
ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦੇ ਮੂਡ ਵਿਚ ਰੋਡਵੇਜ਼ ਪਨਬੱਸ/PRTC ਕੰਟਰੈਕਟ ਵਰਕਰ
Suraj Bhan
ਬਠਿੰਡਾ: ਪੰਜਾਬ ਰੋਡਵੇਜ਼ ਪਨਬੱਸ/PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 7 ਦਸੰਬਰ ਤੋਂ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅਤੇ ਸਰਕਾਰ ਦੀਆਂ ਨੀਤੀਆਂ ਸਬੰਧੀ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ।
ਪ੍ਰੈੱਸ ਨੋਟ ਜਾਰੀ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਚੈਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੰਦੀਪ ਸਿੰਘ ਗਰੇਵਾਲ ਬਠਿੰਡਾ ਡਿਪੂ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪੁਰਾਣੀ ਸਰਕਾਰ ਦੀਆਂ ਨੀਤੀਆਂ ਉਤੇ ਚੱਲ ਰਹੀ ਹੈ। ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦੀ ਥਾਂ ਉਤੇ ਉਹਨਾਂ ਨੂੰ ਕੁੱਟਣ, ਨਾਜਾਇਜ਼ ਪਰਚੇ ਪਾ ਕੇ ਨੌਕਰੀ ਤੋਂ ਕੱਢਣ ਦੇ ਡਰਾਵੇ ਦੇ ਕੇ ਹੱਕ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਦੀ ਟਰਾਂਸਪੋਰਟ ਵਿਭਾਗ ਦੇ ਕਾਮਿਆਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ।
ਆਗੂਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਆਮ ਪਬਲਿਕ ਦੀਆ ਪਰੇਸਾ਼ਨੀਆ ਨੂੰ ਅਣਦੇਖਿਆਂ ਕਰਕੇ 2022 ਦੀਆਂ ਤਿਆਰੀਆਂ ਸਬੰਧੀ ਝੂਠੇ ਐਲਾਨ ਕਰਨ ਨੂੰ ਲੱਗੀ ਹੈ ਜਿਸ ਦਾ ਨੰਗਾ ਚਿਹਰਾ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਪਿਛਲੇ 70-72 ਦਿਨਾਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਹਰ ਮੀਟਿੰਗ ਵਿੱਚ ਇੱਹ ਲਾਰਾ ਲਾਉਣਾ ਕਿ ਪਹਿਲੀ ਕੈਬਨਿਟ ਵਿੱਚ ਪੱਕਾ ਕਰਾਗੇ ,ਟਾਇਮ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਤੋਂ ਅੱਕੇ ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਨੇ ਆਖਰੀ ਮੀਟਿੰਗ 22 ਨਵੰਬਰ ਨੂੰ ਕੀਤੀ।
ਮੰਤਰੀ ਨੇ ਕਿਹਾ ਸੀ ਕਿ ਇਸ ਕੈਬਨਿਟ ਵਿੱਚ ਪੱਕਾ ਨਾ ਕੀਤਾ ਤਾਂ ਤੁਹਾਨੂੰ ਮੈਂ ਨਹੀਂ ਰੋਕਦਾ, ਹੜਤਾਲ ਕਰ ਲਿਓ, ਪ੍ਰੰਤੂ 1 ਦਸੰਬਰ ਦੀ ਕੈਬਨਿਟ ਮੀਟਿੰਗ ਵਿੱਚ ਹੱਲ ਨਾ ਨਿਕਲਣ ਕਾਰਨ ਟਰਾਂਸਪੋਰਟ ਦੇ ਕਾਮੇ 7 ਦਸੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਲਈ ਮਜਬੂਰ ਹੋ ਗਏ।
ਚੇਅਰਮੈਨ ਸਰਬਜੀਤ ਸਿੰਘ, ਬਲਕਾਰ ਸਿੰਘ ਮਕੈਨਿਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਮਾ ਦੇਵੀ ਦੀ ਜੱਜਮਿੰਟ ਦਾ ਬਹਾਨਾ ਬਣਾ ਕੇ ਵਾਰ ਵਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਭੱਜ ਰਹੀ ਹੈ। ਇਸ ਬਾਰੇ ਅਸੀਂ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ ਨੂੰ ਪਹਿਲਾਂ ਮੀਟਿੰਗਾਂ ਵਿੱਚ ਬਹੁਤ ਸਾਰੇ ਪਰੂਫ ਦੇ ਚੁੱਕੇ ਹਾਂ ਕਿ ਪੰਜਾਬ ਅੰਦਰ 5178 ਟੀਚਰ,SSA/ਰਮਸਾ ਅਧਿਆਪਕ,CSS ਹਿੰਦੀ ਟੀਚਰ, ਆਦਰਸ਼ ਮਾਡਲ ਸਕੂਲ ਟੀਚਰ, ਪਾਵਰਕੌਮ ਦੇ ਲਾਈਨ ਮੈਨ, ਅਤੇ ਨਰਸਿੰਗ ਸਟਾਫ ਨੂੰ ਪੱਕਾ ਕੀਤਾ ਹੈ।
ਇਹ ਸਾਰੇ ਪੰਜਾਬ ਸਰਕਾਰ ਨੇ ਪੱਕੇ ਕੀਤੇ ਹਨ। ਇਸ ਤੋਂ ਇਲਾਵਾ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ 3 ਸਾਲ ਦੀ ਪਾਲਸੀ ਦੇ ਸਾਰੇ ਪਰੂਫ ਵੀ ਦਿੱਤੇ, ਫੇਰ ਉਮਾ ਦੇਵੀ ਦੀਆਂ ਦਲੀਲਾਂ ਦੇ ਕੇ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਦੀ ਆਮ ਜਨਤਾ ਨੂੰ ਹੱਕੀ ਅਤੇ ਜਾਇਜ ਮੰਗਾਂ ਲਈ ਸੰਘਰਸ਼ ਕਰਦੇ ਠੇਕਾ ਮੁਲਾਜ਼ਮਾ ਖਿਲਾਫ ਭੜਕਾਉਣ ਦੀ ਅਤੇ ਆਪਣੇ ਆਪ ਨੂੰ ਸੱਚਾ ਸਾਬਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂਂ ਕਿਹਾ ਕਿ ਹੁਣ 14 ਦਸੰਬਰ ਦੀ ਮੀਟਿੰਗ ਵਿੱਚ ਹੱਲ ਨਾ ਕੀਤਾ ਤਾਂ 15 ਦਸੰਬਰ ਤੋਂ ਤਿੱਖੇ ਐਕਸ਼ਨ ਹੋਣਗੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।