Home /punjab /

ਸਮੇਂ ਸਿਰ ਇਲਾਜ ਨਾ ਕਰਵਾਉਣ ਨਾਲ ਮਾਨਸਿਕ ਰੋਗ ਹੋ ਸਕਦੈ ਘਾਤਕ: ਸਿਵਲ ਸਰਜਨ

ਸਮੇਂ ਸਿਰ ਇਲਾਜ ਨਾ ਕਰਵਾਉਣ ਨਾਲ ਮਾਨਸਿਕ ਰੋਗ ਹੋ ਸਕਦੈ ਘਾਤਕ: ਸਿਵਲ ਸਰਜਨ

ਜਾਣਕਾਰੀ ਦਿੰਦੇ ਹੋਏ ਡਾ ਵਿਧਾਨ ਚੰਦਰ  

ਜਾਣਕਾਰੀ ਦਿੰਦੇ ਹੋਏ ਡਾ ਵਿਧਾਨ ਚੰਦਰ  

ਸੀਨੀਅਰ ਮੈਡੀਕਲ ਅਫਸਰ ਨੂਰਪੁਰ ਬੇਦੀ ਡਾ.ਵਿਧਾਨ ਚੰਦਰ ਦੀ ਅਗਵਾਈ ਹੇਠ ਸੀ.ਐੱਚ.ਸੀ ਸਿੰਘਪੁਰ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ।

 • Share this:

  ਸੁੱਖਵਿੰਦਰ ਸਾਕਾ

  ਨੂਰਪੁਰ ਬੇਦੀ (ਰੂਪਨਗਰ): ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਸੀਨੀਅਰ ਮੈਡੀਕਲ ਅਫਸਰ ਨੂਰਪੁਰ ਬੇਦੀ ਡਾ.ਵਿਧਾਨ ਚੰਦਰ ਦੀ ਅਗਵਾਈ ਹੇਠ ਸੀ.ਐੱਚ.ਸੀ ਸਿੰਘਪੁਰ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ।

  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੱਕ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ ਨੂੰ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਾਹਰਾਂ ਦੀ ਰਾਏ ਹੈ ਕਿ ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ। ਉਨ੍ਹਾਂ ਨੇ ਕਿਹਾ ਕਿ ਮਾਨਸਿਕ ਥਕਾਨ ਨੂੰ ਮਾਨਸਿਕ ਤੌਰ ਉੱਤੇ ਬਿਮਾਰ ਕਰ ਸਕਦੀ ਹੈ, ਜਿਸ ਵੱਲ ਸਾਡਾ ਧਿਆਨ ਨਹੀਂ ਜਾਂਦਾ। ਕਈ ਵਾਰੀ ਪੜ੍ਹਾਈ ਜਾਂ ਕੰਮ ਦੇ ਬੋਝ, ਰਿਸ਼ਤਿਆਂ ਵਿੱਚ ਦਰਾੜ , ਕੈਰੀਅਰ ਨੂੰ ਲੈ ਕੇ ਚਿੰਤਾ ਸਾਨੂੰ ਤਣਾਅ ਤਾਂ ਦਿੰਦੀ ਹੈ ਅਤੇ ਜੇਕਰ ਇਹ ਤਨਾਅ ਲੰਬੇ ਸਮੇਂ ਤੱਕ ਰਹੇ ਤਾਂ ਇਹ ਡਿਪਰੈਸ਼ਨ ਵਿੱਚ ਤਬਦੀਲ ਹੋ ਜਾਂਦਾ ਹੈ।

  ਉਨ੍ਹਾਂ ਦੱਸਿਆ ਕਿ ਕਈ ਵਾਰੀ ਡਿਪ੍ਰੈਸ਼ਨ ਜ਼ਿਆਦਾ ਹੋਣ ਨਾਲ ਵਿਅਕਤੀ ਦੇ ਮਨ ਵਿੱਚ ਆਤਮ ਹੱਤਿਆ ਜਾਂ ਖੁਦਕੁਸ਼ੀ ਤੱਕ ਦੇ ਖਿਆਲ ਆਉਣੇ ਸ਼ੁਰੂ ਹੋ ਜਾਂਦੇ ਹਨ। ਇਸ ਲਈ ਮਾਨਸਿਕ ਰੋਗਾਂ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।

  ਮਾਨਸਿਕ ਰੋਗਾਂ ਅਤੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਬੇਚੈਨੀ, ਨੀਂਦ ਘੱਟ ਜਾਂ ਵੱਧ ਆਉਣਾ, ਸਿਰ ਦਰਦ ਰਹਿਣਾ, ਕੰਨਾਂ ਵਿੱਚ ਅਵਾਜਾ ਪੈਣੀਆਂ, ਦੰਦਲ ਪੈਣਾ, ਯਾਦ ਸ਼ਕਤੀ ਘੱਟਣਾ,, ਵਾਰ ਵਾਰ ਹੱਥ ਧੋਣਾ, ਚੀਜ਼ਾਂ ਦੀ ਵਰਤੋਂ ਸਮੇਂ ਵਹਿਮ ਭਰਮ ਰੱਖਣਾ, ਗੁੱਸੇ ਦਾ ਵੱਧਣਾ, ਚਿੜਚਿੜਾਪਣ, ਗੱਲਾਂ ਭੁੱਲਣੀਆਂ, ਖੁਦਕੁਸ਼ੀ ਦੀ ਕੋਸ਼ਿਸ਼ ਜਾਂ ਧਮਕੀ ਦੇਣਾ ਆਦਿ ਮਾਨਸਿਕ ਰੋਗ ਦੀਆਂ ਨਿਸ਼ਾਨੀਆਂ ਹਨ ਅਤੇ ਜੇਕਰ ਅਜਿਹੇ ਮਰੀਜ਼ ਸਮੇਂ ਸਿਰ ਆਪਣਾ ਇਲਾਜ਼ ਕਰਵਾ ਲੈਣ ਤਾਂ ਜਲਦੀ ਠੀਕ ਹੋ ਕੇ ਉਹ ਇੱਕ ਆਮ ਵਿਅਕਤੀ ਵਾਂਗ ਸਿਹਤਮੰਦ ਜਿੰਦਗੀ ਬਤੀਤ ਕਰ ਸਕਦੇ ਹਨ।

  ਉਨ੍ਹਾਂ ਨੇ ਆਸ਼ਾ ਵਰਕਰਾਂ ਨੂੰ ਕਿਹਾ ਕਿ ਪਿੰਡ ਪੱਧਰ ਉੱਤੇ ਲੋਕਾਂ ਨੂੰ ਮਾਨਸਿਕ ਰੋਗ ਸਬੰਧੀ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਸੰਬੰਧੀ ਵੀ ਜਾਗਰੂਕ ਕੀਤਾ ਜਾਵੇ।

  Published by:Krishan Sharma
  First published:

  Tags: Campaign, Disease, Mental, Punjab government, Treatment