Home /punjab /

ROPAR 'ਚ ਅਧਿਆਪਕਾਂ ਨੇ ਘੇਰਿਆ ਡੀ ਓ ਦਫਤਰ, ਦੇਖੋ ਖਾਸ ਰਿਪੋਰਟ   

ROPAR 'ਚ ਅਧਿਆਪਕਾਂ ਨੇ ਘੇਰਿਆ ਡੀ ਓ ਦਫਤਰ, ਦੇਖੋ ਖਾਸ ਰਿਪੋਰਟ   

ਦਫ਼ਤਰ

ਦਫ਼ਤਰ ਵਿੱਚ ਧਰਨਾ ਲਾ ਕੇ ਬੈਠੇ ਅਧਿਆਪਕ  

ਰੂਪਨਗਰ : ਬੀਤੇ ਦਿਨੀਂ ਰੂਪਨਗਰ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਤਰੱਕੀਆਂ ਨੂੰ ਲੈ ਕੇ ਅਧਿਆਪਕ ਵਰਗ ਵਿੱਚ ਵੱਡਾ ਰੇੜਕਾ ਪਿਆ ਹੋਇਆ ਹੈ। ਜਿਸ ਨੂੰ ਲੈ ਕੇ ਰੂਪਨਗਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਜਰਨਲ ਵਰਗ ਦੇ ਅਧਿਆਪਕਾਂ ਵੱਲੋਂ ਧਰਨਾ ਦਿੰਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿੱਥੇ ਜਰਨਲ ਵਰਗ ਦੇ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ SC. BC ਅਧਿਆਪਕਾਂ ਦੇ ਵੱਲੋਂ ਜਰਨਲ ਵਰਗ ਦੇ ਅਧਿਆਪਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ ...
 • Share this:
  ਸੁੱਖਵਿੰਦਰ ਸਾਕਾ

  ਰੂਪਨਗਰ : ਬੀਤੇ ਦਿਨੀਂ ਰੂਪਨਗਰ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਤਰੱਕੀਆਂ ਨੂੰ ਲੈ ਕੇ ਅਧਿਆਪਕ ਵਰਗ ਵਿੱਚ ਵੱਡਾ ਰੇੜਕਾ ਪਿਆ ਹੋਇਆ ਹੈ। ਜਿਸ ਨੂੰ ਲੈ ਕੇ ਰੂਪਨਗਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਜਰਨਲ ਵਰਗ ਦੇ ਅਧਿਆਪਕਾਂ ਵੱਲੋਂ ਧਰਨਾ ਦਿੰਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿੱਥੇ ਜਰਨਲ ਵਰਗ ਦੇ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ SC. BC ਅਧਿਆਪਕਾਂ ਦੇ ਵੱਲੋਂ ਜਰਨਲ ਵਰਗ ਦੇ ਅਧਿਆਪਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

  ਜਰਨਲ ਵਰਗ ਦੇ ਅਧਿਆਪਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਜੋ ਤਰੱਕੀਆਂ ਦਿੱਤੀਆਂ ਗਈਆਂ ਨਿਯਮਾਂ ਤੋਂ ਉਲਟ ਦਿੱਤੀਆਂ ਗਈਆਂ ਹਨ ਜਦੋਂ ਕਿ ਉਨ੍ਹਾਂ ਦਾ ਹੱਕ ਬਣਦਾ ਸੀ , ਦੂਜੇ ਪਾਸੇ ਐਸੀ-ਬੀਸੀ ਅਧਿਆਪਕ ਵਰਗ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਜੋ ਤਰੱਕੀਆਂ ਦਿੱਤੀਆਂ ਗਈਆਂ ਹਨ ਉਹ ਬਿਲਕੁਲ ਸਹੀ ਅਤੇ ਨਿਯਮਾਂ ਅਨੁਸਾਰ ਕੀਤੀਆਂ ਗਈਆਂ ਹਨ। ਜਰਨਲ ਵਰਗ ਵੱਲੋਂ ਜੋ ਵਿਰੋਧ ਕੀਤਾ ਜਾ ਰਿਹਾ ਹੈ ਉਹ ਗਲਤ ਹੈ। ਦੂਜੇ ਪਾਸੇ ਜ਼ਿਲਾ ਸਿੱਖਿਆ ਅਫਸਰ ਜਰਨੈਲ ਸਿੰਘ ਨੇ ਦੱਸਿਆ ਕਿ ਜੋ ਤਰੱਕੀਆਂ ਕੀਤੀਆਂ ਗਈਆਂ ਹਨ ਹੋਰ ਨਿਯਮਾਂ ਤਹਿਤ ਕੀਤੀਆਂ ਗਈਆਂ ਹਨ। ਪ੍ਰੰਤੂ ਫਿਰ ਵੀ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਸਾਰੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਹੈ ਅਤੇ ਉੱਚ ਅਧਿਕਾਰੀਆਂ ਵੱਲੋਂ ਜੋ ਵੀ ਆਦੇਸ਼ ਜਾਰੀ ਹੋਣਗੇ ਉਸ ਦੇ ਅਨੁਸਾਰ ਇਸ ਮਾਮਲੇ ਵਿੱਚ ਅਗਲਾ ਫੈਸਲਾ ਲਿਆ ਜਾਵੇਗਾ।
  Published by:rupinderkaursab
  First published:

  Tags: Punjab, Ropar

  ਅਗਲੀ ਖਬਰ