ਸੁੱਖਵਿੰਦਰ ਸਾਕਾ
ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ : ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿਖੇ ਖੇਤੀਬਾੜੀ ਵਿਭਾਗ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਖੇਤੀਬਾੜੀ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਬਲਾਕ ਦੇ ਖੇਤੀ ਵਿਕਾਸ ਅਫਸਰ ਅਮਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਵਿੱਚ ਧਰਤੀ ਦੇ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਮੌਜੂਦਾ ਸਾਉਣੀ ਸੀਜਨ ਦੋਰਾਨ ਝੌਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਉਹਨਾਂ ਨੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਦੀ ਰਿਵਾਇਤੀ ਪ੍ਰਣਾਲੀ ਨੂੰ ਛੱਡ ਕੇ ਸਿੱਧੀ ਬਿਜਾਈ ਕਰਨ ਦਾ ਸੁਝਾਅ ਦਿੰਦਿਆ ਕਿਹਾ ਕਿ ਜੇਕਰ ਕਿਸਾਨ ਖੇਤੀ ਮਾਹਿਰਾਂ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਨਗੇ ਤਾਂ ਸਿੱਧੀ ਬਿਜਾਈ ਨਾਲ ਝਾੜ 'ਤੇ ਕੋਈ ਅਸਰ ਨਹੀਂ ਪਵੇਗਾ । ਕ੍ਰਿਸ਼ੀ ਵਿਗਿਆਨ ਕੇਂਦਰ ਰੂਪਨਗਰ ਤੋਂ ਡਾ ਸਤਬੀਰ ਸਿੰਘ ਡਿਪਟੀ ਡਾਇਰੈਕਟਰ ਨੇ ਕਿਸਾਨਾਂ ਨੂੰ ਝੌਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਦੀ ਜਾਣਕਾਰੀ ਦਿੱਤੀ । ਇਸ ਦੇ ਨਾਲ ਹੀ ਡਾ ਸੰਜੀਵ ਅਹੂਜਾ ਨੇ ਕਿਸਾਨਾਂ ਨੂੰ ਖੂੰਬ ਦੀ ਕਾਸ਼ਤ ਅਤੇ ਸਬਜੀਆਂ ਦੀ ਕਾਸ਼ਤ ਬਾਰੇ ਉੱਨਤ ਤਕਨੀਕਾਂ ਦੀ ਜਾਣਕਾਰੀ ਦਿੱਤੀ । ਝੌਨੇ ਦੀ ਫਸਲ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਡਾ ਪਵਨ ਕੁਮਾਰ ਵਲੋਂ ਵਿਸਥਾਰ ਨਾਲ ਦੱਸਿਆ ਗਿਆ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture department, Punjab, Ropar