Home /punjab /

ਰੂਪਨਗਰ: ਰਵਾਇਤੀ ਫਸਲੀ ਚੱਕਰ ਛੱਡ ਕੇ ਫਸਲੀ ਵਿਭਿੰਨਤਾ ਅਪਨਾ ਰਹੇ ਹਨ ਅਗਾਂਹਵਧੂ ਕਿਸਾਨ

ਰੂਪਨਗਰ: ਰਵਾਇਤੀ ਫਸਲੀ ਚੱਕਰ ਛੱਡ ਕੇ ਫਸਲੀ ਵਿਭਿੰਨਤਾ ਅਪਨਾ ਰਹੇ ਹਨ ਅਗਾਂਹਵਧੂ ਕਿਸਾਨ

ਜਾਣਕਾਰੀ ਦਿੰਦਾ ਅਗਾਂਹਵਧੂ ਕਿਸਾਨ ਪਰਮਜੀਤ ਸਿੰਘ  

ਜਾਣਕਾਰੀ ਦਿੰਦਾ ਅਗਾਂਹਵਧੂ ਕਿਸਾਨ ਪਰਮਜੀਤ ਸਿੰਘ  

ਮੁੱਖ ਖੇਤੀਬਾੜੀ ਅਫਸਰ ਅਵਤਾਰ ਸਿੰਘ ਨੇ ਦੱਸਿਆ ਕਿ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਬਲਾਕਾਂ ਵਿੱਚ ਸਾਡੇ ਖੇਤੀਬਾੜੀ ਅਫਸਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇ ਰਹੇ ਹਨ।

  • Share this:
    ਸੁੱਖਵਿੰਦਰ ਸਾਕਾ

    ਨੂਰਪੁਰ ਬੇਦੀ (ਰੂਪਨਗਰ): ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਖੇਤੀਬਾੜੀ ਵਿਭਾਗ ਪਿਛਲੇ ਸਾਲਾਂ ਦੌਰਾਨ ਖੇਤਾਂ ਵਿੱਚ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਹੋਰ ਕਿਸਾਨਾਂ ਲਈ ਰਾਹ-ਦਸੇਰਾ ਦੱਸ ਰਹੇ ਹਨ। ਅਜਿਹੇ ਕਿਸਾਨ ਮੋਜੂਦਾ ਦੌਰ ਵਿਚ ਹੋਰ ਕਿਸਾਨਾਂ ਲਈ ਪ੍ਰੇਰਨਾ ਸ੍ਰੋਤ ਬਣ ਰਹੇ ਹਨ।

    ਮੁੱਖ ਖੇਤੀਬਾੜੀ ਅਫਸਰ ਅਵਤਾਰ ਸਿੰਘ ਨੇ ਦੱਸਿਆ ਕਿ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਬਲਾਕਾਂ ਵਿੱਚ ਸਾਡੇ ਖੇਤੀਬਾੜੀ ਅਫਸਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇ ਰਹੇ ਹਨ। ਬਲਾਕ ਖੇਤੀਬਾੜੀ ਅਫਸਰ ਸਤਵੰਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਅਤੇ ਪ੍ਰਸਾਸ਼ਨ ਲਗਾਤਾਰ ਇਸ ਦਿਸ਼ਾ ਵਿੱਚ ਜ਼ਿਕਰਯੋਗ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਵਿਭਾਗ ਵੱਲੋਂ ਅਗਾਂਹਵਧੂ ਕਿਸਾਨਾਂ ਨੂੰ ਪ੍ਰੇਰਨਾ ਸ੍ਰੋਤ ਬਣਾਇਆ ਜਾ ਰਿਹਾ ਹੈ।

    ਬਲਾਕ ਨੂਰਪੁਰ ਬੇਦੀ ਦੇ ਅਗਾਂਹਵਧੂ ਕਿਸਾਨ ਪਰਮਜੀਤ ਸਿੰਘ ਪਿੰਡ ਲਹਿਰੀਅਨ ਨੇ ਦੱਸਿਆ ਕਿ ਉਸ ਦੇ ਕੋਲ 6 ਏਕੜ ਜ਼ਮੀਨ ਹੈ। ਉਸ ਨੇ ਹੋਲੀ-ਹੋਲੀ ਰਵਾਇਤੀ ਫਸਲੀ ਚੱਕਰ ਨੂੰ ਛੱਡਿਆ ਹੈ। ਹੁਣ ਉਹ ਆਪਣੇ ਖੇਤਾਂ ਵਿੱਚ ਫਸਲੀ ਵਿਭਿੰਨਤਾ ਅਪਨਾ ਕੇ 2 ਏਕੜ ਵਿੱਚ ਮੱਕੀ ਅਤੇ 1.2 ਏਕੜ ਵਿੱਚ ਗੰਨਾ ਬੀਜਣ ਲੱਗ ਪਿਆ ਹੈ। ਉਸ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ, ਕਣਕ ਦੀ ਨਾੜ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀ ਲਗਾਈ, ਇਸ ਨਾਲ ਉਸ ਦੀ ਉਪਜ ਅਤੇ ਆਮਦਨ ਦੋਹਾਂ ਵਿੱਚ ਵਾਧਾ ਹੋਇਆ ਹੈ। ਪਰਮਜੀਤ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਅੱਗ ਨਾ ਲਗਾਉਣ ਸਗੋਂ ਵਾਤਾਵਰਣ ਦੇ ਰਾਖੇ ਬਣਨ।
    Published by:Krishan Sharma
    First published:

    Tags: Agricultural, Crops, Farmer, Organic farming, Progressive Farming, Punjab farmers, Punjab government

    ਅਗਲੀ ਖਬਰ