ਸੁੱਖਵਿੰਦਰ ਸਾਕਾ
ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਦਸਵੀਂ ਅਤੇ ਬਾਰਵੀਂ ਦੇ ਨਤੀਜਿਆਂ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉਜੱਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਜਬੂਤ ਇਰਾਦਿਆਂ ਨਾਲ ਜ਼ਿੰਦਗੀ ਦਾ ਕੋਈ ਵੀ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਧ ਤੋਂ ਵੱਧ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਤੁਸੀਂ ਕਿਸੇ ਵੀ ਖੇਤਰ ਵਿੱਚ ਜਾ ਕੇ ਆਪਣੀਆਂ ਬੇਹਤਰੀਨ ਸੇਵਾਵਾਂ ਦੇ ਕੇ ਤਰੱਕੀ ਕਰ ਸਕਦੇ ਹੋ। ਡਿਪਟੀ ਕਮਿਸ਼ਨਰ ਨੇ ਇਸ ਸਮਾਗਮ ਵਿੱਚ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਸਕੂਲਾਂ ਵਿੱਚ ਸੁਧਾਰ ਕਰਨ ਅਤੇ ਸਿੱਖਿਆ ਨੂੰ ਮਜਬੂਤ ਕਰਨ ਲਈ ਆਪਣੇ ਸੁਝਾਅ ਦੇਣ ਲਈ ਕਿਹਾ ਜਿਸ ਉਪਰੰਤ ਵਿਦਿਆਰਥੀਆਂ ਵਲੋਂ ਖੇਡ ਮੈਦਾਨਾਂ, ਨਵੀਆਂ ਲੈਬੋਟਰੀਆਂ, ਪੁਰਾਣੀਆਂ ਲੈਬੋਟਰੀਆਂ ਦੀ ਅਪਗ੍ਰੇਡਸ਼ਨ, ਪ੍ਰਯੋਗਾਂ ਲਈ ਕੈਮੀਕਲ ਦੀ ਉਪਲੱਬਧਤਾ, ਮਿਡ-ਡੇ-ਮੀਲ ਲਈ ਵੱਖਰਾ ਹਾਲ, ਸਾਇੰਸ ਅਤੇ ਕਾਮਰਸ ਦੀ ਸਿੱਖਿਆ ਪੱਧਰ ਦੇ ਵਿੱਚ ਸੁਧਾਰ ਕਰਨ ਦੀ ਮੰਗ ਕੀਤੀ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।