Home /News /punjab /

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 22 ਮਾਰਚ

  • Share this:

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ 2023 ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ 'ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

Published by:Ashish Sharma
First published:

Tags: Government jobs, Govt Jobs, Punjab government