ਸੁੱਖਵਿੰਦਰ ਸਾਕਾ
ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ : ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ.ਚਰਨਜੀਤ ਕੁਮਾਰ ਦੀ ਅਗਵਾਈ ਹੇਠ ਫੀਲਡ ਸਟਾਫ ਦੀ ਮਾਈਗ੍ਰੇਟਰੀ ਪਲਸ ਪੋਲੀਓ ਦੇ ਸੰਬੰਧ ਵਿੱਚ ਆਸ਼ਾ ਵਰਕਰਾ ਨੂੰ ਟ੍ਰੇਨਿੰਗ ਕਰਵਾਈ ਗਈ । ਇਸ ਸੰਬੰਧ ਵਿਚ ਬੋਲਦਿਆਂ ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੀ ਹਦਾਇਤਾਂ ਅਨੁਸਾਰ 5 ਸਾਲ ਤੋਂ ਘੱਟ ਉਮਰ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਇਆ ਜਾਣਗੀਆਂ।
ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਇਹ ਟੀਮਾਂ ਘਰ-ਘਰ ਜਾ ਕੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਪਤਾ ਲਗਾ ਕੇ ਉਹਨਾਂ ਨੂੰ ਇਸ ਮੁਹਿਮ ਤਹਿਤ ਕਵਰ ਕਰੇਗੀ । ਇਸ ਸਬੰਧ ਵਿੱਚ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਪ੍ਰੋਗਰਾਮ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ । ਉਹਨਾਂ ਕਿਹਾ ਕਿ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਸਮੇਂ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ । ਉਨ੍ਹਾਂ ਨੇ ਕਿਹਾ ਇਸ ਨਾ-ਮੁਰਾਦ ਬਿਮਾਰੀ ਨਾਲ ਲੜਾਈ ਜਾਰੀ ਹੈ, ਇਸ ਨੂੰ ਜੜ੍ਹੋਂ ਖਤਮ ਕਰਨ ਲਈ ਹਰ ਵਰਗ ਦੇ ਵਿਅਕਤੀ ਦੇ ਸਹਿਯੋਗ ਦੀ ਜਰੂਰਤ ਹੈ ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab, Ropar