ਸੁੱਖਵਿੰਦਰ ਸਾਕਾ
ਨੰਗਲ ਡੈਮ, ਰੂਪਨਗਰ : ਪੈਟਰੋਲ - ਡੀਜ਼ਲ ਤੇ ਗੈਸ ਦੀਆਂ ਕੀਮਤਾਂ 'ਚ ਵਾਧਾ ਹੋਣ ਸਦਕੇ ਇੱਕ ਵਾਰ ਫਿਰ ਤੋਂ ਆਮ ਜਨਤਾ ਤੇ ਮਹਿੰਗਾਈ ਦੀ ਮਾਰ ਪਈ ਹੈ। ਰੋਜ਼ਾਨਾ ਵਰਤੋਂ 'ਚ ਹੋਣ ਵਾਲੀਆਂ ਇਨ੍ਹਾਂ ਚੀਜ਼ਾਂ ਦੇ ਰੇਟ ਵਧਣ ਨਾਲ ਆਮ ਲੋਕਾਂ ਦੀ ਜੇਬ ਜ਼ਰੂਰ ਢਿੱਲੀ ਹੋਵੇਗੀ। ਜੇਕਰ ਗੱਲ ਕਰੀ ਜਾਵੇ ਪੈਟਰੋਲ ਅਤੇ ਡੀਜ਼ਲ 'ਚ ਹੋਣ ਵਾਲੇ ਵਾਧੇ ਦੀ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ।
ਦੂਜੇ ਪਾਸੇ ਜੇ ਰਸੋਈ ਗੈਸ ਸਿਲੰਡਰਾਂ ਦੀ ਗੱਲ ਕੀਤੀ ਜਾਵੇ ਤਾਂ ਉਸ ਵਿੱਚ ਸਿੱਧਾਂ 50 ਰੁਪਏ ਦਾ ਵਾਧਾ ਹੋਇਆ ਹੈ। ਇਨ੍ਹਾਂ ਚੀਜਾਂ 'ਚੋਂ ਹੋਏ ਵਾਧੇ ਨੇ ਇੱਕ ਵਾਰੀ ਫਿਰ ਲੋਕਾਂ ਨੂੰ ਮਹਿੰਗਾਈ ਦੀ ਮਾਰ ਵੱਲ ਧਕੇਲਿਆ ਹੈ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Diesel Price, Diesel price hike, Gas, Petrol, Petrol and diesel, Petrol Price, Petrol Price Today, Punjab