Home /News /punjab /

ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਨੇ ਦਿਖਾਇਆ ਰੰਗ, ਸਰਕਾਰੀ ਸਕੂਲ ਲਗਾ ਰਹੇ ਨਿੱਜੀ ਸਕੂਲਾਂ ਨੂੰ ਸੰਨ੍ਹ 

ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਨੇ ਦਿਖਾਇਆ ਰੰਗ, ਸਰਕਾਰੀ ਸਕੂਲ ਲਗਾ ਰਹੇ ਨਿੱਜੀ ਸਕੂਲਾਂ ਨੂੰ ਸੰਨ੍ਹ 

ਪੰਜਾਬ ਸਰਕਾਰ ਵੱਲੋਂ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦੀ ਤਿਆਰੀ ( ਸੰਕੇਤਕ ਤਸਵੀਰ)

ਪੰਜਾਬ ਸਰਕਾਰ ਵੱਲੋਂ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦੀ ਤਿਆਰੀ ( ਸੰਕੇਤਕ ਤਸਵੀਰ)

 • Share this:
  amit sharma

  ਅੰਮ੍ਰਿਤਸਰ: ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਕਾਰਨ ਸਰਕਾਰੀ ਸਕੂਲਾਂ ਵਲੋਂ ਨਿੱਜੀ ਸਕੂਲਾਂ ਨੂੰ ਸੰਨ੍ਹ ਲਗਾਉਣੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਜ਼ਿਲ਼੍ਹਾ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਇਥੇ ਮਾਪਿਆਂ ਵਲੋਂ ਨਿੱਜੀ ਸਕੂਲਾਂ ਤੋੋਂ ਮੁੱਖ ਮੋੜਦਿਆਂ ਸਰਕਾਰੀ ਸਕੂਲਾਂ ਵੱਲ ਚਾਲੇ ਪਾਏ ਜਾ ਰਹੇ ਹਨ। ਜਿਸ ਦਾ ਪ੍ਰਤੱਖ ਪ੍ਰਮਾਣ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ‘ਚ ਵੱਡੀ ਗਿਣਤੀ ਵਿੱਚ ਹੋ ਰਹੇ ਦਾਖਲਿਆਂ ਤੋਂ ਮਿਲਦਾ ਹੈ।

  ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਜਿਥੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਂਦਿਆਂ ਮੁਢਲੀਆਂ ਸਹੂਲਤਾਂ ਨਾਲ ਲੈਸ ਕਰਦਿਆਂ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ਉਥੇ ਹੀ ਸਰਕਾਰੀ ਸਕੂਲਾਂ ਦੀਆਂ ਜਮਾਤਾਂ ਨੂੰ ਹਾਈਟੈਕ ਬਣਾਉਂਦਿਆਂ ਡਿਜੀਟਲ ਤਕਨੀਕ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਦਿਤੀ ਜਾ ਰਹੀ ਹੈ।

  ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਵਿਦਿਆਰਥੀ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਤੋਂ ਪ੍ਰਭਾਵਿਤ ਮਾਪਿਆਂ ਦੀ ਸਰਕਾਰੀ ਸਕੂਲਾਂ ਪ੍ਰਤੀ ਭਰੋਸੇਯੋਗਤਾ ਹੋਰ ਵਧੀ ਹੈ। ਜ਼ਿਲ਼੍ਹੇ ਅੰਦਰ ਚਲ ਰਹੀ ਦਾਖਲਾ ਮੁਹਿੰਮ ਸੰਬੰਧੀ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲ਼੍ਹੇ ਅੰਦਰ 1790 ਵਿਦਿਆਰਥੀਆਂ ਵਲੋਂ ਨਿੱਜੀ ਸਕੂਲਾਂ ਤੋਂ ਕਿਨਾਰਾ ਕਰਦਿਆਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਗਿਆ ਹੈ।

  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਪ੍ਰਿੰਸੀਪਲ ਸ਼੍ਰੀਮਤੀ ਜੋਗਿੰਦਰ ਕੌਰ ਸ਼ਿੰਗਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ‘ਚ ਨਵੇਂ ਸੈਸ਼ਨ ਲਈ ਨਿੱਜੀ ਸਕੂਲਾਂ ਤੋਂ ਹੱਟ ਕੇ 29 ਤੋਂ ਵੱਧ ਵਿਦਿਆਰਥੀ ਦਾਖਲਾ ਲੈ ਚੁੱਕੇ ਹਨ ਜਦਕਿ ਬਹੁਤ ਸਾਰੇ ਵਿਦਿਆਰਥੀਆਂ ਵਲੋਂ ਆਨਲਾਈਨ ਰਜਿਸ਼ਟ੍ਰੇਸ਼ਨ ਕਰਵਾਈ ਗਈ ਹੈ। ਸ਼੍ਰੀਮਤੀ ਮਨਮੀਤ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿੱਚ ਨਵੇਂ ਸੈਸ਼ਨ ਲਈ ਦਾਖਲਾ ਲੈਣ ਲਈ ਹੁਣ ਤੱਕ 391 ਵਿਦਿਆਰਥੀਆਂ ਵਲੋਂ ਰਜਿਸ਼ਟ੍ਰੇਸ਼ਨ ਕਰਵਾਈ ਗਈ ਹੈ ਜਿਨ੍ਹਾਂ ਵਿੱਚੋਂ 100 ਤੋਂ ਜਿਆਦਾ ਵਿਦਿਆਰਥੀਆਂ ਵਲੋਂ ਨਿੱਜੀ ਸਕੂਲਾਂ ਦੇ ਭਰਮਜਾਲ ਤੋਂ ਬਾਹਰ ਨਿਕਲ ਕੇ ਵਿਭਾਗ ਦੇ ਸਕੂਲਾਂ ਪ੍ਰਤੀ ਵਿਸਵਾਸ਼ ਪ੍ਰਗਟਾਇਆ ਹੈ।

  ਉਨ੍ਹਾਂ ਵਿਸਵਾਸ਼ ਪ੍ਰਗਟਾਇਆ ਕਿ ਇਹ ਗਿਣਤੀ ਹੋਰ ਵਧ ਸਕਦੀ ਹੈ ਕਿਉਕਿ ਉਨ੍ਹਾਂ ਦੇ ਸਕੂਲ ਅਧਿਆਪਕ ਨੇੜਲੇ ਇਲਾਕਿਆਂ ਦੇ ਹਰੇਕ ਬੱਚੇ ਤੱਕ ਪਹੁੰਚ ਕਰ ਰਹੇ ਹਨ। ਇਸ ਸੰਬੰਧੀ ਗਲਬਾਤ ਕਰਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਆਪਣੀ ਬੇਟੀ ਕੋਮਲ ਦਾ ਦਾਖਲਾ ਕਰਵਾਉਣ ਪੁੱਜੇ ਅਨਿਲ ਵਾਂਸਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਦਿੱਖ, ਸਿੱਖਣ ਸਿਖਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ, ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਕਾਰਨ ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਕਿਤੇ ਅੱਗੇ ਜਾ ਚੁੱਕੇ ਹਨ। ਇਸ ਸਮੇਂ ਉਨ੍ਹਾਂ ਨਿੱਜੀ ਸਕੂਲ ਨੂੰ ਪਛਾੜ ਚੁੱਕੇ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ ਦੀ ਮਾਪਿਆਂ ਨੂੰ ਅਪੀਲ ਕੀਤੀ।
  Published by:Gurwinder Singh
  First published:

  Tags: Government School, Punjab School Education Board, School timings

  ਅਗਲੀ ਖਬਰ