ਨੰਗਲ 'ਚ ਯੂਥ ਕਾਂਗਰਸ ਨੇ ਸਿੱਧੂ ਨੂੰ ਪ੍ਰਧਾਨਗੀ ਮਿਲਣ ਦੀ ਖੁਸ਼ੀ 'ਚ ਵੰਡੇ ਲੱਡੂ

News18 Punjabi | News18 Punjab
Updated: July 22, 2021, 8:30 AM IST
share image
ਨੰਗਲ 'ਚ ਯੂਥ ਕਾਂਗਰਸ ਨੇ ਸਿੱਧੂ ਨੂੰ ਪ੍ਰਧਾਨਗੀ ਮਿਲਣ ਦੀ ਖੁਸ਼ੀ 'ਚ ਵੰਡੇ ਲੱਡੂ
ਨੰਗਲ 'ਚ ਯੂਥ ਕਾਂਗਰਸ ਨੇ ਸਿੱਧੂ ਨੂੰ ਪ੍ਰਧਾਨਗੀ ਮਿਲਣ ਦੀ ਖੁਸ਼ੀ 'ਚ ਵੰਡੇ ਲੱਡੂ

ਕਿਹਾ ਸਿੱਧੂ ਦੇ ਪ੍ਰਧਾਨ ਬਣਨ 'ਤੇ ਪੰਜਾਬ ਕਾਂਗਰਸ 'ਚ ਹੋਰ ਵਧੀ ਮਜ਼ਬੂਤੀ । ਸਿੱਧੂ ਨੂੰ ਪ੍ਰਧਾਨ ਬਣਾਉਣ 'ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ ।

  • Share this:
  • Facebook share img
  • Twitter share img
  • Linkedin share img
ਸੁੱਖਵਿੰਦਰ ਸਾਕਾ

ਨੰਗਲ, ਰੂਪਨਗਰ : ਪਾਰਟੀ ਹਾਈ ਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ 'ਚ ਅੱਜ ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੇ ਵਾਈਸ ਪ੍ਰਧਾਨ ਡਾ ਅੱਛਰ ਸ਼ਰਮਾ ਅਤੇ ਸੀਨੀਅਰ ਕਾਂਗਰਸੀ ਨੇਤਾ ਰਾਜ ਸਿੰਘ ਨੰਗਲ ਦੀ ਅਗਵਾਈ 'ਚ ਦਰਜਨਾਂ ਨੋਜਵਾਨਾਂ ਨੇ ਨੰਗਲ ਦੇ ਆਈ ਬਲਾਕ ਚੌਂਕ ਵਿਖੇ ਲੱਡੂ ਵੰਡੇ ਅਤੇ ਢੋਲ - ਨਗਾੜੇ ਵਜਾ ਕੇ ਖੁਸ਼ੀ ਮਨਾਈ । ਇਸ ਮੌਕੇ 'ਤੇ ਬੋਲਦਿਆਂ ਡਾ. ਅੱਛਰ ਸ਼ਰਮਾ ਨੇ ਕਿਹਾ ਕਿ ਪਾਰਟੀ ਪ੍ਮੁੱਖਤਾ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੱਲੋਂ ਜੋ ਵਿਸ਼ਵਾਸ਼ ਨਵਜੋਤ ਸਿੰਘ ਸਿੱਧੂ 'ਤੇ ਜਤਾਇਆ ਗਿਆ ਹੈ, ਉਸ ਨਾਲ ਪੰਜਾਬ ਕਾਂਗਰਸ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ।

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਜਿੱਥੇ ਕਾਂਗਰਸ ਵਿਚ ਦੁਬਾਰਾ ਜਾਨ ਪਈ ਹੈ ਉੱਥੇ ਹੀ ਹਰੇਕ ਵਰਕਰ 'ਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਦੇ ਇਸ ਫੈਸਲੇ ਨਾਲ  ਪੰਜਾਬ ਵਿਚ ਕਾਂਗਰਸ ਪਾਰਟੀ ਦਾ ਗਰਾਫ ਹੋਰ ਉੱਚਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੂਹ ਆਗੂ ਇਕਜੁਟ ਹਨ ਅਤੇ ਕਿਸੇ ਵਿਚ ਵੀ ਕੋਈ ਮੱਤਭੇਦ ਨਹੀਂ ਹਨ। ਪੰਜਾਬ ਦੇ ਲੋਕ ਕਾਂਗਰਸ ਪਾਰਟੀ ਵਿਚ ਬਦਲਾਅ ਚਾਹੁੰਦੇ ਸਨ ਅਤੇ ਕਾਂਗਰਸ ਹਾਈਕਮਾਨ ਨੇ ਸਿੱਧੂ ਨੂੰ ਪਾਰਟੀ ਦੀ ਕਮਾਨ ਸੌਂਪ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਹੈ।
ਯੂਥ ਕਾਂਗਰਸੀ ਵਰਕਰਾਂ ਵਲੋਂ ਇਸ ਮੌਕੇ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ, ਰਾਹੁਲ ਗਾਂਧੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ ਗਿਆ, ਜਿਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਹੱਥ ਪੰਜਾਬ ਦੀ ਕਮਾਨ ਦੇ ਕੇ ਪਾਰਟੀ ਵਿਚ ਨਵੀਂ ਰੂਹ ਫੂਕੀ ਹੈ। ਯੂਥ ਕਾਂਗਰਸ ਵਰਕਰਾਂ ਮੁਤਾਬਿਕ ਪਾਰਟੀ ਹਾਈਕਮਾਨ ਦੇ ਇਸ ਫੈਸਲੇ ਨਾਲ ਪੰਜਾਬ ਵਿਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੁਬਾਰਾ ਸੱਤਾ ਹਾਸਲ ਕਰੇਗੀ। ਇਸ ਦੌਰਾਨ ਕਾਂਗਰਸੀਆਂ ਨੇ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ, ਬਰਿੰਦਰ ਸਿੰਘ ਢਿੱਲੋਂ ਜ਼ਿੰਦਾਵਾਦ, ਕੈਪਟਨ ਅਮਰਿੰਦਰ ਸਿੰਘ ਜ਼ਿੰਦਬਾਦ, ਸੁਨੀਲ ਜਾਖੜ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ।
Published by: Anuradha Shukla
First published: July 22, 2021, 8:30 AM IST
ਹੋਰ ਪੜ੍ਹੋ
ਅਗਲੀ ਖ਼ਬਰ