ਸੁੱਖਵਿੰਦਰ ਸਾਕਾ, ਰੂਪਨਗਰ :
ਭਾਵੇਂ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ।ਪ੍ਰੰਤੂ ਇਸ ਦੇ ਬਾਵਜੂਦ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਠੇਕੇ 'ਤੇ ਭਰਤੀ ਪ੍ਰੋਫੈਸਰਾਂ ਦੇ ਵੱਲੋਂ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਹਡ਼ਤਾਲ ਜਾਰੀ ਰੱਖੀ ਹੋਈ ਹੈ ।
ਇਸੇ ਦੇ ਚੱਲਦੇ ਰੂਪਨਗਰ ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਦੇ ਵੱਲੋਂ ਕਾਲਜ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਤੱਕ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ਼ ਮਾਰਚ ਕੱਢਿਆ ਗਿਆ । ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਦਿੰਦੇ ਹੋਏ ਮੰਗ ਕੀਤੀ ਕਿ ਉਨ੍ਹਾਂ ਦੀਆਂ ਲੰਮੇ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸਰਕਾਰ ਜਲਦੀ ਮੰਨੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, College, Protest, Punjab, Punjab government, Ropar, Strike