ਨਾਭਾ: ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਕਾਰਨ 3 ਮੌਤਾਂ

Road Accident Three Dies In Nabha

ਨਾਭਾ: ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਕਾਰਨ 3 ਮੌਤਾਂ

 • Share this:
  Bhupinder singh 

  ਨਾਭਾ: ਨਾਭਾ-ਭਾਦਸੋਂ ਰੋਡ ਉਤੇ ਆਹਮੋ-ਸਾਹਮਣੇ ਤੋਂ ਆ ਰਹੀਆਂ ਦੋ ਕਾਰਾਂ ਦੀ ਜ਼ਬਰਦਸਤ ਟੱਕਰ ਕਾਰਨ ਇਕ ਬਜ਼ੁਰਗ ਔਰਤ ਸਮੇਤ 3 ਜਣਿਆਂ ਦੀ ਮੌਕੇ ਉਤੇ ਹੀ ਮੌਤ ਹੋ ਗਈ।

  ਇਸ ਹਾਦਸੇ ਦੇ ਵਿੱਚ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਪਰਿਵਾਰ ਵੱਲੋਂ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਨੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਨਾਭਾ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਤੇਜ਼ ਬਾਰਸ਼ ਕਾਰਨ ਵੀ ਵਾਪਰਿਆ ਹੋ ਸਕਦਾ ਹੈ।

  ਬਜ਼ੁਰਗ ਔਰਤ ਬਲੈਨੋ ਕਾਰ ਵਿੱਚ ਸਵਾਰ ਸੀ ਅਤੇ ਆਪਣੇ ਪਰਿਵਾਰ ਸਮੇਤ ਭੋਗ ਸਮਾਗਮ ਤੋਂ ਵਾਪਸ ਪਰਤ ਰਹੇ ਸਨ। ਰਸਤੇ ਵਿਚ ਸਵਿਫਟ ਕਾਰ ਦੇ ਨਾਲ ਆਹਮੋ ਸਾਹਮਣੇ ਟੱਕਰ ਹੋ ਗਈ। ਬਲੈਨੋ ਕਾਰ ਵਿੱਚ ਸਵਾਰ ਬਜ਼ੁਰਗ ਗੁਰਬਚਨ ਕੌਰ ਦੀ ਮੌਕੇ ਉਤੇ ਮੌਤ ਹੋ ਗਈ ਅਤੇ ਉਸ ਦੇ ਤਿੰਨ ਪਰਿਵਾਰਕ ਮੈਂਬਰ ਗੰਭੀਰ ਰੂਪ ਵਿੱਚ ਫੱਟੜ ਹੋ ਗਏ ਜਿਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਪਹੁੰਚਾਇਆ ਗਿਆ।

  ਦੂਸਰੀ ਸਵਿਫਟ ਕਾਰ ਵਿੱਚ ਦੋ ਵਿਅਕਤੀਆਂ ਦੀ ਵੀ ਮੌਕੇ ਉਤੇ ਮੌਤ ਹੋ ਗਈ ਜਿਸ ਵਿੱਚ ਜਤਿੰਦਰ ਕੁਮਾਰ ਪਿੰਡ ਮਟੋਰੜਾ ਦਾ ਦੱਸਿਆ ਜਾ ਰਿਹਾ ਹੈ ਅਤੇ ਦੂਜੇ ਵਿਅਕਤੀ ਦੀ ਅਜੇ ਪਛਾਣ ਨਹੀਂ ਹੋਈ। ਪੁਲਿਸ ਵੱਲੋਂ ਕਈ ਘੰਟਿਆਂ ਦੀ ਜੱਦੋ ਜਹਿਦ ਤਹਿਤ ਮ੍ਰਿਤਕ ਦੇਹਾਂ ਨੂੰ ਨਾਭਾ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ ਜਦੋਂਕਿ 108 ਐਂਬੂਲੈਂਸ ਗੱਡੀ ਮ੍ਰਿਤਕ ਦੇਹਾਂ ਨੂੰ ਚੁੱਕਣ ਤੋਂ ਨਾਂਹ ਕਰਕੇ ਉੱਥੋਂ ਰਫੂਚੱਕਰ ਹੋ ਗਈ।

  ਇਸ ਮੌਕੇ ਉਤੇ 108 ਐਂਬੂਲੈਂਸ ਦੇ ਕਰਮਚਾਰੀ ਨੂੰ ਜਦੋਂ ਪੁੱਛਿਆ ਕਿ ਤੁਸੀਂ ਲਾਸ਼ ਨੂੰ ਕਿਉਂ ਨਹੀਂ ਚੁੱਕ ਰਹੇ ਤਾਂ ਉਨ੍ਹਾਂ ਕਿਹਾ ਕਿ ਅਸੀਂ ਉੱਚ ਅਧਿਕਾਰੀਆਂ ਨੂੰ ਪੁੱਛਾਂਗੇ ਤਾਂ ਹੀ ਅਸੀਂ ਚੁੱਕਾਂਗੇ। ਉਨ੍ਹਾਂ ਨੇ ਲਾਸ਼ ਨੂੰ ਚੁੱਕਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਮੌਕੇ ਉਤੇ ਮ੍ਰਿ੍ਤਕ ਮਾਤਾ ਦੇ ਲੜਕੇ ਨੇ ਦੱਸਿਆ ਕਿ ਅਸੀਂ ਭੋਗ ਤੋਂ ਵਾਪਸ ਘਰ ਪਰਤ ਰਹੇ ਸੀ ਤਾਂ  ਮੌਕੇ ਉਤੇ ਗਲਤ ਸਾਈਡ ਤੋਂ ਆ ਰਹੀ ਸਵਿਫਟ ਕਾਰ ਸਾਡੇ ਵਿੱਚ ਆ ਕੇ ਲੱਗੀ।

  ਹਾਦਸੇ ਦੌਰਾਨ ਮੇਰੀ ਮਾਤਾ ਦੀ ਮੌਕੇ ਉਤੇ ਮੌਤ ਹੋ ਗਈ ਅਤੇ ਕਾਰ ਵਿੱਚ ਮੇਰੀ ਪਤਨੀ, ਦੋਹਤਾ ਅਤੇ ਮੇਰਾ ਬੇਟਾ ਸੀ ਜਿਨ੍ਹਾਂ ਨੂੰ ਪਟਿਆਲਾ ਵਿਖੇ ਇਲਾਜ ਅਧੀਨ ਲੈ ਗਏ ਅਤੇ ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ।

  ਇਸ ਮੌਕੇ ਪੁਲੀਸ ਅਧਿਕਾਰੀ ਇੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬਹੁਤ ਹੀ ਭਿਆਨਕ ਸੀ ਕਿਉਂਕਿ ਇਸ ਹਾਦਸੇ ਵਿਚ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ ਵਿੱਚ ਇੱਕ ਬਜ਼ੁਰਗ ਮਾਤਾ ਦੀ ਮੌਤ ਹੋਈ ਹੈ ਅਤੇ ਦੂਸਰੀ ਕਾਰ ਵਿਚ ਸਵਾਰ ਸਵਿਫਟ ਵਿਚ ਦੋ ਵਿਅਕਤੀਆਂ ਦੀ ਵੀ ਮੌਤ ਹੋਈ ਹੈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋਏ ਹਨ। ਹਾਦਸਾ ਕਿਵੇਂ ਵਾਪਰਿਆ, ਇਹ ਜਾਂਚ ਦਾ ਵਿਸ਼ਾ ਹੈ ਕਿਉਂਕਿ ਬਾਰਸ਼ ਤੇਜ਼ ਹੋਣ ਦਾ ਕਾਰਨ ਇਹ ਐਕਸੀਡੈਂਟ ਮੰਨਿਆ ਜਾ ਸਕਦਾ ਹੈ।
  Published by:Gurwinder Singh
  First published:
  Advertisement
  Advertisement