Home /punjab /

ਰੂਪਨਗਰ ਦੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਡਿਪਲੋਮਾ ਇੰਜੀਨੀਅਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

ਰੂਪਨਗਰ ਦੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਡਿਪਲੋਮਾ ਇੰਜੀਨੀਅਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

ਰੂਪਨਗਰ

ਰੂਪਨਗਰ ਦੇ ਵਿੱਚ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਡਿਪਲੋਮਾ ਇੰਜੀਨੀਅਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਦਿੱਤਾ ਧਰਨਾ

ਪੰਜਾਬ ਵਿੱਚ ਰੁਕ ਸਕਦੇ ਨੇ ਵਿਕਾਸ ਕਾਰਜ। ਸਰਕਾਰ ਤੋਂ ਖਫ਼ਾ ਇੰਜੀਨੀਅਰਾਂ ਨੇ ਕੀਤਾ ਵੱਡਾ ਐਲਾਨ

 • Share this:

  ਸੁੱਖਵਿੰਦਰ ਸਾਕਾ 

  ਰੂਪਨਗਰ: ਕਿਸੇ ਵੀ ਸੱਤਾਧਾਰੀ ਸਿਆਸੀ ਪਾਰਟੀ ਦਾ  ਸਿਆਸੀ ਭਵਿੱਖ ਸੂਬੇ ਵਿਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ 'ਤੇ ਟਿਕਿਆ ਹੁੰਦਾ ਹੈ। ਪ੍ਰੰਤੂ ਹੁਣ ਪੰਜਾਬ ਦੀ ਸੱਤਾ 'ਤੇ ਕਾਬਜ਼ ਕਾਂਗਰਸ ਪਾਰਟੀ ਦਾ ਸਿਆਸੀ ਭਵਿੱਖ ਖ਼ਤਰੇ ਵਿੱਚ ਪੈਣ ਵਾਲਾ ਹੈ। ਕਿਉਂਕਿ ਪੰਜਾਬ ਸਰਕਾਰ ਤੋਂ ਖਫਾ ਸਰਕਾਰੀ ਵਿਭਾਗਾਂ ਦੇ ਇੰਜੀਨੀਅਰਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਅਗਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਵਿਕਾਸ ਕਾਰਜਾਂ ਦਾ  ਕੰਮ ਠੱਪ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਇਸ ਦੇ ਚੱਲਦੇ ਰੂਪਨਗਰ ਦੇ ਵਿੱਚ  ਵੱਖ ਵੱਖ ਸਰਕਾਰੀ ਵਿਭਾਗਾਂ ਦੇ ਡਿਪਲੋਮਾ ਇੰਜੀਨੀਅਰਾਂ ਵੱਲੋਂ ਰੂਪਨਗਰ ਦੇ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

  ਪੰਜਾਬ ਭਰ ਦੇ ਵਿੱਚ ਅੱਜ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਧਰਨੇ ਦਿੱਤੇ ਜਾ ਰਹੇ ਹਨ।  ਇਨ੍ਹਾਂ ਧਰਨਿਆਂ ਦੇ ਵਿੱਚ ਹੁਣ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਡਿਪਲੋਮਾ ਇੰਜਨੀਅਰ ਵੀ ਸ਼ਾਮਲ ਹੋ ਗਏ ਹਨ। ਇਸੇ ਦੇ ਚੱਲਦੇ ਰੂਪਨਗਰ ਦੇ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਦਿੰਦੇ ਹੋਏ ਡਿਪਲੋਮਾ ਇੰਜੀਨੀਅਰਾਂ ਨੇ ਸਰਕਾਰ ਦੇ ਖ਼ਿਲਾਫ਼ ਭੜਾਸ ਕੱਢਦੇ ਹੋਏ ਕਿਹਾ ਕਿ ਸਰਕਾਰ ਨੇ ਡਿਪਲੋਮਾ ਇੰਜੀਨੀਅਰਾਂ ਸੰਮੇਤ ਵੱਖ ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮਾਂ ਦੇ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ। ਜਿਸ ਦਾ ਖਾਮਿਆਜ਼ਾ ਪੰਜਾਬ ਦੀ ਕਾਂਗਰਸ ਪਾਰਟੀ ਨੂੰ ਵੀ 2022 ਦੀਆਂ ਚੋਣਾਂ ਵਿਚ ਭੁਗਤਣਾ ਪਵੇਗਾ।

  ਪੰਜਾਬ ਦੀ ਸੱਤਾ 'ਤੇ ਕਾਬਜ਼ ਕਾਂਗਰਸ ਪਾਰਟੀ ਨੂੰ ਸਾਢੇ ਚਾਰ ਸਾਲ ਦਾ ਸਮਾਂ ਹੋ ਚੁੱਕਾ ਹੈ। ਸਾਢੇ ਚਾਰ ਸਾਲਾਂ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਿਸ ਨੂੰ ਲੈ ਕੇ ਅੱਜ ਹਰ ਵਰਗ ਪੰਜਾਬ ਦੀ ਕਾਂਗਰਸ ਸਰਕਾਰ ਦੇ ਖ਼ਿਲਾਫ਼ ਧਰਨੇ ਤੇ ਬੈਠਾ ਹੈ ਤੇ ਇਸ ਦਾ ਖਾਮਿਆਜ਼ਾ ਪੰਜਾਬ ਕਾਂਗਰਸ ਦੇ ਉਮੀਦਵਾਰਾਂ ਨੂੰ 2022 ਦੀਆਂ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ l

  Published by:Anuradha Shukla
  First published:

  Tags: Engineer, Protest march, Ropar