Home /punjab /

ਸ਼੍ਰੀ ਸਨਾਤਨ ਧਰਮ ਸਭਾ ਨੇ ਗਊ ਹੱਤਿਆ ਦੇ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ 

ਸ਼੍ਰੀ ਸਨਾਤਨ ਧਰਮ ਸਭਾ ਨੇ ਗਊ ਹੱਤਿਆ ਦੇ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ 

ਰੋਸ਼ 

ਰੋਸ਼  ਜ਼ਾਹਿਰ ਕਰਦੇ ਹੋਏ ਸ੍ਰੀ ਸਨਾਤਨ ਧਰਮ ਸਭਾ ਦੇ ਮੈਂਬਰ  

ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪਹਿਲਕਦਮੀ ਦੇ ਆਧਾਰ ’ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ 

 • Share this:
  ਸੁੱਖਵਿੰਦਰ ਸਾਕਾ

  ਨੰਗਲ ਡੈਮ, ਰੂਪਨਗਰ : ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੇ ਕਸਵਾ ਟਾਂਡਾ ਵਿਖੇ ਜਲੰਧਰ-ਪਠਾਨਕੋਟ ਹਾਈਵੇਅ ਦੇ ਨਾਲ ਲੱਗਦੇ ਰੇਲਵੇ ਟ੍ਰੈਕ ਨੇੜੇ ਬੀਤੇ ਦਿਨ 20 ਗਊਆਂ ਦੇ ਬੇਰਹਿਮੀ ਨਾਲ ਸਿਰ ਕਲਮ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਹਿੰਦੂ ਭਾਈਚਾਰੇ 'ਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਮੀਟਿੰਗ ਸ਼੍ਰੀ ਸਨਾਤਨ ਧਰਮ ਸਭਾ ਨੰਗਲ ਇਕਾਈ ਦੇ ਪ੍ਰਧਾਨ ਰਮੇਸ਼ ਗੁਲਾਟੀ ਦੀ ਅਗਵਾਈ ਹੇਠ ਸ਼ਿਵ ਮੰਦਿਰ ਮੇਨ ਬਜ਼ਾਰ ਵਿੱਚ ਹੋਈ। ਜਿਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪਹਿਲਕਦਮੀ ਦੇ ਆਧਾਰ ’ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।

  ਮੰਗ ਕੀਤੀ ਕਿ ਇਨ੍ਹਾਂ ਗਊਆਂ ਦੀ ਹੱਤਿਆ ਵਿੱਚ ਸ਼ਾਮਿਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਸ਼ਰਾਰਤੀ ਅਨਸਰ ਅਜਿਹੀ ਘਿਨਾਉਣੀ ਹਰਕਤ ਕਰਨ ਬਾਰੇ ਸੋਚ ਵੀ ਨਾ ਸਕੇ। ਜੇਕਰ ਸਰਕਾਰ ਨੇ ਇਸ ਮਾਮਲੇ 'ਚ ਦੋਸ਼ੀਆਂ ਖਿਲਾਫ ਢਿੱਲੀ ਕਾਰਵਾਈ ਕੀਤੀ ਤਾਂ ਹਿੰਦੂ ਭਾਈਚਾਰਾ ਸਰਕਾਰ ਖਿਲਾਫ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਘਿਨਾਉਣੀ ਹਰਕਤ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਇਸ 'ਤੇ ਗੁੱਸੇ 'ਚ ਆਏ ਹਿੰਦੂ ਭਾਈਚਾਰੇ ਨੇ ਨਾਅਰੇਬਾਜ਼ੀ ਵੀ ਕੀਤੀ।
  Published by:Anuradha Shukla
  First published:

  Tags: Cow, Murder, Ropar

  ਅਗਲੀ ਖਬਰ