Home /punjab /

PSEB 10TH RESULT: ਜ਼ਿਲ੍ਹਾ ਰੂਪਨਗਰ ਵਿੱਚ 99.23 ਫੀਸਦੀ ਰਿਹਾ ਦਸਵੀਂ ਦਾ ਨਤੀਜਾ

PSEB 10TH RESULT: ਜ਼ਿਲ੍ਹਾ ਰੂਪਨਗਰ ਵਿੱਚ 99.23 ਫੀਸਦੀ ਰਿਹਾ ਦਸਵੀਂ ਦਾ ਨਤੀਜਾ

ਫਾਈਲ ਫੋਟੋ

ਫਾਈਲ ਫੋਟੋ

ਰੂਪਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਦੇ ਨਤੀਜੇ ਵਿੱਚ ਜ਼ਿਲ੍ਹਾਰੂਪਨਗਰ ਦੇ 12 ਵਿਦਿਆਰਥੀਆਂ ਨੇ ਮੈਰਿਟ ਵਿੱਚ ਸਥਾਨ ਦਰਜ ਕੀਤਾ ਹੈ। ਜਿਨ੍ਹਾਂ ਵਿੱਚ ਅੱਠ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ। ਜਦੋ ਕਿ ਚਾਰ ਵਿਦਿਆਰਥੀ ਨਿੱਜੀ ਸਕੂਲਾਂ ਦੇ ਹਨ। ਜ਼ਿਲ੍ਹਾ ਰੂਪਨਗਰ ਦੀ ਕੁੱਲ ਪਾਸ ਪ੍ਰਤੀਸ਼ਤਾ 99.23 ਫੀਸਦੀ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ 7312 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।

ਹੋਰ ਪੜ੍ਹੋ ...
 • Share this:
  ਸੁੱਖਵਿੰਦਰ ਸਾਕਾ

  ਰੂਪਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਦੇ ਨਤੀਜੇ ਵਿੱਚ ਜ਼ਿਲ੍ਹਾਰੂਪਨਗਰ ਦੇ 12 ਵਿਦਿਆਰਥੀਆਂ ਨੇ ਮੈਰਿਟ ਵਿੱਚ ਸਥਾਨ ਦਰਜ ਕੀਤਾ ਹੈ। ਜਿਨ੍ਹਾਂ ਵਿੱਚ ਅੱਠ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ। ਜਦੋ ਕਿ ਚਾਰ ਵਿਦਿਆਰਥੀ ਨਿੱਜੀ ਸਕੂਲਾਂ ਦੇ ਹਨ। ਜ਼ਿਲ੍ਹਾ ਰੂਪਨਗਰ ਦੀ ਕੁੱਲ ਪਾਸ ਪ੍ਰਤੀਸ਼ਤਾ 99.23 ਫੀਸਦੀ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ 7312 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।

  ਜਿਨ੍ਹਾਂ ਵਿਚੋਂ 7256 ਵਿਦਿਆਰਥੀ ਪਾਸ ਹੋਏ ਹਨ । ਜਦੋ ਕਿ ਪੰਜਾਬ ਬੋਰਡ ਦੀ ਪਾਸ ਪ੍ਰੀਤਸਤਤਾ 99.06 ਫੀਸਦੀ ਹੈ । ਉਹਨਾਂ ਦੱਸਿਆ ਕਿ ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ ਮਜਾਫਤ ਦੀ ਅਰਸ਼ਪ੍ਰੀਤ ਕੌਰ ਨੇ 650 ਵਿਚੋਂ 639 ਅੰਗ ਹਾਸਲ ਕਰਕੇ ਜ਼ਿਲ੍ਹਾ ਰੂਪਨਗਰ ਵਿਚੋਂ ਪਹਿਲਾ ਅਤੇ ਪੰਜਾਬ ਵਿਚੋਂ 5ਵਾਂ ਰੈਂਕ ਹਾਸਲ ਕੀਤਾ ਹੈ।

  ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੋਲੀ ਬਸੀ ਦੀ ਹਰਪ੍ਰੀਤ ਕੌਰ ਨੇ 637 ਅੰਕ ਹਾਸਲ ਕਰਕੇ ਜ਼ਿਲ੍ਹਾ ਰੂਪਨਗਰ ਵਿਚੋਂ ਦੂਜਾ ਅਤੇ ਪੰਜਾਬ ਵਿਚੋਂ 7ਵਾਂ ਰੈਂਕ ਹਾਸਲ ਕੀਤਾ ਹੈ । ਜਦੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਨ੍ਹਪੁਰ ਖੂਹੀ ਦੇ ਰਾਮ ਲਾਲ ਨੇ 635 ਅੰਕ ਹਾਸਲ ਕਰਕੇ ਜ਼ਿਲ੍ਹਾ ਰੂਪਨਗਰ ਵਿਚੋਂ ਤੀਜਾ ਅਤੇ ਸੂਬੇ ਵਿਚੋਂ 9ਵਾਂ ਰੈਂਕ ਹਾਸਲ ਕੀਤਾ ਹੈ। ਉਹਨਾ ਦੱਸਿਆ ਕਿ ਸਰਕਾਰੀ ਸਕੂਲ ਚਨੋਲੀ ਬਸੀ ਦੇ ਤਿੰਨ ਹੋਰ ਵਿਦਿਆਰਥੀ ਮੈਰਿਟ ਵਿੱਚ ਆਏ ਹਨ। ਜੋ ਕਿ ਬਹੁਤ ਮਾਣ ਵਾਲੀ ਗੱਲ ਹੈ। ਉਹਨਾ ਇਸ ਪ੍ਰਾਪਤੀ ਲਈ ਸਮੂੱਚੇ ਇਸ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ।
  Published by:rupinderkaursab
  First published:

  Tags: 10th Result 2022, Punjab, Ropar

  ਅਗਲੀ ਖਬਰ