ਸੁੱਖਵਿੰਦਰ ਸਾਕਾ,
ਰੂਪਨਗਰ: ਬੀਤੇ ਕੱਲ੍ਹ ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਹੁਣ ਤੱਕ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 16620 ਹੋ ਗਈ ਹੈ। ਜਿਸ ਵਿੱਚੋਂ 14847 ਲੋਕ ਠੀਕ ਹੋ ਚੁੱਕੇ ਹਨ। ਜ਼ਿਲ੍ਹੇ 'ਚ ਹੁਣ 1343 ਐਕਟਿਵ ਕੇਸ ਹਨ। ਪਿਛਲੇ ਦਿਨੀਂ ਜ਼ਿਲ੍ਹੇ ਅੰਦਰ ਇੱਕ ਵਿਅਕਤੀ ਦੀ ਮੌਤ ਵੀ ਹੋਈ ਸੀ ਜੋ ਕਿ ਰਿਪੋਰਟ ਆਉਣ ਤੋਂ ਬਾਅਦ ਕੋਰੋਨਾ ਪਾਜ਼ਟਿਵ ਪਾਇਆ ਗਿਆ ਸੀ।
ਕੋਰੋਨਾ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 470 ਹੋ ਚੁੱਕੀ ਹੈ। ਇੱਥੇ ਦੱਸਣਯੋਗ ਹੈ ਕਿ ਕੋਰੋਨਾ ਦੇ ਨਾਲ ਇੱਕ 24 ਸਾਲਾਂ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਸੀਨੀਅਰ ਮੈਡੀਕਲ ਅਫਸਰ ਡਾ ਚਰਨਜੀਤ ਕੁਮਾਰ ਦੇ ਦੱਸਣ ਮੁਤਾਬਿਕ ਸ਼ਹਿਰ ਦੇ ਵੱਖ ਵੱਖ ਵਾਰਡਾਂ 'ਚ ਕੋਰੋਨਾ ਦੇ 36 ਪਾਜ਼ਟਿਵ ਮਰੀਜ਼ ਆਏ ਹਨ। ਕੋਰੋਨਾ ਦੇ ਨਾਲ ਇੱਕ 24 ਸਾਲਾ ਨੌਜਵਾਨ ਦੀ ਮੌਤ ਵੀ ਹੋਈ ਹੈ, ਜੋ ਕਿ ਪ੍ਰਾਈਵੇਟ ਹਸਪਤਾਲ 'ਚ ਜ਼ੇਰੇ ਇਲਾਜ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਤੋਂ ਬਚਣ ਲਈ ਵੈਕਸੀਨੇਸ਼ਨ ਜ਼ਰੂਰ ਕਰਵਾਓ ਅਤੇ ਮਾਸਕ ਪਾ ਕੇ ਰੱਖੋ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corona, Coronavirus, Punjab, Ropar