ਸੁੱਖਵਿੰਦਰ ਸਾਕਾ
ਕੀਰਤਪੁਰ ਸਾਹਿਬ, ਰੂਪਨਗਰ : ਡਿਪਟੀ ਡਾਇਰੈਕਟਰ ਸੁਰਿੰਦਰ ਮੱਲ੍ਹ ਅਤੇ ਜ਼ਿਲ੍ਹਾ ਡੈਂਟਲ ਹੈਲਥ ਅਫਸਰ ਡਾ.ਆਰ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਕੀਰਤਪੁਰ ਸਾਹਿਬ ਡਾ.ਦਲਜੀਤ ਕੌਰ ਦੀ ਅਗਵਾਈ ਹੇਠ ਜਿੱਥੇ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾ ਕੇ ਲੋਕਾਂ ਨੂੰ ਦੰਦਾਂ ਦੀ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਜਾ ਹਿਹਾ ਹੈ, ਉੱਥੇ ਹੀ ਸਕੂਲਾਂ ਦੇ ਬੱਚਿਆਂ ਨੂੰ ਵੀ ਸਕੂਲਾਂ ਵਿੱਚ ਜਾ ਕੇ ਦੰਦਾਂ ਦੀ ਸੰਭਾਲ ਵਾਰੇ ਸਿੱਖਿਅਤ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਅੱਜ ਕੀਰਤਪੁਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੰਦਾਂ ਦੀ ਸੰਭਾਲ ਦੇ ਸਬੰਧ ਵਿੱਚ ਕਰਵਾਏ ਗਏ ਸੈਮੀਨਾਰ ਵਿੱਚ ਸਿਹਤ ਵਿਭਾਗ ਕੀਰਤਪੁਰ ਸਾਹਿਬ ਦੇ ਡੈਂਟਲ ਮੈਡੀਕਲ ਅਫਸਰ ਡਾ.ਨਿਧੀ ਸਹੋਤਾ ਵਲ੍ਹੋਂ ਗੈਸਟ ਸਪੀਕਰ ਦੇ ਤੌਰ 'ਤੇ ਸ਼ਿਰਕਤ ਕੀਤੀ ਗਈ।
ਡਾ.ਸਹੋਤਾ ਵਲ੍ਹੋਂ ਹਾਜ਼ਰ ਬੱਚਿਆਂ ਨੂੰ ਛੋਟੀ ਉਮਰ ਵਿੱਚ ਹੀ ਦੰਦਾਂ ਨੂੰ ਸਿਹਤਮੰਦ ਰੱਖਣ ਦੀ ਮਹੱਤਤਾ ਬਾਰੇ ਦੱਸਿਆ। ਉਹਨਾਂ ਨੇ ਦੰਦਾਂ ਨੂੰ ਬ੍ਰਸ਼ ਕਰਨ ਦੀਆਂ ਸਹੀ ਤਕਨੀਕਾਂ ਵਾਰੇ ਵੀ ਦੱਸਿਆ ਅਤੇ ਕਿਹਾ ਕਿ ਦੰਦਾਂ ਨੂੰ ਬ੍ਰਸ਼ ਕਰਨ ਦੀ ਗਲਤ ਤਕਨੀਕ ਵੀ ਨੁਕਸਾਨਦੇਹ ਹੁੰਦੀ ਹੈ । ਰਾਤ ਨੂੰ ਸੋਣ ਵੇਲੇ ਬ੍ਰਸ਼ ਕਰਨਾ ਬਹੁਤ ਜਰੂਰੀ ਹੁੰਦਾ ਹੈ, ਕਿਉਂਕਿ ਸਾਰਾ ਦਿਨ ਅਸੀਂ ਜੋ ਵੀ ਖਾਂਦੇ ਹਾਂ ਉਹ ਕਿਤੇ ਨਾ ਕਿਤੇ ਬਹੁਤ ਸੂਖਮ ਰੂਪ ਵਿੱਚ ਸਾਡੇ ਦੰਦਾਂ ਵਿੱਚ ਫਸਿਆ ਰਹਿ ਜਾਂਦਾ ਹੈ ਜਿਸ ਨਾਲ ਦੰਦਾਂ ਨੂੰ ਕੀੜਾ ਲੱਗ ਜਾਂਦਾ ਹੈ । ਕਈ ਲੋਕ ਤੰਬਾਕੂ ਦੀ ਵਰਤੋਂ ਕਾਰਨ ਦੰਦਾਂ ਅਤੇ ਮਸੂੜ੍ਹਿਆਂ ਦੇ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਵੀ ਪੀੜਤ ਹੋ ਜਾਂਦੇ ਹਨ ਜਿਸ ਦਾ ਅੰਤ ਬਹੁਤ ਬੁਰਾ ਹੁੰਦਾ ਹੈ । ਇਸ ਮੌਕੇ ਬੱਚਿਆਂ ਨੂੰ ਕਿੱਤਾ-ਮੁਖੀ ਮੋਟੀਵੇਸ਼ਨਲ ਲੈਕਚਰ ਵੀ ਦਿੱਤਾ ਗਿਆ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Bhagwant Mann, Punjab, School, Student