Home /punjab /

814 ਪਰਵਾਸੀ ਬੱਚਿਆਂ ਨੂੰ 19 ਤੋਂ 21 ਜੂਨ ਤੱਕ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਮਿੱਥਿਆ ਟੀਚਾ 

814 ਪਰਵਾਸੀ ਬੱਚਿਆਂ ਨੂੰ 19 ਤੋਂ 21 ਜੂਨ ਤੱਕ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਮਿੱਥਿਆ ਟੀਚਾ 

ਜਾਣਕਾਰੀ ਦਿੰਦੇ ਹੋਏ ਅਧਿਕਾਰੀ  

ਜਾਣਕਾਰੀ ਦਿੰਦੇ ਹੋਏ ਅਧਿਕਾਰੀ  

ਨੂਰਪੁਰ ਬੇਦੀ, ਰੂਪਨਗਰ : ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ.ਵਿਧਾਨ ਚੰਦਰ ਦੀ ਅਗਵਾਈ ਹੇਠ ਫੀਲਡ ਸਟਾਫ ਦੀ ਮਾਈਗ੍ਰੇਟਰੀ ਪਲਸ ਪੋਲੀਓ ਦੇ ਸੰਬੰਧ ਵਿਚ ਟ੍ਰੇਨਿੰਗ ਕਰਵਾਈ ਗਈ । ਇਸ ਸੰਬੰਧ ਵਿਚ ਬੋਲਦਿਆਂ ਉਨ੍ਹਾਂ ਨੇ ਦੱਸਿਆ ਕਿ ਬਲਾਕ ਨੂਰਪੁਰ ਬੇਦੀ ਵਿੱਚ 0 ਤੋਂ 5 ਸਾਲ ਤੱਕ ਦੇ 814 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਇਆ ਜਾਣਗੀਆਂ ।ਸਿਹਤ ਵਿਭਾਗ, ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਭਰ ਵਿੱਚ ਟੀਮਾ ਬਣਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।

ਹੋਰ ਪੜ੍ਹੋ ...
  • Share this:
    ਸੁੱਖਵਿੰਦਰ ਸਾਕਾ

    ਨੂਰਪੁਰ ਬੇਦੀ, ਰੂਪਨਗਰ : ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ.ਵਿਧਾਨ ਚੰਦਰ ਦੀ ਅਗਵਾਈ ਹੇਠ ਫੀਲਡ ਸਟਾਫ ਦੀ ਮਾਈਗ੍ਰੇਟਰੀ ਪਲਸ ਪੋਲੀਓ ਦੇ ਸੰਬੰਧ ਵਿਚ ਟ੍ਰੇਨਿੰਗ ਕਰਵਾਈ ਗਈ । ਇਸ ਸੰਬੰਧ ਵਿਚ ਬੋਲਦਿਆਂ ਉਨ੍ਹਾਂ ਨੇ ਦੱਸਿਆ ਕਿ ਬਲਾਕ ਨੂਰਪੁਰ ਬੇਦੀ ਵਿੱਚ 0 ਤੋਂ 5 ਸਾਲ ਤੱਕ ਦੇ 814 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਇਆ ਜਾਣਗੀਆਂ। ਸਿਹਤ ਵਿਭਾਗ, ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਭਰ ਵਿੱਚ ਟੀਮਾ ਬਣਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।

    ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਝੁੱਗੀ ਝੌਂਪੜੀਆਂ, ਉਦਯੋਗਿਕ ਖੇਤਰਾਂ ,ਇੱਟਾਂ ਦੇ ਭੱਠਿਆਂ ,ਰਿਹਾਇਸ਼ੀ ਡੇਰਿਆਂ, ਨਿਰਮਾਣ ਅਧੀਨ ਇਮਾਰਤਾਂ ਤੇ ਦਾਣਾ ਮੰਡੀਆਂ ਆਦਿ ਸਲੱਮ ਖੇਤਰਾਂ ਵਿੱਚ 0 ਤੋਂ 5 ਸਾਲ ਤੱਕ ਦੇ ਪਰਵਾਸੀ ਬੱਚਿਆਂ ਦੀਆਂ 6 ਟੀਮਾਂ ਅਤੇ 18 ਮੈਂਬਰਾਂ ਵੱਲੋਂ ਘਰ ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ । ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਣ ਲਈ ਕੋਈ ਕਸਰ ਨਹੀ ਛੱਡੀ ਜਾਵੇਗੀ। ਇਹ ਟੀਮਾਂ ਘਰ-ਘਰ ਜਾ ਕੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਪਤਾ ਲਗਾ ਕੇ ਉਹਨਾਂ ਨੂੰ ਇਸ ਮੁਹਿਮ ਤਹਿਤ ਕਵਰ ਕਰੇਗੀ।

    ਇਸ ਸਬੰਧ ਵਿੱਚ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਪ੍ਰੋਗਰਾਮ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ । ਉਹਨਾਂ ਕਿਹਾ ਕਿ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਸਮੇਂ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ । ਪੋਲੀਓ ਬੂੰਦਾਂ ਪਿਲਾਉਣ ਦੇ ਸਮੇਂ ਮਾਸਕ, ਸੇਨੇਟਾਈਜ਼ਰ ,ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਜੋ ਪੋਲੀਓ ਦੇ ਨਾਲ ਨਾਲ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਵੀ ਸਾਵਧਾਨੀਆਂ ਵਰਤੀਆਂ ਜਾ ਸਕਣ । ਉਨ੍ਹਾ ਨੇ ਕਿਹਾ ਇਸ ਨਾ-ਮੁਰਾਦ ਬਿਮਾਰੀ ਨਾਲ ਲੜਾਈ ਜਾਰੀ ਹੈ, ਇਸ ਨੂੰ ਜੜ੍ਹੋਂ ਖਤਮ ਕਰਨ ਲਈ ਹਰ ਵਰਗ ਦੇ ਵਿਅਕਤੀ ਦੇ ਸਹਿਯੋਗ ਦੀ ਜਰੂਰਤ ਹੈ।
    Published by:rupinderkaursab
    First published:

    Tags: Punjab, Ropar

    ਅਗਲੀ ਖਬਰ