ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਦਾ ਰਾਈਟ ਸਾਰੇ ਚੈਨਲਾਂ ਨੂੰ ਦੇਣ ਬਾਰੇ ਮਤਾ ਪਾਸ

News18 Punjab
Updated: November 6, 2019, 9:52 PM IST
share image
ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਦਾ ਰਾਈਟ ਸਾਰੇ ਚੈਨਲਾਂ ਨੂੰ ਦੇਣ ਬਾਰੇ ਮਤਾ ਪਾਸ
ਕੋਰੋਨਾ ਵਾਇਰਸ: ਦਰਬਾਰ ਸਾਹਿਬ ਐਂਟਰੀ ਪਲਾਜ਼ਾ ਦਾ ਇਤਿਹਾਸਕ ਸ਼ੋਅ ਕੀਤਾ ਬੰਦ

  • Share this:
  • Facebook share img
  • Twitter share img
  • Linkedin share img
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹੁੰਦੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਰਾਈਟ ਸਾਰੇ ਟੀ.ਵੀ. ਚੈਨਲਾਂ ਅਤੇ ਰੇਡੀਓ ਸਟੇਸ਼ਨਾਂ ਨੂੰ ਦੇਣ ਬਾਰੇ ਵਿਧਾਨ ਸਭਾ ਵੱਲੋਂ ਮਤਾ ਪਾਸ ਕੀਤਾ ਗਿਆ ਹੈ।

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਰਾਈਟ ਸਾਰੇ ਟੀ. ਵੀ. ਚੈਨਲਾਂ ਤੇ ਰੇਡੀਓ ਸਟੇਸ਼ਨਾਂ ਨੂੰ ਦੇਣ ਬਾਰੇ ਸਦਨ ਅੱਗੇ ਮਤਾ ਪੇਸ਼ ਕੀਤਾ ਜੋ ਕਿ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਫੁਰਮਾਨ ਹੈ “ਗੁਰਬਾਣੀ ਇਸ ਜਗ ਮਹਿ ਚਾਨਣ“ ਹੈ, ਜਿਹੜਾ ਦੁਨੀਆਂ ਦੇ ਕੋਨੇ-ਕੋਨੇ ਤੇ ਘਰ-ਘਰ ਪਹੁੰਚਣਾ ਚਾਹੀਦਾ ਹੈ। ਇਸ ਦਾ ਇਕ ਸਾਧਨ ਇਹ ਹੋ ਸਕਦਾ ਹੈ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਹੁੰਦਾ ਗੁਰਬਾਣੀ ਕੀਰਤਨ ਵੱਧ ਤੋਂ ਵੱਧ ਸਾਧਨਾਂ ਰਾਹੀਂ ਦੁਨੀਆਂ ਦੇ ਕੋਨੇ-ਕੋਨੇ ਵਿਚ ਪਹੁੰਚੇ।

ਅੱਜ ਪੰਜਾਬ ਵਿਧਾਨ ਸਭਾ ਦੇ ਵਿਸੇਸ਼ ਸੈਸ਼ਨ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਦਨ ਅੱਗੇ ਮਤਾ ਪੇਸ਼ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਜਾਵੇ ਕਿ ਉਹ ਅਜਿਹੇ ਪ੍ਰਬੰਧ ਕਰੇ ਕਿ ਦੁਨੀਆਂ ਦਾ ਕੋਈ ਵੀ ਟੀ.ਵੀ. ਚੈਨਲ ਜਾਂ ਰੇਡੀਓ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਕਰਨਾ ਚਾਹੇ ਤਾਂ ਉਹ ਕਰ ਸਕਣ। ਇਸ ਪ੍ਰਸਤਾਵ ਨੂੰ ਸਦਨ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
First published: November 6, 2019, 9:52 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading