ਸੁੱਖਵਿੰਦਰ ਸਾਕਾ
ਰੂਪਨਗਰ : ਬਾਗਬਾਨੀ ਵਿਭਾਗ ਵੱਲੋਂ ਸੂਬੇ ਭਰ ਵਿੱਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਸਥਾਨਿਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋਂ ਕੀਤੀ ਗਈ । ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਡੀਸੀ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਬਾਗਬਾਨੀ ਮੰਤਰੀ ਫੌਜਾ ਸਿੰਘ ਸੈਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦਾ ਫੈਸਲਾ ਲਿਆ ਹੈ ।
ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦਾ ਮਕਸਦ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਤੰਦਰੁਸਤੀ ਲਈ ਸਕੂਲਾਂ ਵਿੱਚ ਉਪਲਬਧ ਕਰਵਾਉਣਾ ਹੈ । ਜਿੱਥੇ ਹਰੇਕ ਨਾਗਰਿਕ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ, ਉੱਥੇ ਸਕੂਲੀ ਵਿਦਿਆਰਥੀਆਂ ਅਤੇ ਨਵੀਂ ਪੀੜ੍ਹੀ ਨੂੰ ਵੀ ਪੌਦਿਆਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ।
ਇਸ ਮੁਹਿੰਮ ਦਾ ਆਗਾਜ਼ ਕਰਦਿਆਂ ਡੀਸੀ ਡਾ: ਪ੍ਰੀਤੀ ਯਾਦਵ ਨੇ ਸਕੂਲ ਵਿੱਚ ਫਲਦਾਰ ਬੂਟਾ (ਅੰਬਾਂ ਦਾ ਬੂਟਾ) ਲਗਾਇਆ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਬੂਟੇ ਲਗਾਉਣ ਦਾ ਜਜ਼ਬਾ ਪੈਦਾ ਕੀਤਾ ਜਾਵੇ ਤਾਂ ਜੋ ਹਰ ਵਿਦਿਆਰਥੀ ਆਪਣੀ ਮਰਜ਼ੀ ਨਾਲ ਇਸ ਮੁਹਿੰਮ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਵੀ ਵਾਤਾਵਰਨ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਲਗਾਏ ਗਏ ਬੂਟੇ ਰੁੱਖ ਦਾ ਰੂਪ ਧਾਰਨ ਨਹੀਂ ਕਰਦੇ, ਉਦੋਂ ਤੱਕ ਸਾਨੂੰ ਲਗਾਏ ਜਾਣ ਵਾਲੇ ਹਰ ਬੂਟੇ ਦੀ ਦੇਖਭਾਲ ਨੂੰ ਯਕੀਨੀ ਬਣਾਉਣਾ ਹੋਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।