ਸੁੱਖਵਿੰਦਰ ਸਾਕਾ, ਸ੍ਰੀ ਕੀਰਤਪੁਰ ਸਾਹਿਬ, ਰੂਪਨਗਰ :
ਸੂਬਾ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਜਿਕਰਯੋਗ ਫੈਸਲੇ ਲੈਦੇ ਹੋਏ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਸ ਨਾਲ ਪੰਜਾਬ ਸਰਕਾਰ ਦੀ ਚਹੁੰ ਤਰਫੋ ਸ਼ਲਾਘਾ ਹੋ ਰਹੀ ਹੈ। ਪੰਜਾਬ ਵਿੱਚ ਲੋਕਾਂ ਨੂੰ ਸਹੂਲਤਾਂ ਦੇ ਗੱਫੇ ਮਿਲ ਰਹੇ ਹਨ । ਸੂਬੇ ਵਿੱਚ ਵਿਕਾਸ ਦੀ ਰਫਤਾਰ ਨੂੰ ਵੀ ਹੋਰ ਗਤੀ ਦਿੱਤੀ ਗਈ ਹੈ । ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦਾ ਸਰਵਪੱਖੀ ਵਿਕਾਸ ਕਰਵਾ ਕੇ ਲੋਕਾਂ ਦੀਆਂ ਦਹਾਕਿਆਂ ਤੋਂ ਲਟਕ ਰਹੀਆਂ ਸਮੱਸਿਆਵਾਂ ਹੱਲ ਕਰ ਦਿੱਤੀਆਂ ਹਨ ।
ਇਹ ਪ੍ਰਗਟਾਵਾ ਸੁਰਿੰਦਰਪਾਲ ਕੌੜਾ ਪ੍ਰਧਾਨ ਨਗਰ ਪੰਚਾਇਤ ਕੀਰਤਪੁਰ ਸਾਹਿਬ ਨੇ ਗੱਲਬਾਤ ਦੌਰਾਨ ਕੀਤਾ । ਉਹਨਾਂ ਦੇ ਨਾਲ ਕੋਸ਼ਲਰ ਤੇਜਵੀਰ ਸਿੰਘ ਜਗੀਰਦਾਰ ਅਤੇ ਕੋਸ਼ਲਰ ਜਯੋਤੀ ਵੀ ਮੋਜੂਦ ਸਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਰ ਵਰਗ ਨੂੰ ਵੱਡੀ ਰਾਹਤ ਦਿੰਦੇ ਹੋਏ ਬਿਜਲੀ ਦੀਆਂ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨੀਟ ਕਟੋਤੀ ਕਰਕੇ ਬਿਜਲੀ ਦੇ ਵੱਡੇ ਵੱਡੇ ਬਿੱਲ ਲਗਭਗ ਅੱਧੇ ਕਰ ਦਿੱਤੇ ਹਨ ਜਿਸ ਨਾਲ ਆਮ ਲੋਕਾਂ ਦੀ ਜੇਬ ਨੂੰ ਸਿੱਧੇ ਤੋਰ 'ਤੇ ਰਾਹਤ ਮਿਲੀ ਹੈੇ, ਪ੍ਰੈਟਰੋਲ 10 ਰੁਪਏ ਅਤੇ ਡੀਜਲ 5 ਪ੍ਰਤੀ ਲੀਟਰ ਘੱਟ ਕਰਕੇ ਸੂਬੇ ਭਰ ਦੇ ਲੋਕਾਂ, ਕਿਸਾਨਾਂ, ਵਪਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ । ਪਾਣੀ ਦੇ ਕਨੈਕਸ਼ਨ ਦੀ ਕੀਮਤ ਵਿੱਚ ਭਾਰੀ ਕਮੀ ਕੀਤੀ ਗਈ ਹੈ । 50 ਪ੍ਰਤੀ ਕਨੈਕਸ਼ਨ ਕੀਮਤ ਨਿਰਧਾਰਤ ਹੋਣ ਨਾਲ ਲੋਕਾ ਵਿੱਚ ਖੁਸ਼ੀ ਦੀ ਲਹਿਰ ਹੈ ।
ਪੇਂਡੂ ਖੇਤਰਾਂ ਵਿੱਚ ਜਲ ਸਪਲਾਈ ਲਈ ਉਸਾਰੀਆਂ ਪਾਣੀਆਂ ਦੀਆਂ ਟੈਕੀਆਂ 'ਤੇ ਲੱਗੀਆਂ ਮੋਟਰਾਂ ਦੇ ਬਿਜਲੀ ਦੇ ਬਿੱਲ ਵੀ ਸਰਕਾਰ ਵਲੋਂ ਭਰਨ ਦਾ ਫੈਸਲਾ ਲਿਆ ਗਿਆ ਹੈ । ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ ਅਤੇ ਗਟਕੇ ਦੀ ਕੀਮਤ ਵਿੱਚ ਭਾਰੀ ਕਮੀ ਵਰਗੇ ਸ਼ਲਾਘਾਯੋਗ ਫੈਸਲਿਆ ਨੇ ਲੋਕਾਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਦਾ ਉਪਰਾਲਾ ਕੀਤਾ ਹੈ। ਅੱਜ ਪੰਜਾਬ ਦਾ ਹਰ ਵਰਗ ਇਹ ਮਹਿਸੂਸ ਕਰ ਰਿਹਾ ਹੈ ਕਿ ਸੂਬੇ ਵਿੱਚ ਆਮ ਲੋਕਾ ਦੀ ਸਰਕਾਰ ਕੰਮ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, Punjab, Punjab government, Punjab vidhan sabha, Rana KP Singh, Ropar, Speaker