ਗਣਤੰਤਰ ਦਿਵਸ ਦੀ ਪਰੇਡ 'ਚ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦੀ ਗੱਲ...

News18 Punjabi | News18 Punjab
Updated: January 26, 2020, 2:43 PM IST
share image
ਗਣਤੰਤਰ ਦਿਵਸ ਦੀ ਪਰੇਡ 'ਚ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦੀ ਗੱਲ...
ਗਣਤੰਤਰ ਦਿਵਸ ਦੀ ਪਰੇਡ 'ਚ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦੀ ਗੱਲ...

71ਵੇਂ ਗਣਤੰਤਰ ਦਿਵਸ ਮੌਕੇ ਅੱਜ ਰਾਜਪਾਲ ਵਿਖੇ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਪੰਜਾਬ ਸਰਕਾਰ ਦੀ ਝਾਕੀ ਨੇ ਕੌਮੀ ਰਾਜਧਾਨੀ ਵਿੱਚ ਬੈਠੇ ਲੋਕਾਂ ਨੂੰ ਰੂਹਾਨੀਅਤ ਦੇ

  • Share this:
  • Facebook share img
  • Twitter share img
  • Linkedin share img
71ਵੇਂ ਗਣਤੰਤਰ ਦਿਵਸ ਮੌਕੇ ਪਰੇਡ ਵਿੱਚ ਸ਼ਾਮਲ ਪੰਜਾਬ ਸਰਕਾਰ ਦੀ ਝਾਕੀ ਨੇ ਕੌਮੀ ਰਾਜਧਾਨੀ ਵਿੱਚ ਬੈਠੇ ਲੋਕਾਂ ਨੂੰ ਰੂਹਾਨੀਅਤ ਦੇ ਰੰਗ ਵਿੱਚ ਰੰਗ ਦਿੱਤਾ।

ਪੰਜਾਬ ਦੀ ਝਾਕੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ ਅਤੇ ਇਸ ਝਾਕੀ ਜ਼ਰੀਏ ਗੁਰੂ ਸਾਹਿਬ ਦੇ ਮਾਨਵੀ ਸਿਧਾਂਤਾਂ 'ਤੇ ਆਧਾਰਤ ਫ਼ਲਸਫ਼ੇ 'ਕਿਰਤ ਕਰੋ', 'ਨਾਮ ਜਪੋ', 'ਵੰਡ ਛਕੋ' ਨੂੰ ਦਰਸਾਉਣ ਦੀ ਨਿਮਾਣੀ ਕੋਸ਼ਿਸ਼ ਕੀਤੀ ਗਈ ਜਿਸ ਦੀ ਅਜੋਕੇ ਸਮੇਂ ਵਿੱਚ ਵੀ ਅਹਿਮੀਅਤ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਇਸ ਝਾਕੀ ਨੂੰ ਹਰ ਦਰਸ਼ਕ ਨੇ ਸਲਾਹਿਆ।

ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਲਗਾਤਾਰ ਚੌਥੇ ਸਾਲ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਲ ਹੋਈ ਕਿਉਂਕਿ ਕੁੱਲ 28 ਸੂਬਿਆਂ ਤੇ 8 ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚੋਂ ਸਿਰਫ 18 ਨੂੰ ਹੀ ਝਾਕੀ ਦਿਖਾਉਣ ਦਾ ਮੌਕਾ ਮਿਲਦਾ ਹੈ। ਪਿਛਲੇ ਸਾਲ ਜਲ੍ਹਿਆਂ ਵਾਲਾ ਬਾਗ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਬਣਾਈ ਪੰਜਾਬ ਦੀ ਝਾਕੀ ਨੂੰ ਪਰੇਡ ਵਿੱਚੋਂ ਤੀਜਾ ਸਥਾਨ ਹਾਸਲ ਹੋਇਆ ਸੀ।
First published: January 26, 2020, 2:41 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading