ਅਸ਼ਫਾਕ ਢੁੱਡੀ
ਸ੍ਰੀ ਮੁਕਤਸਰ ਸਾਹਿਬ: ਸ਼੍ਰੀ ਮੁਕਤਸਰ ਸਾਹਿਬ ਵਿੱਚ ਚੋਰਾਂ ਤੇ ਲੁਟੇਰਿਆਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ। ਦਿਨੋਂ ਦਿਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲੇ ਵਿੱਚ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇੱਕ ਲੜਕੀ ;ਤੇ ਧਾਰਦਾਰ ਹਥਿਆਰਾਂ ਨਾਲ ਹਮਲਾ ਕਰ ਉਸ ਨੂੰ ਜ਼ਖ਼ਮੀ ਕਰ ਦਿਤਾ, ਤੇ ਨਾਲ ਹੀ ਉਸ ਕੋਲੋਂ ਉਸ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਦੇ ਮੁਤਾਬਕ ਮੁਕਤਸਰ ਦੇ ਮਲੋਟ ਰੋਡ ਸਥਿਤ ਨਰਸਰੀ ਸਕੂਲ ਵਾਲੀ ਗਲੀ ਵਿਖੇ ਸ਼ਾਮ ਸਾਢੇ ਪੰਜ ਵਜੇ ਦੇ ਇਸ ਵਾਰਦਾਤ ਨੂੰ ਅੰਜਾਮ ਦਿਤਾ ਗਿਆ। ਇਹ ਸਾਰੀ ਘਟਨਾ ਗਲੀ ਵਿਚ ਲੱਗੇ ਹੋਏ ਕੈਮਰੇ ਵਿਚ ਕੈਦ ਹੋ ਗਈ।
ਜਦ ਇਸ ਬਾਰੇ ਲੜਕੀ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਜਦ ਉਹ ਆਪਣੀ ਡਿਊਟੀ ਖਤਮ ਕਰਕੇ ਆਪਣੇ ਘਰ ਵਾਪਸ ਆ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਉਸ ਦਾ ਪਿੱਛਾ ਕਰ ਰਹੇ ਸਨ। ਜਿਸ ਬਾਰੇ ਉਸ ਨੂੰ ਕੁਝ ਨਹੀਂ ਪਤਾ ਸੀ ਕਿ ਉਹ ਉਸ ਪਿੱਛਾ ਕਰ ਰਹੇ ਨੇ। ਲੜਕੀ ਨੇ ਦੱਸਿਆ ਕਿ "ਜਦ ਮੈਂ ਆਪਣੀ ਘਰਵਾਲੀ ਗਲੀ ਮੁੜੀ ਤਾਂ ਉਦੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਮੇਰੇ ਕੋਲ ਆ ਕੇ ਮੇਰਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ।"
"ਜਦ ਮੈਂ ਬੈਗ ਨਹੀਂ ਛੱਡਿਆ ਤਾਂ ਮੇਰੇ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕਰ ਦਿੱਤਾ ਜਿਸ ਕਰਕੇ ਉਹ ਮੇਰਾ ਬੈਗ ਖੋਹ ਕੇ ਫ਼ਰਾਰ ਹੋ ਗਏ ਲੜਕੀ ਨੇ ਦੱਸਿਆ ਕਿ ਮੇਰੇ ਬੈਗ ਵਿੱਚ ਪੰਜ ਹਜ਼ਾਰ ਦੀ ਨਕਦੀ ਮੇਰਾ ਮੋਬਾਇਲ ਅਤੇ ਕੁਝ ਜ਼ਰੂਰੀ ਕਾਗਜ਼ਾਤ ਸਨ।"
" ਮੋਟਰਸਾਈਕਲ ਸਵਾਰ ਲੁਟੇਰੇ ਲੈ ਕੇ ਫ਼ਰਾਰ ਹੋ ਗਏ ਤੇ ਜਿਸਦੀ ਸ਼ਿਕਾਇਤ ਮੇਰੇ ਵੱਲੋਂ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕਰਵਾ ਦਿੱਤੀ ਹੈ। " ਲੜਕੀ ਨੇ ਦੱਸਿਆ ਕਿ ਸਾਰੇ ਘਟਨਾ ਗਲੀ ਵਿੱਚ ਲੱਗੇ ਹੋਏ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਲੜਕੀ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਜਾਵੇਗੀ।
ਦੂਜੇ ਪਾਸੇ ਇਸ ਸਾਰੀ ਘਟਨਾ ਦੀ ਜਾਂਚ ਕਰ ਰਹੇ ਪੁਲੀਸ ਅਧਿਕਾਰੀ ਜਲੰਧਰ ਸਿੰਘ ਨਾਲ ਗੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਦਰਖਾਸਤ ਮਿਲੀ ਹੈ ਜਿਸ ਦੀ ਅਸੀਂ ਜਾਂਚ ਕਰ ਰਿਹਾ ਅਤੇ ਨਾਲ ਹੀ ਨਾਲ ਅਸੀਂ ਸੀਸੀਟੀਵੀ ਫੁਟੇਜ ਵੀ ਚੈੱਕ ਕਰ ਰਹੇ ਹਾਂ। ਅਤੇ ਜੋ ਵੀ ਬਣਦੀ ਕਾਰਵਾਈ ਹੀ ਹੋਵੇਗੀ ਜਲਦ ਤੋਂ ਜਲਦ ਅਮਲ ਵਿਚ ਲਿਆਂਦੀ ਜਾਵੇਗੀ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।