Home /News /punjab /

ਅਨਿਲ ਵਿੱਜ ਨੂੰ ਆਇਆ ਗੁੱਸਾ, ਚੌਕੀ 'ਤੇ ਤਾਇਨਾਤ ਸਾਰੇ ਪੁਲਿਸ ਮੁਲਾਜ਼ਮ ਕਰ ਦਿੱਤੇ ਮੁਅੱਤਲ

ਅਨਿਲ ਵਿੱਜ ਨੂੰ ਆਇਆ ਗੁੱਸਾ, ਚੌਕੀ 'ਤੇ ਤਾਇਨਾਤ ਸਾਰੇ ਪੁਲਿਸ ਮੁਲਾਜ਼ਮ ਕਰ ਦਿੱਤੇ ਮੁਅੱਤਲ

ਅਨਿਲ ਵਿੱਜ ਨੂੰ ਆਇਆ ਗੁੱਸਾ, ਚੌਕੀ 'ਤੇ ਤਾਇਨਾਤ ਸਾਰੇ ਪੁਲਿਸ ਮੁਲਾਜ਼ਮ ਕਰ ਦਿੱਤੇ ਮੁਅੱਤਲ  (ਫਾਇਲ ਫੋਟੋ)

ਅਨਿਲ ਵਿੱਜ ਨੂੰ ਆਇਆ ਗੁੱਸਾ, ਚੌਕੀ 'ਤੇ ਤਾਇਨਾਤ ਸਾਰੇ ਪੁਲਿਸ ਮੁਲਾਜ਼ਮ ਕਰ ਦਿੱਤੇ ਮੁਅੱਤਲ (ਫਾਇਲ ਫੋਟੋ)

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਸੁਖਪੁਰਾ ਪੁਲਿਸ ਚੌਕੀ ਵਿੱਚ ਰਾਤ ਸਮੇਂ ਨਾਜਾਇਜ਼ ਤੌਰ ’ਤੇ ਬੰਦ ਰੱਖਿਆ ਗਿਆ ਸੀ ਅਤੇ ਸਾਰੇ ਪੁਲਿਸ ਮੁਲਾਜ਼ਮ ਨਸ਼ੇ ਵਿੱਚ ਧੁੱਤ ਸਨ। ਅਨਿਲ ਵਿੱਜ ਨੇ ਸਟੇਟ ਕ੍ਰਾਈਮ ਬ੍ਰਾਂਚ ਨੂੰ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਉਸ ਸਮੇਂ ਤਾਇਨਾਤ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਵੀ ਮੁਅੱਤਲ ਕਰ ਦਿੱਤਾ ਹੈ।

ਹੋਰ ਪੜ੍ਹੋ ...
  • Share this:

    ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਸ਼ਿਕਾਇਤ ਨਿਵਾਰਨ ਕਮੇਟੀ ਦੀ ਬੈਠਕ 'ਚ ਹਿੱਸਾ ਲੈਣ ਰੋਹਤਕ ਪਹੁੰਚੇ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ।

    ਪੁਲਿਸ ਮੁਲਾਜ਼ਮਾਂ ਦੀ ਲਾਪਰਵਾਹੀ ਦੀ ਇਕ ਸ਼ਿਕਾਇਤ ਉਤੇ ਇੱਕ ਪੁਲਿਸ ਚੌਕੀ ਦੇ ਸਾਰੇ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਅਤੇ ਇੱਕ ਹੋਰ ਮਾਮਲੇ ਵਿੱਚ ਪੀਸੀਆਰ ਵੈਨ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ।

    ਪੁਲਿਸ ਵਿਭਾਗ ਦੇ ਕਰਮਚਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦਿੰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸੇ ਵੀ ਪੱਧਰ 'ਤੇ ਅਣਗਹਿਲੀ ਜਾਂ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

    ਜਦੋਂ ਅਨਿਲ ਵਿੱਜ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਰਹੇ ਸਨ ਤਾਂ ਉਸ ਸਮੇਂ ਇੱਕ ਵਿਅਕਤੀ ਨੇ ਦੱਸਿਆ ਕਿ ਰਾਤ ਸਮੇਂ ਪੁਲਿਸ ਪੀ.ਸੀ.ਆਰ ਨੇ ਉਸ ਦੇ ਘਰ ਨੋਟਿਸ ਦਿੱਤਾ ਤੇ ਘਰ ਦੀ ਵੀਡੀਓਗ੍ਰਾਫ਼ੀ ਕਰਕੇ ਲੈ ਗਈ। ਇਸ 'ਤੇ ਇਤਰਾਜ਼ ਜਤਾਉਂਦੇ ਹੋਏ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਤੁਰੰਤ ਪੀਸੀਆਰ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਅਤੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਦਿਨ ਵੇਲੇ ਨੋਟਿਸ ਦਿੱਤਾ ਜਾਵੇਗਾ, ਪੀਸੀਆਰ ਰਾਤ ਨੂੰ ਇਸ ਤਰ੍ਹਾਂ ਕਿਸੇ ਦੇ ਘਰ ਨਹੀਂ ਜਾਵੇਗੀ।

    ਇਸ ਦੇ ਨਾਲ ਹੀ ਇੱਕ ਹੋਰ ਮਾਮਲੇ ਵਿੱਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਸੁਖਪੁਰਾ ਪੁਲਿਸ ਚੌਕੀ ਵਿੱਚ ਰਾਤ ਸਮੇਂ ਨਾਜਾਇਜ਼ ਤੌਰ ’ਤੇ ਬੰਦ ਰੱਖਿਆ ਗਿਆ ਸੀ ਅਤੇ ਸਾਰੇ ਪੁਲਿਸ ਮੁਲਾਜ਼ਮ ਨਸ਼ੇ ਵਿੱਚ ਧੁੱਤ ਸਨ। ਅਨਿਲ ਵਿੱਜ ਨੇ ਸਟੇਟ ਕ੍ਰਾਈਮ ਬ੍ਰਾਂਚ ਨੂੰ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਉਸ ਸਮੇਂ ਤਾਇਨਾਤ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਵੀ ਮੁਅੱਤਲ ਕਰ ਦਿੱਤਾ ਹੈ।

    Published by:Gurwinder Singh
    First published:

    Tags: Anil vij