਹਿਲੇ ਦਿਨ ਤੋਂ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਇਹਨਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਅਤੇ ਕਿਸਾਨਾਂ ਦਾ ਸਾਥ ਦਿੱਤਾ। ਕਾਂਗਰਸ ਪਾਰਟੀ ਹਮੇਸ਼ਾ ਕਿਸਾਨ ਹਿਤੈਸ਼ੀ ਰਹੀ ਹੈ ਅਤੇ ਰਹੇਗੀ।

Published by:Gurwinder Singh
First published:

Tags: Agricultural law