Home /News /punjab /

35 ਸਾਲਾ ਵਿਅਕਤੀ ਨੇ ਕੀਤੀ ਖੁਦਕੁਸ਼ੀ, ਫਾਈਨੈਂਸਰ 'ਤੇ ਪ੍ਰੇਸ਼ਾਨ ਕਰਨ ਦਾ ਲਗਾਇਆ ਦੋਸ਼

35 ਸਾਲਾ ਵਿਅਕਤੀ ਨੇ ਕੀਤੀ ਖੁਦਕੁਸ਼ੀ, ਫਾਈਨੈਂਸਰ 'ਤੇ ਪ੍ਰੇਸ਼ਾਨ ਕਰਨ ਦਾ ਲਗਾਇਆ ਦੋਸ਼

35 ਸਾਲਾ ਵਿਅਕਤੀ ਨੇ ਕੀਤੀ ਖੁਦਕੁਸ਼ੀ, ਫਾਈਨੈਂਸਰ 'ਤੇ ਪ੍ਰੇਸ਼ਾਨ ਕਰਨ ਦਾ ਲਗਾਇਆ ਦੋਸ਼

35 ਸਾਲਾ ਵਿਅਕਤੀ ਨੇ ਕੀਤੀ ਖੁਦਕੁਸ਼ੀ, ਫਾਈਨੈਂਸਰ 'ਤੇ ਪ੍ਰੇਸ਼ਾਨ ਕਰਨ ਦਾ ਲਗਾਇਆ ਦੋਸ਼

 • Share this:

  ਅਵਤਾਰ ਸਿੰਘ ਕੰਬੋਜ਼

  ਰੂਪਨਗਰ ਦੇ ਅਲੀ ਮੁਹੱਲਾ ਵਿੱਚ ਰਹਿਣ ਵਾਲੇ ਦਰਸ਼ਨ ਸਿੰਘ ਨਾਮਕ 35 ਸਾਲਾ ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ ਅਤੇ ਆਪਣੇ ਖੁਦਕੁਸ਼ੀ ਨੋਟ ਵਿੱਚ ਉਸ ਨੇ ਫਾਈਨੈਂਸਰ ਉਤੇ ਤੰਗ ਪ੍ਰੇਸ਼ਾਨ ਕਰਨ ਦਾ  ਦੋਸ਼ ਲਗਾਇਆ ਹੈ ।ਖੁਦਕੁਸ਼ੀ ਨੋਟ ਵਿੱਚ ਦੱਸੇ ਗਏ ਤਿੰਨੋਂ ਕਥਿਤ ਆਰੋਪੀਆਂ ਖ਼ਿਲਾਫ਼ ਪੁਲਿਸ ਨੇ ਧਾਰਾ 306 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ ਉਸਦੇ ਪਤੀ ਨੇ ਅਮਰਜੀਤ ਸਿੰਘ ਫਾਇਨੈਂਸਰ ਅਤੇ ਉਸਦੇ ਦੋ ਸਾਥੀਆਂ ਤੋਂ ਵਿਆਜ ‘ਤੇ 50,000 ਰੁਪਏ ਲਏ ਸਨ ਅਤੇ ਤਾਲਾਬੰਦੀ ਕਾਰਨ ਉਸ ਨੂੰ ਵਿਆਜ ਨਹੀਂ ਦਿੱਤਾ ਗਿਆ ਸੀ, ਜਿਸ ਕਾਰਨ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਤੋਂ ਤੰਗ ਹੋ ਕੇ ਉਸ ਦੇ ਪਤੀ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕੀਤੀ ਹੈ।


  ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦਰਸ਼ਨ ਸਿੰਘ ਨੇ ਰੂਪਨਗਰ ਤੋਂ ਲੰਘ ਰਹੀ ਨਹਿਰ ਦੇ ਕਿਨਾਰੇ ਜਾ ਕੇ ਕੋਈ ਜ਼ਹਿਰੀਲੀ ਵਸਤੂ ਨਿਗਲਣ ਤੋਂ ਬਾਅਦ ਉਨ੍ਹਾਂ ਨੂੰ ਫੋਨ ਕੀਤਾ। ਉਨ੍ਹਾਂ ਦੱਸਿਆ ਕਿ ਉਸਨੇ ਜ਼ਹਿਰੀਲੀ ਚੀਜ਼ ਖਾ ਲਈ ਹੈ ਅਤੇ ਜਦੋਂ ਉਥੇ ਜਾ ਕੇ ਦੇਖਿਆ ਤਾਂ ਉਸਦਾ ਪਤੀ ਤੜਫ ਰਿਹਾ ਸੀ। ਉਸਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ ਤਾਂ ਉਥੋਂ ਉਸਨੂੰ ਚੰਡੀਗੜ੍ਹ ਸੈਕਟਰ 32 ਹਸਪਤਾਲ ਰੈਫਰ ਕਰ ਦਿੱਤਾ। ਉਥੇ ਜਾ ਕੇ ਉਸਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ।  ਮ੍ਰਿਤਕ ਇੱਕ ਸਰਕਾਰੀ ਸਕੂਲ ਵਿੱਚ ਚਪੜਾਸੀ ਦਾ ਕੰਮ ਕਰਦਾ ਸੀ।ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।

  ਐਸਐਚਓ ਹਰਕੀਰਤ ਸਿੰਘ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

  Published by:Ashish Sharma
  First published:

  Tags: Ropar, Suicide