Home /punjab /

ਹੁਣ ਓਟ ਕਲੀਨਿਕ ਵਿੱਚ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਕੀਤਾ ਜਾਵੇਗਾ ਪ੍ਰੇਰਿਤ, ਜਾਣੋ ਕਿਵੇਂ  

ਹੁਣ ਓਟ ਕਲੀਨਿਕ ਵਿੱਚ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਕੀਤਾ ਜਾਵੇਗਾ ਪ੍ਰੇਰਿਤ, ਜਾਣੋ ਕਿਵੇਂ  

ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਅਧਿਕਾਰੀ  

ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਅਧਿਕਾਰੀ  

ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ : ਓਟ ਕਲੀਨਿਕ ਵਿੱਚ ਨਸ਼ਾ ਛੱਡਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਾਊਸਲਿੰਗ ਕਰਕੇ ਨਸ਼ੇ ਦੀ ਲਤ ਬਾਰੇ ਜਾਗਰੂਕ ਕੀਤਾ ਜਾਵੇਗਾ, ਅਤੇ ਡੈਪੋ ਮੁਹਿੰਮ ਨੂੰ ਪਿੰਡ ਪੱਧਰ ਤੱਕ ਹੋਰ ਅਸਰਦਾਰ ਢੰਗ ਨਾਲ ਪਹੁੰਚਾਇਆ ਜਾਵੇਗਾ । ਇਹ ਪ੍ਰਗਟਾਵਾ ਤਹਿਸੀਲਦਾਰ ਜਸਵਿੰਦਰ ਸਿੰਘ ਨੇ ਅੱਜ ਉਪ ਮੰਡਲ ਦੇ ਮੀਟਿੰਗ ਹਾਲ ਵਿੱਚ ਡੈਪੋ ਸਬੰਧੀ ਰੱਖੀ ਇੱਕ ਵਿਸ਼ੇਸ਼ ਮੀਟਿੰਗ ਮੌਕੇ ਅਧਿਕਾਰੀਆ ਨੂੰ ਸੰਬੋਧਨ ਕਰਦੇ ਹੋਏ ਕੀਤਾ । ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਓਟ ਕਲੀਨਿਕਾਂ ਨੂੰ ਹੋਰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਗਏ ਹਨ । ਓਟ ਕਲੀਨਿਕਾਂ ਦੀ ਗਿਣਤੀ ਵਧਾਈ ਜਾ ਰਹੀ ਹੈ, ਇਥੇ ਨਸ਼ੇ ਦੀ ਗ੍ਰਿਫਤ ਵਿੱਚ ਆਏ ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ ...
 • Share this:
  ਸੁੱਖਵਿੰਦਰ ਸਾਕਾ

  ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ : 
  ਓਟ ਕਲੀਨਿਕ ਵਿੱਚ ਨਸ਼ਾ ਛੱਡਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਾਊਸਲਿੰਗ ਕਰਕੇ ਨਸ਼ੇ ਦੀ ਲਤ ਬਾਰੇ ਜਾਗਰੂਕ ਕੀਤਾ ਜਾਵੇਗਾ, ਅਤੇ ਡੈਪੋ ਮੁਹਿੰਮ ਨੂੰ ਪਿੰਡ ਪੱਧਰ ਤੱਕ ਹੋਰ ਅਸਰਦਾਰ ਢੰਗ ਨਾਲ ਪਹੁੰਚਾਇਆ ਜਾਵੇਗਾ । ਇਹ ਪ੍ਰਗਟਾਵਾ ਤਹਿਸੀਲਦਾਰ ਜਸਵਿੰਦਰ ਸਿੰਘ ਨੇ ਅੱਜ ਉਪ ਮੰਡਲ ਦੇ ਮੀਟਿੰਗ ਹਾਲ ਵਿੱਚ ਡੈਪੋ ਸਬੰਧੀ ਰੱਖੀ ਇੱਕ ਵਿਸ਼ੇਸ਼ ਮੀਟਿੰਗ ਮੌਕੇ ਅਧਿਕਾਰੀਆ ਨੂੰ ਸੰਬੋਧਨ ਕਰਦੇ ਹੋਏ ਕੀਤਾ । ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਓਟ ਕਲੀਨਿਕਾਂ ਨੂੰ ਹੋਰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਗਏ ਹਨ । ਓਟ ਕਲੀਨਿਕਾਂ ਦੀ ਗਿਣਤੀ ਵਧਾਈ ਜਾ ਰਹੀ ਹੈ, ਇਥੇ ਨਸ਼ੇ ਦੀ ਗ੍ਰਿਫਤ ਵਿੱਚ ਆਏ ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

  ਡੈਪੋ ਮੁਹਿੰਮ ਨੂੰ ਪਿੰਡ ਪੱਧਰ ਤੱਕ ਅਸਰਦਾਰ ਢੰਗ ਨਾਲ ਪਹੁੰਚਾਉਣ ਲਈ ਪੰਚਾ, ਸਰਪੰਚਾਂ, ਸਮਾਜਸੇਵੀ ਸੰਗਠਨਾਂ ਦਾ ਸਹਿਯੋਗ ਲਿਆ ਜਾਵੇ । ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਲਈ ਹੋਰ ਬਿਹਤਰ ਢੰਗ ਨਾਲ ਕੰਮ ਕੀਤਾ ਜਾਵੇ । ਮੀਟਿੰਗ ਵਿੱਚ ਤਹਿਸੀਲਦਾਰ ਨੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗ਼ੈਰ ਕਾਨੂੰਨੀ ਤਸਕਰੀ ਵਿਰੋਧੀ ਲਗਾਏ ਗਏ ਕੈਂਪਾਂ/ਰੈਲੀਆਂ ਦੀ ਕਾਰਗੁਜਾਰੀ ਦੀ ਵਿਵਸਥਰਿਤ ਰਿਪੋਰਟ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ । ਇਸ ਸਬੰਧੀਆਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਕਿਹਾ ਕਿ ਇਨ੍ਹਾਂ ਕੈਂਪਾਂ ਦੀ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ਨੂੰ ਆਮ ਲੋਕਾਂ ਤੱਕ ਪਹੁੰਚਾ ਕੇ ਸਰਕਾਰ ਅਤੇ ਪ੍ਰਸਾਸ਼ਨ ਦੀ ਨਸ਼ਿਆ ਵਿਰੁੱਧ ਕਾਰਗੁਜਾਰੀ ਬਾਰੇ ਪ੍ਰੇਰਿਤ ਕੀਤਾ ਜਾਵੇ।

  ਉਨ੍ਹਾਂ ਨੇ ਕਿਹਾ ਕਿ ਮੋਜੂਦਾ ਦੌਰ ਵਿੱਚ ਨਸ਼ਿਆ ਵਿਰੁੱਧ ਲਾਮਬੰਦ ਹੋਣ ਦੀ ਜਰੂਰਤ ਹੈ, ਨਸ਼ੇ ਕਰਨ ਵਾਲੇ ਲੋਕਾਂ ਨੂੰ ਹਮਦਰਦੀ ਵਾਲਾ ਵਤੀਰਾ ਅਪਨਾਇਆ ਜਾਵੇ, ਨਸ਼ੇ ਦੀ ਲਤ ਵਿਚ ਫਸੇ ਨੌਜਵਾਨਾਂ ਦੀ ਮੱਦਦ ਲਈ ਉਪਰਾਲੇ ਕੀਤੇ ਜਾਣ । ਉਨ੍ਹਾਂ ਨੂੰ ਸਮਾਜ ਵਿਚ ਮੁੜ ਲਿਆਉਣ ਲਈ ਸਹਿਯੋਗ ਕੀਤਾ ਜਾਵੇ । ਇਸ ਤੋਂ ਇਲਾਵਾ ਉਹਨਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆ ਤੋਂ ਓਟ ਕਲੀਨਿਕ ਵਿੱਚ ਆਉਣ ਵਾਲੇ ਮਰੀਜ਼ਾ ਦੀ ਗਿਣਤੀ, ਉਨ੍ਹਾਂ ਨੂੰ ਮਿਲਣ ਵਾਲੀ ਦਵਾਈ, ਕਾਊਸਲਿੰਗ ਬਾਰੇ ਜਾਣਕਾਰੀ ਹਾਸਲ ਕੀਤੀ । ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਓਟ ਕਲੀਨਿਕ ਵਿੱਚ ਨਿਰੰਤਰ ਓਟ ਕਲੀਨਿਕ ਵਿਚ ਮਰੀਜ ਪਹੁੰਚ ਰਹੇ ਹਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਅਧਿਕਾਰੀਆ ਨੇ ਦੱਸਿਆ ਕਿ ਡੈਪੋ ਮੁਹਿੰਮ ਨੂੰ ਹੋਰ ਅਸਰਦਾਰ ਬਣਾਇਆ ਜਾਵੇਗਾ।
  Published by:rupinderkaursab
  First published:

  Tags: Punjab, Ropar

  ਅਗਲੀ ਖਬਰ