ਸੁੱਖਵਿੰਦਰ ਸਾਕਾ
ਨੰਗਲ ਡੈਮ, ਰੂਪਨਗਰ : ਪੰਜਾਬ ਰੋਡਵੇਜ਼ PUNBUS ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋਂ ਨਾ ਦੇਣ ਦੇ ਰੋਸ਼ ਵੱਜੋ 'ਤਨਖਾਹ ਨਹੀ ਤਾਂ ਕੰਮ ਨਹੀ' ਦਾ ਨਾਅਰਾ ਬੁਲੰਦ ਕਰਦੇ ਹੋਏ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿਸਦੇ ਤਹਿਤ ਤਹਿਤ ਨੰਗਲ ਡੈਮ ਬੱਸ ਸਟੈਂਡ ਵਿਖੇ ਵੀ ਪਨਬੱਸ ਅਤੇ ਪੀਆਰਟੀਸੀ ਦੇ ਕਰਮਚਾਰੀਆਂ ਨੇ ਬੱਸ ਸਟੈਂਡ ਨੂੰ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਰੋਸ਼ ਵਜੋਂ ਇਨ੍ਹਾਂ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।
ਕਰਮਚਾਰੀਆਂ ਦਾ ਕਹਿਣਾ ਹੈ ਕਿ ਪੰਜਾਬ 'ਚ ਬਣੀ ਨਵੀਂ ਆਪ ਦੀ ਸਰਕਾਰ ਵੀ ਪਹਿਲਾਂ ਦੀਆਂ ਸਰਕਾਰਾਂ ਵਾਂਗ ਕਰਮਚਾਰੀਆਂ ਨਾਲ ਧੱਕਾ ਕਰ ਰਹੀ ਹੈ । ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ 'ਤੇ ਨਾ ਮਿਲਣ ਨੂੰ ਲੈ ਕੇ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਇੱਕ ਦੋ ਦਿਨਾਂ ਤੱਕ ਉਨ੍ਹਾਂ ਨੂੰ ਉਨ੍ਹਾਂ ਦੀ ਬਣਦੀ ਤਨਖਾਹ ਨਹੀਂ ਮਿਲਦੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਸਮੂਹ ਕਰਮਚਾਰੀ ਮਿਲ ਕੇ ਵੱਡਾ ਸੰਘਰਸ਼ ਕਰਨਗੇ ਤੇ ਪੰਜਾਬ ਭਰ ਵਿੱਚ ਚੱਕਾ ਜਾਮ ਕਰਨਗੇ ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: PRTC, Punbus, Punjab, Ropar