Home /News /punjab /

ਕੋਰੋਨਾ ਪਾਬੰਦੀਆਂ ਦੀ ਆੜ 'ਚ ਦਰਜ ਕੇਸ ਰੱਦ ਕਰਵਾਉਣ ਲਈ ਧਰਨਾ 6 ਨੂੰ

ਕੋਰੋਨਾ ਪਾਬੰਦੀਆਂ ਦੀ ਆੜ 'ਚ ਦਰਜ ਕੇਸ ਰੱਦ ਕਰਵਾਉਣ ਲਈ ਧਰਨਾ 6 ਨੂੰ

ਕੋਰੋਨਾ ਪਾਬੰਦੀਆਂ ਦੌਰਾਨ ਦਰਜ ਕੇਸ ਰੱਦ ਕਰਵਾਉਣ ਲਈ 6 ਅਗਸਤ ਨੂੰ ਲਾਇਆ ਜਾਵੇਗਾ ਧਰਨਾ

ਕੋਰੋਨਾ ਪਾਬੰਦੀਆਂ ਦੌਰਾਨ ਦਰਜ ਕੇਸ ਰੱਦ ਕਰਵਾਉਣ ਲਈ 6 ਅਗਸਤ ਨੂੰ ਲਾਇਆ ਜਾਵੇਗਾ ਧਰਨਾ

 • Share this:
  ਸ਼ੈਲੇਸ਼ ਕੁਮਾਰ

  ਨਵਾਂਸ਼ਹਿਰ: ਅੱਜ ਇੱਥੇ 16 ਜਥੇਬੰਦੀਆਂ ਨੇ ਮੀਟਿੰਗ ਕਰਕੇ ਕੋਰੋਨਾ ਪਾਬੰਦੀਆਂ ਵਿੱਚ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਉੱਤੇ ਦਰਜ ਪੁਲਿਸ ਕੇਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ 6 ਅਗਸਤ ਨੂੰ ਡਿਪਟੀ ਕਮਿਸ਼ਨਰ ਦਫਤਰ ਨਵਾਂਸ਼ਹਿਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।

  ਮੀਟਿੰਗ ਉਪਰੰਤ ਜਸਬੀਰ ਦੀਪ ਨੇ ਦੱਸਿਆ ਕਿ ਇਹ ਧਰਨਾ 6 ਅਗਸਤ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੋਰੋਨਾ ਲਹਿਰ ਦੀ ਚੜ੍ਹਤ ਵਿੱਚ ਲੋਕਾਂ ਦੇ ਕੰਮਾਂ ਨੂੰ ਬਿਨਾਂ ਧਿਆਨ ਵਿੱਚ ਰੱਖਿਆਂ ਉਨ੍ਹਾਂ ਦੀਆਂ ਲੋੜਾਂ ਦੀ ਪੂਰਤੀ ਕਰਨ ਦੀ ਥਾਂ ਪਾਬੰਦੀਆਂ ਦੇ ਇਕ ਪਾਸੜ ਹੁਕਮ ਜਾਰੀ ਕਰ ਦਿੱਤੇ ਪਰ ਜਦੋਂ ਲੋਕਾਂ ਨੇ ਡੈਪੂਟੇਸ਼ਨਾਂ ਰਾਹੀਂ, ਮੁਜਾਹਰਿਆਂ ਰਾਹੀਂ ਆਪਣੀਆਂ ਮੁਸ਼ਕਲਾਂ ਨੂੰ ਸਰਕਾਰ ਦੇ ਧਿਆਨ ਵਿਚ ਲਿਆਉਣਾ ਚਾਹਿਆ ਤਾਂ ਉਨ੍ਹਾਂ ਉੱਤੇ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਹੇਠ ਪੁਲਸ ਕੇਸ ਦਰਜ ਕਰ ਦਿੱਤੇ ਗਏ।

  ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਆਪਣੀਆਂ ਮੁਸ਼ਕਲਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਪਰੰਤੂ ਕੋਈ ਸਾਰਥਕ ਹੱਲ ਕਰਨ ਵਿੱਚ ਸਰਕਾਰ ਅਸਫਲ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਲੋਕਾਂ ਉੱਤੇ ਦਰਜ ਪੁਲਿਸ ਕੇਸ ਰੱਦ ਨਹੀਂ ਕਰਦੀ ਤਾਂ ਸਰਕਾਰ ਨੂੰ ਲੋਕਾਂ ਦੇ ਤਿੱਖੇ ਜਥੇਬੰਦਕ ਸੰਘਰਸ਼ਾਂ ਦਾ ਸਾਹਮਣਾ ਕਰਨਾ ਪਵੇਗਾ।

  ਅੱਜ ਦੀ ਮੀਟਿੰਗ ਵਿੱਚ ਡੈਮੋਕ੍ਰੇਟਿਕ ਵਕੀਲ ਐਸੋਸੀਏਸ਼ਨ ਦੇ ਸੂਬਾ ਕਨਵੀਨਰ ਦਲਜੀਤ ਸਿੰਘ ਐਡਵੋਕੇਟ, ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ,ਜਮਹੂਰੀ ਅਧਿਕਾਰ ਸਭਾ ਦੇ ਸੂਬਾਈ ਪ੍ਰੈਸ ਸਕੱਤਰ ਬੂਟਾ ਸਿੰਘ, ਏਟਕ ਦੇ ਆਗੂ ਮੁਕੰਦ ਲਾਲ, ਆਸ਼ਾ ਵਰਕਰਜ਼ ਯੂਨੀਅਨ ਦੇ ਜਿਲਾ ਆਗੂ ਰਾਜਵਿੰਦਰ ਕੌਰ ਕੱਟ ਅਤੇ ਸੁਰਿੰਦਰ ਮੀਰਪੁਰੀ ਆਦਿ ਵੀ ਮੌਜੂਦ ਸਨ।
  Published by:Krishan Sharma
  First published:

  Tags: Case, Corona, COVID-19, Nawanshehr, Protest, Punjab government

  ਅਗਲੀ ਖਬਰ