ਕੋਵਿਡ ਦੀਆਂ ਹਦਾਇਤਾਂ ਹੇਠ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ: ਕੇਸ਼ਵ ਗੋਇਲ

News18 Punjabi | News18 Punjab
Updated: August 3, 2021, 6:15 PM IST
share image
ਕੋਵਿਡ ਦੀਆਂ ਹਦਾਇਤਾਂ ਹੇਠ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ: ਕੇਸ਼ਵ ਗੋਇਲ
ਕੋਵਿਡ ਦੀਆਂ ਹਦਾਇਤਾਂ ਹੇਠ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ: ਕੇਸ਼ਵ ਗੋਇਲ

ਉਪ ਮੰਡਲ ਪੱਧਰ ਦਾ ਅਜਾਦੀ ਦਿਹਾੜਾ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਈ ਅਧਿਕਾਰੀਆਂ ਦੀ ਮੀਟਿੰਗ

  • Share this:
  • Facebook share img
  • Twitter share img
  • Linkedin share img
ਸੁੱਖਵਿੰਦਰ ਸਾਕਾ

ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ: ਅਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਰੋਹ ਨੂੰ ਉਪ ਮੰਡਲ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਰਕਾਰ ਵੱਲੋਂ ਜਾਰੀ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਦੀ ਪਾਲਣਾ ਕਰਦੇ ਹੋਏ ਮਨਾਇਆ ਜਾਵੇਗਾ। ਇਹ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਕੇਸਵ ਗੋਇਲ ਪੀ.ਸੀ.ਐਸ ਨੇ ਅੱਜ ਤਹਿਸੀਲ ਦਫਤਰ ਵਿੱਚ ਅਜ਼ਾਦੀ ਦਿਹਾੜਾ ਮਨਾਉਣ ਸਬੰਧੀ ਬੁਲਾਈ ਇੱਕ ਵਿਸੇਸ ਮੀਟਿੰਗ ਮੌਕੇ ਦਿੱਤੀ।

ਉਨ੍ਹਾਂ ਦੱਸਿਆ ਕਿ ਅਜਾਦੀ ਦਿਹਾੜੇ ਦੇ ਸਮਾਰੋਹ ਨੂੰ ਮਨਾਉਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਸਮਾਰੋਹ ਵਾਲੇ ਸਥਾਨ ਐਸ.ਜੀ.ਐਸ.ਖਾਲਸਾ ਸੀਨੀਅਰ.ਸੈਕੰਡਰੀ ਸਕੂਲ ਦੇ ਮੈਦਾਨ ਅਤੇ ਹਾਲ ਨੂੰ ਰੋਗਾਣੂ ਮੁਕਤ ਕਰਵਾਇਆ ਜਾਵੇਗਾ। ਸੰਖੇਪ ਸਮਾਰੋਹ ਦੌਰਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਦੀ ਪੂਰਨ ਪਾਲਣਾ ਕੀਤੀ ਜਾਵੇਗੀ। ਮੁੱਖ ਮਹਿਮਾਨ ਵੱਲੋਂ ਝੰਡਾ ਲਹਿਰਾਉਣ, ਮਾਰਚ ਪਾਸਟ, ਪਰੇਡ ਤੋਂ ਸਲਾਮੀ ਅਤੇ ਕੌਮੀ ਗੀਤ ਸਮੇਂ ਸਮਾਰੋਹ ਵਿੱਚ ਭਾਗ ਲੈਣ ਵਾਲੇ ਅਤੇ ਸ਼ਾਮਿਲ ਹੋਣ ਵਾਲੇ ਹਰ ਕਿਸੇ ਲਈ ਮਾਸਕ ਪਾਉਣਾ, ਆਪਸੀ ਦੂਰੀ ਰੱਖਣਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਨੁੂੰ ਲਾਜਮੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਮਾਰੋਹ ਦੇ ਦਾਖਲਾ ਸਥਾਨ 'ਤੇ ਫੁੱਟ ਪ੍ਰੇਟਰ ਹੈਡ ਸੈਨੇਟਾਈਜਰ ਲਗਾਇਆ ਜਾਵੇਗਾ ਅਤੇ ਬਿਨਾ ਮਾਸਕ ਤੋਂ ਆਉਣ ਵਾਲੇ ਹਰ ਵਿਅਕਤੀ ਨੂੰ ਮਾਸਕ ਵੀ ਦਿੱਤਾ ਜਾਵੇਗਾ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਮਾਰੋਹ ਵਾਲੇ ਸਥਾਨ 'ਤੇ ਮੈਡੀਕਲ ਟੀਮ ਅਤੇ ਐਂਬੂਲੈਂਸ ਦਾ ਪ੍ਰਬੰਧ ਕੀਤਾ ਜਾਵੇ। ਪੀਣ ਵਾਲਾ ਸਾਫ ਪਾਣੀ ਉਪਲੱਬਧ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਉਨ੍ਹਾਂ ਦੇ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਆਪਣੀ ਜਿੰਮੇਵਾਰੀ ਪੂਰੀ ਮਿਹਨਤ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਤੇ ਉਨ੍ਹਾਂ ਦੇ ਪਰਿਵਾਰਾ ਨੂੰ ਘਰਾਂ ਵਿਚ ਜਾ ਕੇ ਸਨਮਾਨਿਤ ਕੀਤਾ ਜਾਵੇਗਾ । ਪ੍ਰੋਗਰਾਮ ਦੀ ਰਿਹਸਲ ਕੋਵਿਡ ਦੀਆਂ ਨਿਯਮਾ ਦੀ ਪਾਲਣਾ ਕਰਦੇ ਹੋਏ 11 ਅਤੇ 12 ਅਗਸਤ ਨੂੰ ਅਤੇ ਫੁੱਲ ਡਰੈਸ ਰਿਹਸਲ 13 ਅਗਸਤ ਨੂੰ ਹੋਵੇਗੀ।
Published by: Krishan Sharma
First published: August 3, 2021, 6:15 PM IST
ਹੋਰ ਪੜ੍ਹੋ
ਅਗਲੀ ਖ਼ਬਰ