ਸੁੱਖਵਿੰਦਰ ਸਾਕਾ
ਸ੍ਰੀ ਕੀਰਤਪੁਰ ਸਾਹਿਬ (ਰੂਪਨਗਰ) : ਭਾਰਤੀ ਫ਼ੌਜ ਦੇ ਜਵਾਨ ਗੱਜਣ ਸਿੰਘ, ਜੋ ਕਿ ਜੰਮੂ-ਕਸ਼ਮੀਰ ਦੇ ਪੁਣਛ ਦੇ ਵਿੱਚ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋ ਗਿਆ ਸੀ, ਵੀਰਵਾਰ ਨੂੰ ਸ਼ਹੀਦ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ 'ਤੇ ਬਣੇ ਅਸਥ ਘਾਟ 'ਤੇ ਜਲ ਪ੍ਰਵਾਹ ਕੀਤੀਆਂ ਗਈਆਂ।
ਸ਼ਹੀਦ ਗੱਜਣ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਸਮੇਤ ਸਮੂਹ ਪਰਿਵਾਰਕ ਮੈਂਬਰਾਂ ਵੱਲੋਂ ਸ਼ਹੀਦ ਦੇ ਪਿੰਡ ਪੱਚਰੰਡਾ ਤੋਂ ਅਸਤੀਆਂ ਨੂੰ ਇੱਕ ਕਲਸ਼ ਦੇ ਵਿੱਚ ਪਾ ਕੇ ਗੱਡੀਆਂ ਦੇ ਕਾਫਲੇ ਦੇ ਰੂਪ ਵਿੱਚ ਕੀਰਤਪੁਰ ਸਾਹਿਬ ਵਿਖੇ ਪਹੁੰਚਿਆ ਅਤੇ ਗੁਰੂ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਸ਼ਹੀਦ ਦੀਆਂ ਅਸਥੀਆਂ ਨੂੰ ਸਤਲੁਜ ਦਰਿਆ 'ਤੇ ਬਣੇ ਅਸਥ ਘਾਟ ਵਿਖੇ ਜਲ ਪ੍ਰਵਾਹ ਕੀਤਾ ਗਿਆ।
ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਇਕ ਨਾਇਬ ਸੂਬੇਦਾਰ (ਜੇ.ਸੀ.ਓ.) ਸਮੇਤ ਸ਼ਹੀਦ ਹੋਏ 5 ਫ਼ੌਜੀਆਂ 'ਚੋਂ 3 ਪੰਜਾਬ ਨਾਲ ਸਬੰਧਤ ਹਨ ਅਤੇ ਇਨ੍ਹਾਂ 'ਚ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਪਚਰੰਡਾ ਦਾ ਫ਼ੌਜੀ ਗੱਜਣ ਸਿੰਘ ਵੀ ਸ਼ਾਮਲ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Attack, Indian Army, Martyr, Punjab government, Terrorist