Home /News /punjab /

ਰੂਪਨਗਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਮੈਂਬਰਾਂ ਨੂੰ 3 ਪਿਸਟਲ, 1 ਮੈਗਜ਼ੀਨ ਅਤੇ 22 ਜਿੰਦਾ ਕਾਰਤੂਸ ਸਮੇਤ ਕੀਤਾ ਗ੍ਰਿਫਤਾਰ

ਰੂਪਨਗਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਮੈਂਬਰਾਂ ਨੂੰ 3 ਪਿਸਟਲ, 1 ਮੈਗਜ਼ੀਨ ਅਤੇ 22 ਜਿੰਦਾ ਕਾਰਤੂਸ ਸਮੇਤ ਕੀਤਾ ਗ੍ਰਿਫਤਾਰ

ਰੂਪਨਗਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 4  ਮੈਂਬਰਾਂ ਨੂੰ  3 ਪਿਸਟਲ, 1 ਮੈਗਜ਼ੀਨ ਅਤੇ  22 ਜਿੰਦਾ ਕਾਰਤੂਸ ਸਮੇਤ ਕੀਤਾ ਗ੍ਰਿਫਤਾਰ

ਰੂਪਨਗਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਮੈਂਬਰਾਂ ਨੂੰ 3 ਪਿਸਟਲ, 1 ਮੈਗਜ਼ੀਨ ਅਤੇ 22 ਜਿੰਦਾ ਕਾਰਤੂਸ ਸਮੇਤ ਕੀਤਾ ਗ੍ਰਿਫਤਾਰ

ਰੂਪਨਗਰ ਦੇ ਐਸ.ਐਸ.ਪੀ. ਵਿਵੇਕ ਐਸ. ਸੋਨੀ, ਆਈ.ਪੀ.ਐਸ. ਵੱਲੋਂ ਪ੍ਰੈੱਸ ਕਾਨਫਰੈਂਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਹਦਾਇਤਾਂ ਦੇ ਮੁਤਾਬਕ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸ਼ਕਰਾਂ ਦੇ ਖਿਲਾਫ ਵਿਸ਼ੇਸ਼ ਟੀਮਾਂ ਬਣਾ ਕੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਪੁਲਿਸ ਦੇ ਵੱਲੋਂ ਗੈਂਗਸਟਰਾਂ ਦੇ ਖਿਲਾਫ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਰੂਪਨਗਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਦਰਅਸਲ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਦੋਸ਼ੀਆਂ ਨੂੰ 3 ਪਿਸਟਲ, 1 ਮੈਗਜ਼ੀਨ ਤੇ 22 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕਰ ਲਿਆ ਹੈ ਹਾਲਾਂਕਿ 1 ਦੋਸ਼ੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।

ਇਸ ਮਾਮਲੇ ਨੂੰ ਲੈ ਕੇ ਰੂਪਨਗਰ ਦੇ ਐਸ.ਐਸ.ਪੀ. ਵਿਵੇਕ ਐਸ. ਸੋਨੀ, ਆਈ.ਪੀ.ਐਸ. ਵੱਲੋਂ ਪ੍ਰੈੱਸ ਕਾਨਫਰੈਂਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਹਦਾਇਤਾਂ ਦੇ ਮੁਤਾਬਕ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸ਼ਕਰਾਂ ਦੇ ਖਿਲਾਫ ਵਿਸ਼ੇਸ਼ ਟੀਮਾਂ ਬਣਾ ਕੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਐਸ.ਐਸ.ਪੀ. ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਕਪਤਾਨ ਪੁਲਿਸ ਮਨਵਿੰਦਰਵੀਰ ਸਿੰਘ ਅਤੇ ਉਪ-ਕਪਤਾਨ ਪੁਲਿਸ ਰੂਪਨਗਰ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ 26 ਨਵੰਬਰ ਨੂੰ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ. ਰੂਪਨਗਰ ਦੀ ਟੀਮ ਨੇ ਦੋਸ਼ੀਅਨ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ, ਸਤਵੀਰ ਸਿੰਘ ਸ਼ੰਮੀ ਅਤੇ ਬੇਅੰਤ ਸਿੰਘ ਨੂੰ 03 ਪਿਸਤੌਲਾਂ ਸਮੇਤ 22 ਕਾਰਤੂਸ, ਇੱਕ ਕਿਰਪਾਨ ਅਤੇ 12 ਲੋਹੇ ਦੀਆਂ ਰਾਡਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ਐਸ.ਐਸ.ਪੀ. ਵਿਵੇਕ ਐਸ ਸੋਨੀ ਨੇ ਦੱਸਿਆ ਕਿ ਸੂਤਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਗੈਂਗ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸੀ। ਜਿਸ ਦੀ ਸੂਚਨਾ ਮਿਲਣ ਤੋਂ ਬਾਅਸ ਪੁਲਿਸ ਟੀਮਾਂ ਨੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।

ਐਸ.ਐਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ ਅਤੇ ਸਤਵੀਰ ਸਿੰਘ ਸ਼ੰਮੀ ਦੇ ਖਿਲਾਫ ਪਹਿਲਾਂ ਵੀ ਮੁਕੱਦਮਾ ਨੰਬਰ 128 ਮਿਤੀ 06.10.2022 ਏ/ਡੀ 307, 148, 149 ਆਈ.ਪੀ.ਸੀ, 25/54/59 ਆਰਮਜ਼ ਐਕਟ ਥਾਣਾ ਕੂੰਮ-ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਦਰਜ ਹੈ, ਜਿਸ ਵਿੱਚ ਇਹ ਦੋਸ਼ੀ ਇੱਕ ਵਿਅਕਤੀ ਦੇ ਪੱਟ ਵਿੱਚ ਗੋਲੀ ਮਾਰ ਕੇ ਫਰਾਰ ਹੋ ਗਏ ਸਨ।

ਐਸ.ਐਸ.ਪੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀਆਂ ਪਾਸੋਂ ਇਸ ਸਬੰਧੀ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਹਨਾਂ ਪਾਸੋਂ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ।

Published by:Shiv Kumar
First published:

Tags: Arrested, Lawrence Bishnoi, Police, Punjab