ਸੁੱਖਵਿੰਦਰ ਸਾਕਾ
ਰੂਪਨਗਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦੁਰ ਖੇਡ ਮੈਦਾਨ ਭਰਤਗੜ੍ਹ ਦਾ ਦੌਰਾ ਕੀਤਾ ਅਤੇ ਨੋਜਵਾਨਾਂ ਨੂੰ ਖੇਡ ਮੈਦਾਨ ਵੱਲ ਪ੍ਰੇਰਿਤ ਕਰਨ ਵਾਲੇ ਕੈਪਟਨ ਹਰੀ ਅਵਤਾਰ ਸਿੰਘ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਖੇਡ ਮੈਦਾਨ ਵਿਚ ਨੋਜਵਾਨਾਂ ਲਈ ਹੋਰ ਸਹੂਲਤਾਂ ਉਪਲੱਬਧ ਕਰਵਾਉਣ ਲਈ 5 ਲੱਖ ਰੁਪਏ ਦਾ ਚੈਕ ਦਿੱਤਾ।
ਰਾਣਾ ਕੇ.ਪੀ ਸਿੰਘ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਡੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਖੇਡ ਸਟੇਡੀਅਮ ਅਤੇ ਪਿੰਡਾਂ ਵਿੱਚ ਖੇਡ ਮੈਦਾਨ ਬਣਾ ਕੇ ਨੌਜਵਾਨਾਂ ਦਾ ਰੁੱਖ ਖੇਡ ਮੈਦਾਨਾਂ ਵੱਲ ਮੋੜਿਆ ਹੈ। ਹੁਣ ਸੂਬੇ ਦੇ ਨੌਜਵਾਨ ਸਵੇਰੇ ਸ਼ਾਮ ਇਨ੍ਹਾਂ ਖੇਡ ਮੈਦਾਨਾਂ ਵਿੱਚ ਸਰੀਰਕ ਕਸਰਤ ਕਰਦੇ ਵਿਖਾਈ ਦਿੰਦੇ ਹਨ। ਵੱਖ ਵੱਖ ਸੁਰੱਖਿਆਂ ਫੋਰਸ ਦੀ ਭਰਤੀ ਵਿੱਚ ਸਰੀਰਕ ਤੌਰ 'ਤੇ ਫਿਟਨਸ ਨੂੰ ਤਰਜੀਹ ਦਿੱਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਨੌਜਵਾਨਾਂ ਨੂੰ ਸਰੀਰਕ ਯੋਗਤਾ ਟੈਸਟ ਵਿਚ ਯੋਗ ਬਣਾਉਣ ਵਿਚ ਸਹਾਈ ਹੋ ਰਹੇ ਹਨ। ਇਨ੍ਹਾਂ ਖੇਡ ਮੈਦਾਨਾਂ ਵਿਚ ਕੈਪਟਨ ਹਰੀ ਅਵਤਾਰ ਸਿੰਘ, ਗੁਰਿੰਦਰ ਸਿੰਘ ਸਹੋਤਾ ਵਰਗੇ ਵਿਅਕਤੀ ਨੋਜਵਾਨਾਂ ਨੂੰ ਸਿਖਲਾਈ ਦੇ ਰਹੇ ਹਨ। ਖੇਡ ਮੈਦਾਨਾਂ ਵਿੱਚ ਢੁਕਵਾਂ ਮਾਹੌਲ ਸਿਰਜਨ ਲਈ ਪੰਜਾਬ ਸਰਕਾਰ ਸਥਾਨਕ ਪ੍ਰਸਾਸ਼ਨ, ਪੰਚਾਇਤਾ ਅਤੇ ਹੋਰ ਸਮਾਜਿਕ ਸੰਗਠਨ ਤੇ ਪਤਵੰਤੇ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਨੋਜਵਾਨਾਂ ਨੂੰ ਇਸ ਦਿਸ਼ਾ ਵੱਲ ਮੋੜ ਕੇ ਖੇਡ ਮੈਦਾਨਾਂ ਵਿਚ ਮੁੜ ਰੋਣਕਾ ਪਰਤਾਉਣ ਦਾ ਵਿਸੇਸ਼ ਉਪਰਾਲਾ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬ ਵਿੱਚ ਬਦਲਦੇ ਮਾਹੌਲ ਦੀ ਤਸਵੀਰ ਹੈ, ਸੂਬੇ ਵਿੱਚ ਖੁਸ਼ਹਾਲੀ ਅਤੇ ਤਰੱਕੀ ਪਰਤ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸਰੀਰਕ ਕਸਰਤ ਦੇ ਨਾਲ-ਨਾਲ ਮਾਨਸਿਕ ਤੰਦਰੁਸਤੀ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਖੇਡ ਮੈਦਾਨਾਂ ਵਿੱਚ ਪਰਤੀਆਂ ਰੋਣਕਾਂ ਲਈ ਨੌਜਵਾਨਾਂ ਦਾ ਧੰਨਵਾਦ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdwara Kartarpur Sahib, Punjab Cabinet, Punjab Congress, Punjab government, Rana KP Singh, Speaker