Home /punjab /

Rupnagar 'ਚ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਵੱਲੋਂ ਕੱਢੀ ਗਈ ਸਰਫਰੋਸ਼ ਸਾਈਕਲ ਰੈਲੀ

Rupnagar 'ਚ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਵੱਲੋਂ ਕੱਢੀ ਗਈ ਸਰਫਰੋਸ਼ ਸਾਈਕਲ ਰੈਲੀ

ਸਾਈਕਲ ਰੈਲੀ ਦੌਰਾਨ ਆਪ ਵਿਧਾਇਕ ਦਿਨੇਸ਼ ਚੱਢਾ  

ਸਾਈਕਲ ਰੈਲੀ ਦੌਰਾਨ ਆਪ ਵਿਧਾਇਕ ਦਿਨੇਸ਼ ਚੱਢਾ  

ਇਸ ਰੈਲੀ ਵਿੱਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਨੇ ਬਤੌਰ ਸਾਈਕਲਿਸਟ ਸ਼ਾਮਿਲ ਹੁੰਦਿਆਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਤਿਹਾਸਕ ਫਤਵਾ ਦਿੰਦੇ ਹੋਏ ਬਦਲਾਅ ਨੂੰ ਚੁਣਿਆ ਹੈ, ਉਹਨਾਂ ਕਿਹਾ ਕਿ ਸਾਨੂੰ ਇਹ ਅਹਿਦ ਕਰਨਾ ਚਾਹੀਦਾ ਹੈ ਕਿ ਹਰੇਕ ਨਾਗਰਿਕ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਲਈ ਜਿੰਨਾ ਸੰਭਵ ਹੋ ਸਕੇ ਨਿੱਜੀ ਹਿੱਤਾਂ ਦੀ ਕੁਰਬਾਨੀ ਦੇਣ ਦਾ ਟੀਚਾ ਮਿੱਥੇ।

ਹੋਰ ਪੜ੍ਹੋ ...
  • Share this:
    ਸੁੱਖਵਿੰਦਰ ਸਾਕਾ

    ਰੂਪਨਗਰ: ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਵੱਲੋਂ, ਰਾਇਤ ਅਤੇ ਬਾਹਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ,ਸੁਖਦੇਵ, ਰਾਜਗੁਰੂ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿੱਤ ਸਰਫਰੋਸ਼ ਸਾਈਕਲ ਰੈਲੀ AAP ਦੇ ਵਿਧਾਇਕ ਦਿਨੇਸ਼ ਚੱਢਾ(Dinesh Chdha) ਦੀ ਅਗਵਾਈ ਹੇਠ ਕੱਢੀ ਗਈ।

    ਇਸ ਰੈਲੀ ਵਿੱਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਨੇ ਬਤੌਰ ਸਾਈਕਲਿਸਟ ਸ਼ਾਮਿਲ ਹੁੰਦਿਆਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਤਿਹਾਸਕ ਫਤਵਾ ਦਿੰਦੇ ਹੋਏ ਬਦਲਾਅ ਨੂੰ ਚੁਣਿਆ ਹੈ, ਉਹਨਾਂ ਕਿਹਾ ਕਿ ਸਾਨੂੰ ਇਹ ਅਹਿਦ ਕਰਨਾ ਚਾਹੀਦਾ ਹੈ ਕਿ ਹਰੇਕ ਨਾਗਰਿਕ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਲਈ ਜਿੰਨਾ ਸੰਭਵ ਹੋ ਸਕੇ ਨਿੱਜੀ ਹਿੱਤਾਂ ਦੀ ਕੁਰਬਾਨੀ ਦੇਣ ਦਾ ਟੀਚਾ ਮਿੱਥੇ।

    ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਆਈ ਏ ਐਸ ਨੇ ਸੰਸਥਾ ਵੱਲੋਂ ਜ਼ਿਲ੍ਹੇ ਅੰਦਰ ਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਯਤਨਾਂ ਦੀ ਭਰਪੂਰ ਸਲਾਘਾ ਕਰਦਿਆਂ ਕਿਹਾ ਕਿ ਉਹ ਜਲਦ ਹੀ ਸੰਸਥਾ ਦੀ ਮੰਗ ਅਨੁਸਾਰ ਜ਼ਿਲ੍ਹੇ ਅੰਦਰ ਸਾਈਕਲਿੰਗ ਟਰੈਕ ਬਣਾਉਣ ਦੇ ਕੇਸ ਦੀ ਪ੍ਰਗਤੀ ਰਿਪੋਰਟ ਪਤਾ ਕਰਨਗੇ ।

    ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਰਾਇਤ ਅਤੇ ਬਾਹਰਾ ਗਰੁੱਪ ਦੇ ਮੀਡੀਆ ਡਾਇਰੈਕਟਰ ਸ੍ਰੀ ਨਿਰਮੋਹੀ ਜੀ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਜਲੀ ਭੇਂਟ ਕਰਦਿਆਂ ਭਵਿੱਖ ਵਿੱਚ ਵੀ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਨੂੰ ਅਜਿਹੇ ਸਮਾਜਿਕ ਮੁੱਦਿਆਂ ਉੱਤੇ ਹਰ ਪ੍ਰਕਾਰ ਦਾ ਸਹਿਯੋਗ ਦੇਣ ਦਾ ਐਲਾਨ ਕੀਤਾ।

    ਇਹ ਰੈਲੀ ਮਹਾਰਾਜਾ ਰਣਜੀਤ ਸਿੰਘ ਪਾਰਕ ਤੋਂ ਆਰੰਭ ਹੋ,ਸ਼ਹੀਦ ਭਗਤ ਸਿੰਘ ਚੌਂਕ, ਬੱਚਤ ਚੌਂਕ ਹੁੰਦੇ ਹੋਏ ਮੁੜ ਆਰੰਭਿਕ ਸਥਾਨ 'ਤੇ ਸਪੰਨ ਹੋਈ । ਰੈਲੀ ਵਿੱਚ ਸ਼ਾਮਲ ਸੈਕੜਿਆਂ ਦੀ ਗਿਣਤੀ ਵਿਚ ਸਾਈਕਲ ਚਾਲਕਾਂ ਨੂੰ ਰਾਇਤ ਤੇ ਬਾਹਰਾ ਗਰੁੱਪ ਵੱਲੋਂ ਪ੍ਰਮਾਣ ਪੱਤਰ, ਟੀ ਸ਼ਰਟ,ਮੈਡਲ ਤੇ ਰੀਫਰੈਸ਼ਮੈਂਟ ਉਪਲੱਬਧ ਕਰਵਾਈ ਗਈ।

    ਸੰਸਥਾ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਹੀਰਾ, ਜਨਰਲ ਸਕੱਤਰ ਲੈਕਚਰਾਰ ਸੁਖਦੇਵ ਸਿੰਘ ਨੇ ਇਸ ਵਿਸ਼ੇਸ ਸਮਾਗਮ ਵਿੱਚ ਪਹੁੰਚੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਡੀ ਸੰਸਥਾ ਵਲੋਂ ਅੱਗੇ ਵੀ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਭਰੇ ਸੁਨਹਿਰੀ ਇਤਹਾਸ ਨਾਲ ਜੋੜਨ ਲਈ ਯਤਨ ਕੀਤੇ ਜਾਂਦੇ ਰਹਿਣਗੇ ।
    First published:

    Tags: Ropar

    ਅਗਲੀ ਖਬਰ