Home /punjab /

Sri Anandpur Sahib: ਸ਼ਹਿਰ ‘ਚ ਡੇਂਗੂ ਦੇ ਵਧ ਰਹੇ ਮਾਮਲਿਆਂ ਨੂੰ ਲੈਕੇ ਸਿਹਤ ਵਿਭਾਗ ਹੋਇਆ ਮੁਸਤੈਦ

Sri Anandpur Sahib: ਸ਼ਹਿਰ ‘ਚ ਡੇਂਗੂ ਦੇ ਵਧ ਰਹੇ ਮਾਮਲਿਆਂ ਨੂੰ ਲੈਕੇ ਸਿਹਤ ਵਿਭਾਗ ਹੋਇਆ ਮੁਸਤੈਦ

ਜਾਂਚ ਕਰਦਾ ਹੋਇਆ ਸਿਹਤ ਵਿਭਾਗ ਅਧਿਕਾਰੀ  

ਜਾਂਚ ਕਰਦਾ ਹੋਇਆ ਸਿਹਤ ਵਿਭਾਗ ਅਧਿਕਾਰੀ  

ਆਮ ਲੋਕਾਂ ਨੂੰ ਇਸ ਬਾਰੇ ਜਾਣੂ ਕਰਵਾਇਆ ਗਿਆ ਅਤੇ ਹਦਾਇਤ ਵੀ ਕੀਤੀ ਗਈ ਕਿ ਉਹ ਹਫਤੇ ਵਿੱਚ ਇੱਕ ਦਿਨ ਆਪਣੇ ਕੂਲਰਾਂ/ਫਰਿੱਜਾਂ ਆਦਿ ਨੂੰ ਡਰਾਈ ਰੱਖਣ । ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ ਤੇ ਸਿਹਤ ਵਿਭਾਗ ਵਲ੍ਹੋਂ ਕਰੋਨਾ ਸੰਬੰਧੀ ਜਾਰੀ ਕੀਤੀਆਂ ਹਦਾਇਤਾਂ ਦਾ ਪਾਲਣ ਕਰੀਏ । ਉਨ੍ਹਾਂ ਦੱਸਿਆ ਕਿ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲੀਏ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰੀਏ, ਮਾਸਕ ਦਾ ਪ੍ਰਯੋਗ ਕਰੀਏ, ਹੱਥਾਂ ਨੂੰ ਬਾਰ-ਬਾਰ ਸਾਬਣ ਨਾਲ ਧੋਈਏ ।

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ, ਸ੍ਰੀ ਆਨੰਦਪੁਰ ਸਾਹਿਬ:

ਡਿਪਟੀ ਕਮਿ਼ਸਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰਿ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਘਰ ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਲੋਕਾਂ ਨੂੰ ਹਫਤੇ ਵਿਚ ਇੱਕ ਦਿਨ ਡਰਾਏ ਡੇਅ ਮਨਾਉਦੇ ਹੋਏ ਆਪਣੇ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਖੜੇ ਪਾਣੀ ਨੂੰ ਸਾਫ ਕਰਨ ਅਤੇ ਸਵੱਛਤਾ ਰੱਖਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ.ਚਰਨਜੀਤ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ/ਮਲੇਰੀਆ ਦੇ ਲਾਰਵਾ ਦੀ ਚੈਕਿੰਗ ਕੀਤੀ ਗਈ।

ਇਸ ਤੋਂ ਇਲਾਵਾ ਆਮ ਲੋਕਾਂ ਨੂੰ ਇਸ ਬਾਰੇ ਜਾਣੂ ਕਰਵਾਇਆ ਗਿਆ ਅਤੇ ਹਦਾਇਤ ਵੀ ਕੀਤੀ ਗਈ ਕਿ ਉਹ ਹਫਤੇ ਵਿੱਚ ਇੱਕ ਦਿਨ ਆਪਣੇ ਕੂਲਰਾਂ/ਫਰਿੱਜਾਂ ਆਦਿ ਨੂੰ ਡਰਾਈ ਰੱਖਣ । ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ ਤੇ ਸਿਹਤ ਵਿਭਾਗ ਵਲ੍ਹੋਂ ਕਰੋਨਾ ਸੰਬੰਧੀ ਜਾਰੀ ਕੀਤੀਆਂ ਹਦਾਇਤਾਂ ਦਾ ਪਾਲਣ ਕਰੀਏ । ਉਨ੍ਹਾਂ ਦੱਸਿਆ ਕਿ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲੀਏ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰੀਏ, ਮਾਸਕ ਦਾ ਪ੍ਰਯੋਗ ਕਰੀਏ, ਹੱਥਾਂ ਨੂੰ ਬਾਰ-ਬਾਰ ਸਾਬਣ ਨਾਲ ਧੋਈਏ ।

Published by:Amelia Punjabi
First published:

Tags: Dengue, Fever, Mosquitoe, Punjab, Ropar