Home /punjab /

ਡੀਸੀ ਰੂਪਨਗਰ ਵੱਲੋਂ ਮਾਲ ਮਹਿਕਮੇ ਦੇ ਲੰਬਿਤ ਕੇਸਾਂ ਨੂੰ ਬਿਨਾਂ ਦੇਰੀ ਨਿਬੇੜਨ ਲਈ ਅਧਿਕਾਰੀਆਂ ਨੂੰ ਹਦਾਇਤਾਂ

ਡੀਸੀ ਰੂਪਨਗਰ ਵੱਲੋਂ ਮਾਲ ਮਹਿਕਮੇ ਦੇ ਲੰਬਿਤ ਕੇਸਾਂ ਨੂੰ ਬਿਨਾਂ ਦੇਰੀ ਨਿਬੇੜਨ ਲਈ ਅਧਿਕਾਰੀਆਂ ਨੂੰ ਹਦਾਇਤਾਂ

ਡੀਸੀ ਰੂਪਨਗਰ ਵੱਲੋਂ ਮਾਲ ਮਹਿਕਮੇ ਦੇ ਲੰਬਿਤ ਕੇਸਾਂ ਨੂੰ ਬਿਨਾਂ ਦੇਰੀ ਨਿਬੇੜਨ ਲਈ ਅਧਿਕਾਰੀਆਂ ਨੂੰ ਹਦਾਇਤਾਂ

ਡੀਸੀ ਰੂਪਨਗਰ ਵੱਲੋਂ ਮਾਲ ਮਹਿਕਮੇ ਦੇ ਲੰਬਿਤ ਕੇਸਾਂ ਨੂੰ ਬਿਨਾਂ ਦੇਰੀ ਨਿਬੇੜਨ ਲਈ ਅਧਿਕਾਰੀਆਂ ਨੂੰ ਹਦਾਇਤਾਂ

ਜਮੀਨਾਂ ਦੀ ਨਿਸ਼ਾਨਦੇਹੀ ਦੇ ਸਾਰੇ ਪੈਡਿੰਗ ਮਾਮਲੇ ਝੋਨੇ ਦੀ ਕਟਾਈ ਤੋਂ ਬਾਅਦ ਨਿਬੇੜੇ ਜਾਣ : ਡਿਪਟੀ ਕਮਿਸ਼ਨਰ

  • Share this:
    ਸੁੱਖਵਿੰਦਰ ਸਾਕਾ

    ਰੂਪਨਗਰ : ਜ਼ਿਲ੍ਹੇ ਭਰ ਵਿਚ ਮਾਲ ਵਿਭਾਗ ਵਲੋਂ ਆਮ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿਚ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨਾਲ ਮਾਲ ਵਿਭਾਗ ਦੇ ਲੰਬਿਤ ਪਏ ਮਾਮਲਿਆਂ ਸਬੰਧੀ ਮੀਟਿੰਗ ਦੌਰਾਨ ਇਹ ਦਿਸ਼ਾ ਨਿਰਦੇਸ਼ ਜਾਰੀ ਕੀਤੇ।

    ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਲ ਮਹਿਕਮੇ ਨਾਲ ਸਬੰਧਤ ਆਮ ਲੋਕਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਕਈ ਵਿਸੇਸ਼ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਜ਼ਮੀਨੀ ਪੱਧਰ 'ਤੇ ਇਨ ਬਿਨ ਲਾਗੂ ਕੀਤਾ ਜਾਵੇ।

    ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਸਮਾਂ ਬੱਧ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਲਈ ਮਹਿਕਮੇ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅੜਚਨਾਂ ਪੈਦਾ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

    ਉਨ੍ਹਾਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਿਤ ਜ਼ਿਲ੍ਹੇ ਦੀਆਂ ਜਿੰਨੀਆਂ ਵੀ ਅਰਜੀਆਂ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਹਨ। ਉਨ੍ਹਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਕੀਤਾ ਜਾਵੇ। ਇਸ ਨਾਲ ਹੀ ਕਿਹਾ ਕਿ ਹਰ ਮਾਮਲੇ ਨੂੰ ਮੈਰਿਟ ਦੇ ਆਧਾਰ 'ਤੇ ਬਿਨਾ ਕਿਸੇ ਭੇਦ ਭਾਵ ਦੇ ਵਿਚਾਰਿਆ ਜਾਵੇ।

    ਸੋਨਾਲੀ ਗਿਰੀ ਨੇ ਖਾਸ ਕਰਕੇ ਜਮੀਨਾਂ ਦੀ ਨਿਸ਼ਾਨਦੇਹੀ ਦੇ ਪੈਡਿੰਗ ਮਾਮਲਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਝੋਨੇ ਦੀ ਫਸਲ ਦੀ ਕਟਾਈ ਤੋਂ ਤੁਰੰਤ ਬਾਅਦ ਜਦੋਂ ਜਮੀਨਾਂ ਖਾਲੀ ਹੋਣ ਤਾਂ ਨਿਸ਼ਾਨਦੇਹੀ ਦੇ ਸਾਰੇ ਪੈਂਡਿੰਗ ਮਾਮਲੇ ਨਿਬੇੜੇ ਜਾਣ।
    Published by:Krishan Sharma
    First published:

    Tags: Cases, Instructions, Punjab government

    ਅਗਲੀ ਖਬਰ