Home /punjab /

Roopnagar: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ

Roopnagar: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ

ਫੋਟੋ  - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਪ

ਫੋਟੋ  - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਪ

ਇੰਟਰਵਿਊ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇੰਸ਼ੋਰੈਂਸ ਸੈਲ ਮੈਨੇਜਰ ਦੀ ਅਸਾਮੀਆਂ ਲਈ ਇੰਟਰਵਿਊ ਲਈ ਗਈ ਸੀ ਅਤੇ ਜਿਸ ਵਿੱਚ 35 ਪ੍ਰਾਰਥੀਆਂ ਵੱਲੋਂ ਇਸ ਇੰਟਰਵਿਊ ਵਿੱਚ ਹਿੱਸਾ ਲਿਆ ਗਿਆ ਅਤੇ 25 ਪ੍ਰਾਰਥੀਆਂ ਨੂੰ ਮੌਕੇ 'ਤੇ ਹੀ ਸ਼ਾਰਟਲਿਸਟ ਕੀਤਾ ਗਿਆ।

ਹੋਰ ਪੜ੍ਹੋ ...
 • Share this:
  ਸੁੱਖਵਿੰਦਰ ਸਾਕਾ

  ਰੂਪਨਗਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ । ਇਸੇ ਮੁਹਿੰਮ ਤਹਿਤ ਹੀ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 22 ਮਾਰਚ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਪ੍ਰਾਰਥੀਆਂ ਲਈ ਇੰਟਰਵਿਊ ਰੱਖੀ ਗਈ ਸੀ।

  ਇਸ ਕੈਂਪ ਵਿੱਚ ਐਚ.ਡੀ.ਐਫ.ਸੀ. ਲਾਈਫ ਇੰਸ਼ੋਰੈਸ ਦੇ ਨਿਯੋਜਕਾਂ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ । ਇਸ ਇੰਟਰਵਿਊ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇੰਸ਼ੋਰੈਂਸ ਸੈਲ ਮੈਨੇਜਰ ਦੀ ਅਸਾਮੀਆਂ ਲਈ ਇੰਟਰਵਿਊ ਲਈ ਗਈ ਸੀ ਅਤੇ ਜਿਸ ਵਿੱਚ 35 ਪ੍ਰਾਰਥੀਆਂ ਵੱਲੋਂ ਇਸ ਇੰਟਰਵਿਊ ਵਿੱਚ ਹਿੱਸਾ ਲਿਆ ਗਿਆ ਅਤੇ 25 ਪ੍ਰਾਰਥੀਆਂ ਨੂੰ ਮੌਕੇ 'ਤੇ ਹੀ ਸ਼ਾਰਟਲਿਸਟ ਕੀਤਾ ਗਿਆ।

  ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸ਼ਾਰਟਲਿਸਟ ਤੋਂ ਬਾਅਦ ਸਿਲੈਕਸ਼ਨ ਦੀ ਅਗਲੀ ਪ੍ਰਕਿਰਿਆ ਅਗਲੇ ਹਫ਼ਤੇ ਮੁਕੰਮਲ ਕਰ ਲਈ ਜਾਵੇਗੀ, ਜਿਸ ਸਬੰਧੀ ਸ਼ਾਰਟਲਿਸਟ ਕੀਤੇ ਗਏ ਪ੍ਰਾਰਥੀਆਂ ਨੂੰ ਮੌਕੇ 'ਤੇ ਹੀ ਸੂਚਿਤ ਕਰ ਦਿੱਤਾ ਗਿਆ ਸੀ।

  ਇਸ ਦੇ ਨਾਲ ਹੀ ਮਿਸ ਸੁਪ੍ਰੀਤ ਕੌਰ, ਕਰੀਅਰ ਕਾਊਂਸਲਰ ਵੱਲੋਂ ਇੰਟਰਵਿਊ ਦੌਰਾਨ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੀ ਵੈਬਸਾਈਟ www.pgrkam.com 'ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਜ਼ਿਲ੍ਹਾ ਬਿਊਰੋ ਵੱਲੋਂ ਲਗਾਏ ਜਾਣ ਵਾਲੇ ਪਲੇਸਮੈਂਟਾਂ ਕੈਂਪਾਂ ਵਿੱਚ ਹਿੱਸਾ ਲੈਣ । ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 'ਤੇ ਸੰਪਰਕ ਕਰ ਸਕਦੇ ਹਨ।
  Published by:Amelia Punjabi
  First published:

  Tags: Punjab, Ropar

  ਅਗਲੀ ਖਬਰ