ਸੁੱਖਵਿੰਦਰ ਸਾਕਾ
ਕੀਰਤਪੁਰ ਸਾਹਿਬ, ਰੂਪਨਗਰ : ਸਿਹਤ ਵਿਭਾਗ ਦੀਆ ਹਦਾਇਤਾ ਅਨੁਸਾਰ 19 ਜੂਨ ਨੂੰ ਸਲੰਮ, ਭੱਠਿਆਂ ਦੀ ਲੇਵਰ, ਝੁੱਗੀ ਝੋਪੜੀਆਂ ਦੀ ਅਬਾਦੀ, ਰੇਤਾ ਬਜਰੀ ਕੱਢਲ ਵਾਲੀ ਲੇਵਰ, ਅਤੇ ਹੋਰ ਮਾਈਗ੍ਰੇਟਰੀ ਅਬਾਦੀ ਦੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ । ਇਸ ਸੰਬੰਧੀ ਜ਼ਿਲ੍ਹਾ ਟੀਕਾਕਰਨ ਅਫਸਰ ਰੂਪਨਗਰ ਡਾ.ਕੁਲਦੀਪ ਸਿੰਘ ਵਲ੍ਹੋਂ ਕੀਰਤਪੁਰ ਸਾਹਿਬ ਵਿਖੇ ਸਿਹਤ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮਾਈਗ੍ਰੇਟਰੀ ਪੋਲੀਓ ਪ੍ਰੋਗਰਾਮ ਵਾਰੇ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ।
ਉਹਨਾਂ ਕਿਹਾ ਕਿ ਬੇਸ਼ੱਕ ਪਿਛਲੇ ਕਈ ਸਾਲਾਂ ਤੋਂ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਪਰ ਭਾਰਤ ਦੇ ਗੁਆਂਢੀ ਦੇਸ਼ਾ, ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਕੁੱਝ ਕੇਸ ਸਾਹਮਣੇ ਆਏ ਹਨ। ਕਿਉਂਕਿ ਇਹਨਾਂ ਦੇਸ਼ਾਂ ਦੀ ਸਰਹੱਦ ਭਾਰਤ ਨਾਲ ਲੱਗਦੀ ਹੈ ਇਸ ਲਈ ਪੋਲੀਓ ਦੀ ਬਿਮਾਰੀ ਦਾ ਮਾਈਗ੍ਰੇਟ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।
ਇਸ ਕਰਕੇ ਹੀ ਭਾਰਤ ਸਰਕਾਰ ਵਲ੍ਹੋਂ ਸਮੇਂ-ਸਮੇਂ 'ਤੇ ਪੋਲੀਓ ਕੰਪੇਨ ਦੇ ਨੈਸ਼ਨਲ ਅਤੇ ਮਾਈਗ੍ਰੇਟਰੀ ਰਾਊਂਡ ਚਲਾਏ ਜਾ ਰਹੇ ਨੇ ਤਾਂ ਜੋ ਖਤਰੇ ਤੋਂ ਬਚਿਆ ਜਾ ਸਕੇ । ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਕੀਰਤਪੁਰ ਸਾਹਿਬ ਡਾ. ਦਲਜੀਤ ਕੌਰ ਨੇ ਦੱਸਿਆ ਕਿ ਇਸ ਕੰਮ ਲਈ ਬਲਾਕ ਕੀਰਤਪੁਰ ਸਾਹਿਬ ਵਿੱਚ 14 ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਹਨਾਂ ਦੀ ਸੁਪਰਵੀਜ਼ਨ ਲਈ 3 ਸੁਪਰਵਾਈਜ਼ਰ ਲਗਾਏ ਗਏ ਹਨ । ਉਨ੍ਹਾਂ ਕਿਹਾ ਕਿ ਲਗਭਗ 1300 ਮਾਈਗ੍ਰੇਟਰੀ ਬੱਚਿਆਂ ਨੂੰ ਇਸ ਕੰਪੇਨ ਤਹਿਤ ਕਵਰ ਕੀਤਾ ਜਾਣਾ ਹੈ ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Campaign, Punjab, Ropar